Punjab news: ਫਰੀਦਕੋਟ ਪੁਲਿਸ ਨੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਹੀ ਸੁਲਝਾ ਲਿਆ ਹੈ। ਦੱਸ ਦਈਏ ਕਿ ਬੀਤੇ ਦਿਨੀਂ ਪਿੰਡ ਢਿਲਵਾਂ ਖੁਰਦ ‘ਚ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਹਰਭਗਵਾਨ ਸਿੰਘ ਦਾ ਪਿੰਡ ਦੇ ਹੀ ਵਿਅਕਤੀ ਨੇ ਗੋਲੀ ਮਾਰ ਕੇ ਕ਼ਤਲ ਕਰ ਦਿੱਤਾ ਸੀ। ਜੋ ਕਿ ਕਤਲ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ, ਜਿਸ ਨੂੰ ਪੁਲਿਸ ਨੇ ਗੁਰੂਹਰਸਹਾਏ ਤੋ ਕਾਬੂ ਕਰ ਲਿਆ ਹੈ।


ਜਾਣਕਰੀ ਦਿੰਦੇ ਹੋਏ ਐਸਐਸਪੀ ਫਰੀਦਕੋਟ ਹਰਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਕ਼ਤਲ ਮਾਮਲੇ ‘ਚ ਦੋ ਮਹਿਲਾਵਾਂ ਸਮੇਤ ਪੰਜ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਜਿਨ੍ਹਾਂ 'ਚ ਮੁੱਖ ਦੋਸ਼ੀ ਅਮਨਦੀਪ ਸਿੰਘ, ਜਿਸ ਨੇ ਨਜਾਇਜ਼ ਪਿਸਤੌਲ ਨਾਲ ਗੋਲੀ ਮਾਰ ਕੇ ਹਰਭਗਵਾਨ ਸਿੰਘ ਨੂੰ ਮਾਰ ਦਿੱਤਾ ਸੀ ਉਹ ਮੌਕੇ ਤੋਂ ਫਰਾਰ ਹੋ ਗਿਆ ਸੀ।


ਇਹ ਵੀ ਪੜ੍ਹੋ: Punjab News: 'ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ' ਤਹਿਤ ਫਿਰੋਜ਼ਪੁਰ ਡਿਵੀਜ਼ਨ ਦੇ 14 ਸਟੇਸ਼ਨਾਂ ਦੀ ਹੋਵੇਗੀ ਕਾਇਆ ਕਲਪ, ਖਰਚੇ ਜਾਣਗੇ ਕਰੀਬ 1100 ਕਰੋੜ ਰੁਪਏ


ਹੁਣ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਉਸ ਕੋਲੋਂ ਮੌਕੇ ‘ਤੇ ਵਰਤੀ ਗਈ ਪਿਸਤੌਲ ਵੀ ਬਰਾਮਦ ਕਰ ਲਈ ਹੈ ਅਤੇ ਦੋ ਮਹਿਲਾਵਾਂ ਨੂੰ ਵੀ ਕਾਬੂ ਕੀਤਾ ਗਿਆ ਹੈ। ਅਮਨਦੀਪ ਖਿਲਾਫ ਪਹਿਲਾਂ ਵੀ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ ਜਿਸ ਦੇ ਚਲੱਦੇ ਉਹ ਜੇਲ੍ਹ ਚ ਬੰਦ ਸੀ ਅਤੇ ਕੁੱਝ ਦਿਨ ਪਹਿਲਾਂ ਹੀ ਜ਼ਮਾਨਤ ‘ਤੇ ਬਾਹਰ ਆਇਆ ਸੀ।


ਜ਼ਿਕਰਯੋਗ ਹੈ ਕਿ ਪਿੰਡ ਢਿਲਵਾਂ ਖੁਰਦ ਦੇ ਨੌਜਵਾਨਾਂ ਵੱਲੋਂ ਪਿੰਡ ‘ਚ ਵਿਕਦੇ ਨਸ਼ੇ ਨੂੰ ਰੋਕਣ ਲਈ ਨਸ਼ਾ ਵਿਰੋਧੀ ਕਮੇਟੀ ਬਣਾਈ ਗਈ ਸੀ ਜਿਨ੍ਹਾਂ ਵੱਲੋਂ ਨਸ਼ਾ ਵੇਚਣ ਵਾਲੇ ਲੋਕਾਂ ਨੂੰ ਨਸ਼ਾ ਨਾ ਵੇਚਣ ਦੀ ਬੇਨਤੀ ਕੀਤੀ ਜਾ ਰਹੀ ਸੀ। ਇਸ ਕਰਕੇ ਉਨ੍ਹਾਂ ਦਰਮਿਆਨ ਤਕਰਾਰ ਹੋ ਗਈ ਤੇ ਅਵਤਾਰ ਸਿੰਘ ਨਾਮ ਦੇ ਵਿਅਕਤੀ ਨੇ ਗਾਲਾ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੌਰਾਨ ਉਸ ਦੇ ਸਾਥੀ ਅਮਨਦੀਪ ਵੱਲੋਂ ਮੌਕੇ ‘ਤੇ ਗੋਲੀ ਚਲਾ ਦਿੱਤੀ ਜਿਸ ਨਾਲ ਹਰਭਗਵਾਨ ਸਿੰਘ ਦੀ ਮੌਤ ਹੋ ਗਈ। ਫਿਲਹਾਲ ਬਾਕੀ ਦੋਸ਼ੀ ਹਾਲੇ ਫ਼ਰਾਰ ਚਲ ਰਹੇ ਹਨ ਜਿਨ੍ਹਾਂ ਨੂੰ ਵੀ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।


ਇਹ ਵੀ ਪੜ੍ਹੋ: Punjab Weather : ਪੰਜਾਬ ਦੇ 19 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਮੌਸਮ ਨੇ ਜਾਰੀ ਕੀਤਾ Yellow Alert