ਫਰੀਦਕੋਟ: ਜ਼ਿਲ੍ਹਾ ਪੁਲਿਸ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ISI ਨੂੰ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਭੇਜਣ ਵਾਲੇ ਇੱਕ ਸ਼ਖਸ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਹਿਚਾਣ ਸੁਖਵਿੰਦਰ ਸਿੰਘ ਸਿੱਧੂ ਵਜੋਂ ਹੋਈ ਜੋ ਮੋਗਾ ਦਾ ਰਹਿਣ ਵਾਲਾ ਹੈ।

ਦੱਸਿਆ ਜਾਂਦਾ ਹੈ ਕਿ ਮੁਲਜ਼ਮ ਸੁਖਵਿੰਦਰ ਸਿੰਘ ਸਿੱਧੂ ਇਨ੍ਹੀਂ ਦਿਨੀਂ ਫਰੀਦਕੋਟ ਦੇ ਨਿਊ ਕੈਂਟ ਰੋਡ 'ਤੇ ਰਹਿ ਰਿਹਾ ਸੀ। ਪੁਲਿਸ ਨੇ ਮੁਲਜ਼ਮ ਨੂੰ ਆਰਮੀ ਏਰੀਆ ਫਰੀਦਕੋਟ ਨੇੜੇ ਘੁੰਮਦਿਆਂ ਹੋਇਆਂ ਉਸ ਦੀ ਕਾਰ ਸਮੇਤ ਕਾਬੂ ਕੀਤਾ ਹੈ।

ਜਾਣਕਾਰੀ ਮੁਤਾਬਕ ਮੁਲਜ਼ਮ ਸੁਖਵਿੰਦਰ ਸਿੰਘ ਸਿੱਧੂ ਕੋਲੋਂ ਭਾਰਤੀ ਫੌਜ ਦੀ ਖੁਫੀਆ ਜਾਣਕਾਰੀ ਦੇ ਦਸਤਾਵੇਜ਼ ਵੀ ਬਰਾਮਦ ਹੋਏ ਹਨ।