Punjab News: ਫਰੀਦਕੋਟ ਦੇ ਨਜ਼ਦੀਕੀ ਪਿੰਡ ਔਲਖ 'ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਘਰ ਆਏ ਇੱਕ ਲੜਕੇ ਨੂੰ ਸ਼ਰੇਆਮ ਬੰਨ੍ਹ ਕੇ ਉਸਦੀ ਕੁੱਟਮਾਰ ਕਰ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।ਜਾਣਕਾਰੀ ਮੁਤਬਿਕ ਪਿੰਡ ਔਲਖ ਦੇ ਗੁਰਇਕਬਾਲ ਸਿੰਘ ਨਾਮਕ 28 ਸਾਲ ਦੇ ਲੜਕੇ ਦਾ ਆਪਣੇ ਹੀ ਪਿੰਡ ਦੀ ਕੁੜੀ ਨਾਲ ਪਿਆਰ ਪੈ ਗਿਆ ਸੀ। ਜਿਸ ਕਰਕੇ ਦੋਵਾਂ ਨੇ ਕਰੀਬ ਚਾਰ ਮਹੀਨੇ ਪਹਿਲਾਂ ਘਰੋਂ ਭੱਜ ਕੇ ਵਿਆਹ ਕਰਵਾ ਲਿਆ ਸੀ। ਪਰ ਥੋੜੇ ਦਿਨਾਂ ਬਾਅਦ ਉਹ ਵਾਪਿਸ ਪਿੰਡ ਆ ਗਏ ਸਨ ਪਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ। ਇਸ ਲਈ ਉਹ ਲੜਕੀ ਨੂੰ ਵਾਪਿਸ ਆਪਣੇ ਘਰ ਲੈ ਗਏ ਪਰ ਬਾਅਦ 'ਚ ਵੀ ਲੜਕਾ ਲੜਕੀ ਨੂੰ ਮਿਲਣ ਜਾਂਦਾ ਰਹਿੰਦਾ ਸੀ। ਚਸ਼ਮਦੀਦਾਂ ਮੁਤਬਿਕ ਕਲ ਰਾਤ ਵੀ ਲੜਕਾ ਲੜਕੀ ਨੂੰ ਮਿਲਣ ਉਸ ਦੇ ਘਰ ਗਿਆ ਪਰ ਲੜਕੀ ਦੇ ਪਰਿਵਾਰ ਵਾਲਿਆਂ ਵੱਲੋਂ ਉਸ ਨੂੰ ਰੱਸੀ ਨਾਲ ਬੰਨ੍ਹ ਲਿਆ ਅਤੇ ਬਹੁਤ ਜ਼ਿਆਦਾ ਕੁੱਟਮਾਰ ਕੀਤੀ ,ਜਿਸ ਨਾਲ ਲੜਕੇ ਦੀ ਉਥੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਲੜਕੇ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤੀ ਗਈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ।


