Faridkot News: ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ, ਨਸ਼ਾ ਤਸਕਰਾਂ ਖਿਲਾਫ ਆਵਾਜ਼ ਕੀਤੀ ਸੀ ਬੁਲੰਦ, 2 ਔਰਤਾਂ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ
Punjab Crime News: ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੀ ਗੋਲੀ ਮਾਰ ਕੇ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
Faridkot News: ਫਰੀਦਕੋਟ ਦੇ ਪਿੰਡ ਢਿੱਲਵਾਂ ਖੁਰਦ 'ਚ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਨੂੰ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਨਸ਼ਿਆਂ ਖਿਲਾਫ ਬਣਾਈ ਕਮੇਟੀ ਵੱਲੋਂ ਰੱਖੇ ਗਏ ਇਕੱਠ ਵਿੱਚ ਕਥਿਤ ਨਸ਼ਾ ਤਸਕਰ ਵੱਲੋਂ ਗੋਲੀ ਚਲਾਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਜਿਸ ਕਰਕੇ ਇਲਾਕੇ ਦੇ ਵਿੱਚ ਦਹਿਸ਼ਤ ਫੈਲ ਗਈ।
2 ਔਰਤਾਂ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ
ਮਿਲੀ ਜਾਣਕਾਰੀ ਅਨੁਸਾਰ ਇਸ ਮਾਮਲੇ ਦੇ ਵਿੱਚ 2 ਔਰਤਾਂ ਸਮੇਤ 5 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਹਰਜੀਤ ਸਿੰਘ ਆਈਪੀਐੱਸ ਇੰਸਪੈਕਟਰ ਮੁਖਤਿਆਰ ਸਿੰਘ ਗਿੱਲ ਮੁੱਖ ਅਫਸਰ ਥਾਣਾ ਸਾਦਿਕ, ਇੰਸਪੈਕਟਰ ਹਰਬੰਸ ਸਿੰਘ ਇੰਚਾਰਜ ਸੀਆਈਏ ਫਰੀਦਕੋਟ, ਥਾਣਾ ਸਦਰ ਇੰਚਾਰਜ ਚਮਕੌਰ ਸਿੰਘ ਪੁਲਿਸ ਫੋਰਸ ਸਮੇਤ ਮੌਕੇ 'ਤੇ ਪੁੱਜੇ 'ਤੇ ਸਥਿਤੀ ਦਾ ਜਾਇਜ਼ਾ ਲਿਆ।
ਪਿੰਡ ਵਿੱਚ ਨਸ਼ਾ ਖਤਮ ਕੀਤਾ ਜਾ ਸਕੇ
ਜਾਣਕਾਰੀ ਅਨੁਸਾਰ ਨਸ਼ੇ ਨੂੰ ਲੈ ਕੇ ਸਾਦਿਕ ਨੇੜੇ ਪਿੰਡ ਢਿੱਲਵਾਂ ਖੁਰਦ ਵਿਖੇ ਨਗਰ ਨਿਵਾਸੀਆਂ ਵੱਲੋਂ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਕਮੇਟੀ ਦਾ ਗਠਨ ਕੀਤਾ ਗਿਆ ਸੀ ਤਾਂ ਜੋ ਪਿੰਡ ਵਿੱਚ ਨਸ਼ਾ ਖਤਮ ਕੀਤਾ ਜਾ ਸਕੇ।ਕਮੇਟੀ ਨੇ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਨੂੰ ਚੇਤਾਵਨੀ ਵੀ ਦਿੱਤੀ ਸੀ ਕਿ ਉਹ ਨਸ਼ਾ ਵੇਚਣ ਦਾ ਧੰਦਾ ਛੱਡ ਦੇਣ ਨਹੀਂ ਤਾਂ ਉਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਕਮੇਟੀ ਦੇ ਪਿੰਡ ਵਿੱਚ ਆ ਰਹੇ ਗੈਰ ਵਿਅਕਤੀ ਦੇ ਤੁਰਨ ਫਿਰਨ ਤੇ ਵੀ ਪਾਬੰਦੀ ਲਗਾਈ ਸੀ।
ਨਸ਼ੇ ਦਾ ਕਾਰੋਬਾਰ ਕਰਨ ਤੋਂ ਰੋਕਿਆ ਗਿਆ ਸੀ
ਦੋਸ਼ੀਆਂ 'ਤੇ ਪਿੰਡ 'ਚ ਨਸ਼ਾ ਸਪਲਾਈ ਕਰਨ ਦੇ ਦੋਸ਼ ਹਨ। ਜਿਸ ਕਰਕੇ ਨਸ਼ਾ ਖਤਮ ਕਰਨ ਲਈ ਬਣਾਈ ਕਮੇਟੀ ਪਿੰਡ ਵਿੱਚ ਜਦੋਂ ਇਨ੍ਹਾਂ ਮੁਲਜ਼ਮਾਂ ਨੂੰ ਨਸ਼ੇ ਦਾ ਕਾਰੋਬਾਰ ਕਰਨ ਦੀ ਤਾੜਨਾ ਕੀਤੀ ਗਈ ਤਾਂ ਇਨ੍ਹਾਂ ਵਿੱਚੋਂ ਇੱਕ ਨੇ ਕਮੇਟੀ ਮੈਂਬਰ ਹਰਭਗਵਾਨ ਸਿੰਘ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਸਾਦਿਕ ਦੀ ਪੁਲਿਸ ਨੇ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।