Faridkot news: ਫ਼ਰੀਦਕੋਟ ਦੇ ਰਿਹਾਇਸ਼ੀ ਇਲਾਕੇ ‘ਚ ਚੱਲ ਰਹੇ ਇੱਕ ਨਿੱਜੀ ਨਸ਼ਾ ਛਡਾਉ ਕੇਂਦਰ ਦੇ ਬਾਹਰ ਅਕਸਰ ਹੀ ਨਸ਼ਾ ਕਰਨ ਵਾਲਿਆਂ ਦਾ ਜਮਾਵੜਾ ਲੱਗਿਆ ਰਹਿੰਦਾ ਸੀ।


ਇਸ ਤੋਂ ਪ੍ਰੇਸ਼ਾਨ ਨੇੜੇ-ਤੇੜੇ ਦੇ ਲੋਕਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਕਿ ਇਸ ਜਗ੍ਹਾ ‘ਤੇ ਨਸ਼ਾ ਵਿਕਦਾ ਹੈ, ਜਿਸ ਸ਼ਿਕਾਇਤ ‘ਤੇ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਹੋਇਆਂ ਨਸ਼ਾ ਛੁਡਾਉ ਕੇਂਦਰ ‘ਚ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਉੱਥੇ ਮੌਜੂਦ ਚਾਰ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ।


ਉਨ੍ਹਾਂ ਕੋਲੋਂ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਗਈਆਂ ਜਿਸ ਨੂੰ ਲੈਕੇ ਪੁਲਿਸ ਵੱਲੋਂ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਡੀਐਸਪੀ ਇਕਬਾਲ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਕਿ ਇੱਕ ਨਿੱਜੀ ਨਸ਼ਾ ਛੁਡਾਉ ਕੇਂਦਰ ਦੇ ਬਾਹਰ ਅਕਸਰ ਹੀ ਗ਼ਲਤ ਅਨਸਰਾਂ ਦੀ ਭੀੜ ਲੱਗੀ ਰਹਿੰਦੀ ਹੈ, ਜਿੱਥੇ ਨਸ਼ਾ ਵਿਕਦਾ ਹੈ।


ਇਹ ਵੀ ਪੜ੍ਹੋ: Patiala news: ਖ਼ੁਸ਼ੀਆਂ ਵਾਲੇ ਘਰ ਪਏ ਕੀਰਨੇ, ਕੇਕ ਖਾਣ ਨਾਲ 10 ਸਾਲਾ ਬੱਚੀ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ


ਇਸ ਸਬੰਧੀ ਕਾਰਵਾਈ ਕਰਦਿਆਂ ਹੋਇਆਂ ਜਦੋਂ ਛਾਪੇਮਾਰੀ ਕੀਤੀ ਗਈ ਤਾਂ ਉੱਥੇ ਚਾਰ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ, ਜਿਨ੍ਹਾਂ 'ਚ ਹਸਪਤਾਲ ਦਾ ਸੁਰੱਖਿਆ ਕਰਮਚਾਰੀ ਵੀ ਸ਼ਾਮਲ ਹੈ। ਜਦੋਂ ਇਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਨਸ਼ੀਲੀ ਗੋਲੀਆਂ ਵੀ ਬਰਾਮਦ ਕੀਤੀਆਂ ਗਈਆਂ, ਜਿਹੜੀਆਂ ਉਹ ਨਸ਼ਾ ਕਰਨ ਵਾਲਿਆਂ ਨੂੰ ਮਹਿੰਗੇ ਭਾਅ ‘ਚ ਵੇਚਦੇ ਸਨ ਅਤੇ ਉਨ੍ਹਾਂ ਨੂੰ ਲੁੱਟਦੇ ਸਨ।


ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਮੁਲਾਜ਼ਮ ਨਸ਼ੇੜੀਆਂ ਨੂੰ ਨਸ਼ੇ ਦੀਆਂ ਗੋਲੀਆਂ ਬਾਹਰ ਹੀ ਵੇਚਦੇ ਸੀ। ਇਹ ਵੀ ਦੱਸਿਆ ਕਿ ਇਹ ਨਸ਼ਾ ਛਡਾਉ ਕੇਂਦਰ ਨਵਦੀਪ ਨਾਮ ਦਾ ਵਿਅਕਤੀ ਚਲਾ ਰਿਹਾ ਸੀ, ਜਿਸ ਨੂੰ ਅੱਗੇ ਡਾਕਟਰ ਨੂੰ ਸੌਂਪਿਆ ਹੋਇਆ ਸੀ, ਜਿਸ ਦੇ ਲਾਇਸੈਂਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ: ਖ਼ੁਸ਼ਖ਼ਬਰੀ ! 2 ਅਪ੍ਰੈਲ ਨੂੰ ਪੰਜਾਬ ਸਰਕਾਰ ਬੰਦ ਕਰੇਗੀ 2 ਹੋਰ ਟੋਲ ਪਲਾਜ਼ੇ, ਜਾਣੋ ਕਿਹੜੇ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਰਾਹਤ