Faridkot News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹਵਾਲਾਤੀ ਨੇ ਜੇਲ੍ਹ ਵਿੱਚੋਂ ਫੋਨ 'ਤੇ ਆਪਣੇ ਨਜ਼ਦੀਕੀ ਨੂੰ ਵੀਡੀਓ ਕਾਲ ਕੀਤੀ ਤੇ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ (Uploaded on social media) ਗਈ। ਇਹ ਹਵਾਲਾਤੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।




ਦੱਸ ਦਈਏ ਕਿ ਫਰੀਦਕੋਟ ਦੀ ਮਾਡਲ ਜੇਲ੍ਹ ਅਕਸਰ ਹੀ ਚਰਚਾ ਦਾ ਵਿਸ਼ਾ ਬਣੀ ਰਹਿੰਦੀ ਹੈ। ਆਏ ਦਿਨ ਹੀ ਜੇਲ੍ਹ ਦੇ ਅੰਦਰੋਂ ਮੋਬਾਈਲ ਮਿਲਣਾ ਤੇ ਨਸ਼ੀਲਾ ਪਦਾਰਥ ਮਿਲਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਉੱਥੇ ਹੀ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਹੈ ਜੋ ਫਰੀਦਕੋਟ ਦੀ ਜੇਲ੍ਹ ਵਿੱਚ ਬੰਦ ਹਵਾਲਾਤੀ ਦੀ ਦੱਸੀ ਜਾ ਰਹੀ ਹੈ।


ਇਸ ਵੀਡੀਓ ਵਿੱਚ ਉਹ ਆਪਣੇ ਸਾਥੀ ਨਾਲ ਵੀਡੀਓ ਕਾਲ ਤੇ ਗੱਲ ਕਰਦਾ ਹੈ। ਉਸ ਤੋਂ ਬਾਅਦ ਉਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਜਾਂਦੀ ਹੈ। ਪਤਾ ਲੱਗਣ ਮਗਰੋਂ ਫ਼ਰੀਦਕੋਟ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੀ ਜੇਲ੍ਹ ਵਿੱਚ ਮੰਗਾ ਸਿੰਘ ਨਾਮੀ ਹਵਾਲਾਤੀ ਬੰਦ ਹੈ। ਉਸ ਦੀ ਇੱਕ ਵੀਡੀਓ ਵਾਇਰਲ ਹੋਈ ਸੀ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਚੈਕਿੰਗ ਕੀਤੀ ਗਈ ਤੇ ਇੱਕ ਮੋਬਾਈਲ ਉਸ ਕੋਲੋਂ ਬਰਾਮਦ ਹੋਇਆ।



ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਹੁਣ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਲ੍ਹ ਦੇ ਅੰਦਰ ਕਈ ਤਰੀਕਿਆਂ ਨਾਲ ਮੋਬਾਈਲ ਪਹੁੰਚਾਏ ਜਾਂਦੇ ਹਨ ਪਰ ਉਨ੍ਹਾਂ ਵੱਲੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਜੇਲ੍ਹ ਦੇ ਅੰਦਰ ਤੇ ਬਾਹਰ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।