Punjab News: ਪੰਜਾਬ ਦੇ ਇੱਕ ਬੱਸ ਸਟੈਂਡ 'ਤੇ ਅਚਾਨਕ ਪੁਲਿਸ ਛਾਪੇਮਾਰੀ ਕਾਰਨ ਹੜਕੰਪ ਮਚ ਗਿਆ। ਇਹ ਮਾਮਲਾ ਫਰੀਦਕੋਟ ਜ਼ਿਲ੍ਹੇ ਤੋਂ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਛਾਪਾ ਮਾਰਿਆ ਅਤੇ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਲਈ ਅਤੇ ਇਸ ਦੌਰਾਨ ਆਉਣ-ਜਾਣ ਵਾਲੇ ਵਾਹਨਾਂ ਦੀ ਵੀ ਜਾਂਚ ਕੀਤੀ ਗਈ। ਇਸ ਦੇ ਨਾਲ ਹੀ ਪੁਲਿਸ ਨੇ ਬੱਸ ਵਿੱਚ ਬੈਠੇ ਯਾਤਰੀਆਂ ਅਤੇ ਬੱਸ ਸਟੈਂਡ 'ਤੇ ਮੌਜੂਦ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ।
ਮੌਕੇ 'ਤੇ ਪੁਲਿਸ ਟੀਮ ਨੇ ਨੇੜਲੇ ਪਾਰਕਿੰਗ ਏਰੀਆ ਵਿੱਚ ਖੜ੍ਹੇ ਵਾਹਨਾਂ ਦੀ ਵੀ ਜਾਂਚ ਕੀਤੀ ਅਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਤ੍ਰਿਲੋਚਨ ਸਿੰਘ ਨੇ ਦੱਸਿਆ ਕਿ ਇਸ ਦੌਰਾਨ, ਖਾਸ ਕਰਕੇ ਦੂਜੇ ਰਾਜਾਂ ਤੋਂ ਆਉਣ ਵਾਲੀਆਂ ਬੱਸਾਂ ਦੀ ਜਾਂਚ ਕੀਤੀ ਗਈ। ਪੁਲਿਸ ਸਮਾਜ ਵਿਰੋਧੀ ਅਨਸਰਾਂ 'ਤੇ ਸ਼ਿਕੰਜਾ ਕੱਸਣ ਲਈ ਐਕਸ਼ਨ ਮੋਡ ਵਿੱਚ ਹੈ।
ਇਸਦੇ ਚੱਲਦੇ ਅੱਜ ਕੋਟਕਪੂਰਾ ਅਤੇ ਜੈਤੋ ਦੇ ਬੱਸ ਸਟੈਂਡਾਂ 'ਤੇ ਪੁਲਿਸ ਵੱਲੋਂ ਸਰਚ ਆਪ੍ਰੇਸ਼ਨ ਚਲਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਬੱਸ ਸਟੈਂਡ 'ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਅਚਨਚੇਤ ਛਾਪੇਮਾਰੀ ਕੀਤੀ ਜਾਵੇਗੀ, ਤਾਂ ਜੋ ਅਪਰਾਧਿਕ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਪੁਲਿਸ ਨੇ ਲੋਕਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Read More: Punjab News: ਪੰਜਾਬ ਦੇ ਦੁਕਾਨਦਾਰਾਂ ਨੂੰ ਖਾਸ ਚੇਤਾਵਨੀ, ਇੱਕ ਹਫ਼ਤੇ ਦੇ ਅੰਦਰ ਕਰਨ ਇਹ ਕੰਮ; ਨਹੀਂ ਤਾਂ...