ਸ਼ਰੇਆਮ ਬੰਨ੍ਹ ਕੇ ਕੀਤੀ ਕੁੱਟਮਾਰ ਤੇ ਫਿਰ ਉਤਾਰਿਆ ਮੌਤ ਦੇ ਘਾਟ



ਇਸ ਮੌਕੇ ਮੈਂਬਰ ਪੰਚਾਇਤ ਮਹਿਲਾ ਨੇ ਦੱਸਿਆ ਕਿ ਰਾਤ ਉਸ ਨੂੰ ਲੜਕੀ ਦੇ ਪਰਿਵਾਰ ਵਾਲਿਆਂ ਨੇ ਸੂਚਨਾ ਦਿੱਤੀ ਸੀ ਕਿ ਲੜਕਾ ਉਨ੍ਹਾਂ ਦੇ ਘਰ ਆ ਵੜਿਆ ਜਿਸ ਨੂੰ ਉਨ੍ਹਾਂ ਨੇ ਬੰਨ ਲਿਆ ਅਤੇ ਕੁੱਟਮਾਰ ਵੀ ਕੀਤੀ ਜਿਨ੍ਹਾਂ ਨੂੰ ਉਸਨੇ ਉਸਦੇ ਘਰ ਛੱਡ ਆਉਣ ਲਈ ਕਿਹਾ ਪਰ ਕਰੀਬ ਚਾਰ ਵਜੇ ਫਿਰ ਫੋਨ ਆਇਆ ਤੇ ਦੱਸਿਆ ਕਿ ਲੜਕੇ ਦੀ ਮੌਤ ਹੋ ਗਈ ਜਿਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਉਨ੍ਹਾਂ ਦਸਿਆ ਕਿ ਲੜਕੇ ਲੜਕੀ ਦੇ ਸਬੰਧਾਂ ਤੋਂ ਲੜਕੀ ਪਰਿਵਾਰ ਖੁਸ਼ ਨਹੀਂ ਸੀ ਜਿਸ ਕਾਰਨ ਉਨ੍ਹਾਂ ਵੱਲੋਂ ਲੜਕੇ ਦੀ ਕੁੱਟਮਾਰ ਕੀਤੀ ਜਿਨ੍ਹਾਂ ਇਲਜ਼ਾਮ ਲਾਏ ਕੇ ਲੜਕਾ ਰਾਤ ਨੂੰ ਕੰਧ ਟੱਪ ਕੇ ਉਨ੍ਹਾਂ ਦੇ ਘਰ ਵੜਿਆ ਸੀ।


ਕਰਵਾਇਆ ਸੀ  ਪ੍ਰੇਮ ਵਿਆਹ

ਇਸ ਮੌਕੇ ਲੜਕੇ ਦੀ ਮਾਤਾ ਜੀਤ ਕੌਰ ਨੇ ਦੱਸਿਆ ਕਿ ਲੜਕੀ ਲੜਕੇ ਨੇ ਪ੍ਰੇਮ ਵਿਆਹ ਕਰਵਾਇਆ ਸੀ ਜਿਸ ਕਾਰਨ ਲੜਕੀ ਵਾਲੇ ਖੁਸ਼ ਨਹੀਂ ਸਨ ਅਤੇ ਕਲ ਰਾਤ ਉਹ ਲੜਕੀ ਕੋਲੋ ਆਪਣਾ ਮੋਬਾਇਲ ਲੈਣ ਗਿਆ ਸੀ ਪਰ ਲੜਕੀ ਵਾਲਿਆਂ ਨੇ ਉਸ ਨੂੰ ਉਥੇ ਜਾਨੋਂ ਮਾਰ ਦਿੱਤਾ । ਉਨ੍ਹਾਂ ਇਨਸਾਫ ਦੀ ਮੰਗ ਕਰਦੇ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ।

ਇਸ ਮੌਕੇ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿਹਾ ਕਿ ਲੜਕੀ ਲੜਕੇ ਵੱਲੋਂ ਪ੍ਰੇਮ ਵਿਆਹ ਕਰਵਾਇਆ ਸੀ ਜੋ ਲੜਕੀ ਵਾਲਿਆਂ ਨੂੰ ਮਨਜ਼ੂਰ ਨਹੀਂ ਹੋਇਆ ਜਿਸ ਕਰਕੇ ਹੋ ਸਕਦਾ ਕਿ ਰੰਜਿਸ਼ਨ ਦੇ ਵਿੱਚ ਲੜਕੇ ਦਾ ਕ਼ਤਲ ਕੀਤਾ ਹੋਵੇ, ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੇ ਅਗਲੀ ਕਾਰਵਾਈ ਕੀਤੀ ਜਵੇਗੀ ਫਿਲਹਾਲ ਦੋਨਾਂ ਧਿਰਾਂ ਦੇ ਬਿਆਨ ਦਰਜ ਕਰਵਾਏ ਜਾ ਰਹੇ ਹਨ।