ਚੰਡੀਗੜ੍ਹ: ਫਰੀਦਕੋਟ ਦੇ ਪਿੰਡ ਵਾਂਦਰ ਜਟਾਣਾ ਵਿੱਚ ਬੀਤੀ ਰਾਤ ਅੰਨ੍ਹੇ ਕਤਲ ਦੀ ਵਾਰਦਾਤ ਸਾਹਮਣੇ ਆ ਰਹੀ ਹੈ। ਕਰੀਬ 35 ਸਾਲਾ ਨੌਜਵਾਨ ਦਾ ਕਤਲ ਕਰ ਕੇ ਲਾਸ਼ ਰੇਲਵੇ ਟਰੈਕ ਤੇ ਸੁੱਟ ਦਿੱਤੀ।
ਫਿਲਹਾਲ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਲਈ ਹੈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਪੁੱਤਰ ਸੁੱਖਾ ਵਾਸੀ ਵਾਂਦਰ ਜਟਾਣਾ ਵਜੋਂ ਹੋਈ ਹੈ।
ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਕਤਲ ਦੀ ਵਾਰਦਾਤ ਕਾਰਨ ਪਿੰਡ ਵਿੱਚ ਸਹਿਮ ਦਾ ਮਹੌਲ ਬਣਿਆ ਹੋਇਆ ਹੈ।