Faridkot News : ਜੇਲ੍ਹਾਂ 'ਚ ਕੈਦੀਆਂ ਕੋਲ ਕਿੱਥੋਂ ਪਹੁੰਚ ਰਹੇ ਮੋਬਾਈਲ ਫ਼ੋਨ? ਫਰੀਦਕੋਟ ਜੇਲ੍ਹ 'ਚੋਂ ਫਿਰ 8 ਮੋਬਾਈਲ ਬਰਾਮਦ
ਸਰਕਾਰ ਦੇ ਲੱਖ ਯਤਨਾਂ ਦੇ ਬਾਵਜੂਦ ਜੇਲ੍ਹਾਂ ਵਿੱਚ ਕੈਦੀ ਮੋਬਾਈਲ ਫ਼ੋਨ ਤੇ ਨਸ਼ਾ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਫਰੀਦਕੋਟ ਦੀ ਮਾਡਰਨ ਜੇਲ੍ਹ ਵਿੱਚੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ 8 ਮੋਬਾਈਲ ਫ਼ੋਨ ਬਰਾਮਦ ਹੋਏ ਹਨ
ਫਰੀਦਕੋਟ (Faridkot ) : ਸਰਕਾਰ ਦੇ ਲੱਖ ਯਤਨਾਂ ਦੇ ਬਾਵਜੂਦ ਜੇਲ੍ਹਾਂ ਵਿੱਚ ਕੈਦੀ ਮੋਬਾਈਲ ਫ਼ੋਨ ਤੇ ਨਸ਼ਾ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਫਰੀਦਕੋਟ ਦੀ ਮਾਡਰਨ ਜੇਲ੍ਹ (Faridkot modren jail) ਵਿੱਚੋਂ ਇੱਕ ਵਾਰ ਫਿਰ ਤਲਾਸ਼ੀ ਦੌਰਾਨ 8 ਮੋਬਾਈਲ ਫ਼ੋਨ ਬਰਾਮਦ ਹੋਏ ਹਨ। ਇਸ ਮਗਰੋਂ 7 ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਵੱਡਾ ਸਵਾਲ ਇਹ ਹੈ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਕੋਲ ਮੋਬਾਈਲ ਫੋਨ ਜਾਂ ਨਸ਼ਾ ਕਿਸ ਤਰੀਕੇ ਪਹੁੰਚ ਰਿਹਾ ਹੈ।
ਸੀਐਮ ਭਗਵੰਤ ਮਾਨ ਦੇ ਸ਼ਹਿਰ ਸੰਗਰੂਰ ’ਚ ਵਾਹਨਾਂ ਦੇ ਫਿਟਨੈੱਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ਼
ਜੇਲ੍ਹ ਅੰਦਰ ਵੱਖ-ਵੱਖ ਬੈਰਕਾਂ ਦੀ ਤਲਾਸ਼ੀ ਦੌਰਾਨ 8 ਮੋਬਾਈਲ ਫੋਨ (Mobile phone in jails) ਤੋਂ ਇਲਾਵਾ ਦੋ ਹੈੱਡਫੋਨ ਬਰਾਮਦ ਕੀਤੇ ਗਏ ਹਨ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ 'ਤੇ 7 ਹਵਾਲਾਤੀਆ ਖਿਲਾਫ ਅਲੱਗ-ਅਲੱਗ ਤਿੰਨ ਮਾਮਲੇ ਦਰਜ ਕਰ ਲਏ ਗਏ ਹਨ। ਦੱਸ ਦਈਏ ਕੇ ਇਸ ਤੋਂ ਕੁਝ ਦਿਨ ਪਹਿਲਾਂ ਤਲਾਸ਼ੀ ਦੌਰਾਨ ਵੱਖ-ਵੱਖ ਬੈਰਕਾਂ ਵਿੱਚੋਂ 32 ਮੋਬਾਈਲ ਫੋਨ ਬਰਾਮਦ ਕੀਤੇ ਗਏ ਸਨ।
ਉਧਰ, ਪੁਲਿਸ ਜਲਦ ਹੀ ਇਨ੍ਹਾਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲੈ ਕੇ ਪੁੱਛਗਿੱਛ ਕਰਨ ਦੀ ਗੱਲ ਕਹਿ ਰਹੀ ਹੈ ਤਾਂ ਜੋ ਪਤਾ ਲਾਇਆ ਜਾ ਸਕੇ ਕਿ ਇੰਨੀ ਵੱਡੀ ਗਿਣਤੀ 'ਚ ਜੇਲ੍ਹ ਅੰਦਰ ਬੰਦ ਕੈਦੀਆਂ ਕੋਲ ਮੋਬਾਈਲ ਫ਼ੋਨ ਕਿਸ ਤਰੀਕੇ ਪੁੱਜ ਰਹੇ ਹਨ।
ਬੇਸ਼ੱਕ ਜੇਲ੍ਹ ਪ੍ਰਸ਼ਾਸਨ ਲਾਗਾਤਰ ਸਖਤੀ ਵਰਤਣ ਦੇ ਦਾਅਵੇ ਕਰਦਾ ਆ ਰਿਹਾ ਹੈ ਪਰ ਇਸ ਦਾਅਵੇ ਲਗਾਤਾਰ ਖੋਖਲੇ ਸਾਬਤ ਹੋ ਰਹੇ ਹਨ। ਹੈਰਾਨੀ ਦੀ ਗੱਲ ਹੈ ਕਿ ਇਸ ਵਿੱਚ ਜੇਲ੍ਹ (Mobile phone in jails) ਅਧਿਕਾਰੀਆਂ ਦੀ ਵੀ ਸ਼ਮੂਲੀਅਤ ਹੈ। ਇਹ ਖੁਲਾਸਾ ਕੁਝ ਦਿਨ ਪਹਿਲਾਂ ਹੋ ਚੁੱਕਾ ਹੈ ਜਦੋਂ ਫਰੀਦਕੋਟ ਦੀ ਜੇਲ੍ਹ 'ਚ ਹੀ ਤਾਇਨਾਤ ਸਹਾਇਕ ਸੁਪਰਡੈਂਟ ਬਿੰਨੀ ਟਾਂਕ ਨੂੰ 80 ਗ੍ਰਾਮ ਹੈਰੋਈਨ ਤੇ ਮੋਬਾਈਲ ਕੈਦੀਆਂ ਨੂੰ ਸਪਲਾਈ ਕਰਨ ਵੇਲੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ।