ਫਰੀਦਕੋਟ ਪੁਲਿਸ ਤੇ ਬੰਬੀਹਾ ਗੈਂਗ ਵਿਚਕਾਰ ਮੁੱਠਭੇੜ: 1 ਕਰੋੜ ਫਿਰੋਤੀ ਮਾਮਲੇ ’ਚ ਤਿੰਨ ਗ੍ਰਿਫ਼ਤਾਰ, ਮੁਲਜ਼ਮ ਫਾਇਰਿੰਗ ਦੌਰਾਨ ਜਖ਼ਮੀ
ਪੰਜਾਬ ਦੇ ਫਰੀਦਕੋਟ ਜ਼ਿਲ੍ਹੇ 'ਚ ਫਿਰੋਤੀ ਅਤੇ ਫਾਇਰਿੰਗ ਦੇ ਇੱਕ ਮਾਮਲੇ 'ਚ ਬੰਬੀਹਾ ਗੈੰਗ ਨਾਲ ਜੁੜੇ ਇੱਕ ਬਦਮਾਸ਼ ਦੀ ਪੁਲਿਸ ਨਾਲ ਮੁੱਠਭੇੜ ਹੋ ਗਈ। ਪੁਲਿਸ ਉਸਨੂੰ ਹਥਿਆਰ ਰਿਕਵਰੀ ਲਈ ਲੈ ਕੇ ਗਈ ਸੀ, ਜਿਸਨੇ ਪੁਲਿਸ ’ਤੇ ਫਾਇਰਿੰਗ ਕਰਕੇ ਭੱਜਣ

ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਕੋਟਕਪੂਰਾ ਵਿੱਚ ਜੁਲਾਈ ਮਹੀਨੇ ਦੌਰਾਨ ਬੰਬੀਹਾ ਗੈਗ ਦੇ ਗੁਰਗਿਆਂ ਵੱਲੋਂ ਫਿਰੋਤੀ ਮੰਗਣ ਦੀ ਘਟਨਾ ਦਰਜ ਕੀਤੀ ਗਈ ਸੀ, ਜਿਸ ਵਿੱਚ ਇਹਨਾ ਨੇ ਫਿਰੋਤੀ ਦੀ ਰਕਮ ਨਾ ਮਿਲਣ ਤੇ ਬਾਅਦ ਵਿੱਚ 01 ਸਤੰਬਰ ਦੀ ਰਾਤ ਨੂੰ ਉਸ ਵਿਅਕਤੀ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ ਸੀ। ਜਿਸ ਸਬੰਧੀ ਥਾਣਾ ਸਿਟੀ ਕੋਟਕਪੂਰਾ ਵਿੱਚ ਮੁਕੱਦਮਾ ਨੰਬਰ 95 ਮਿਤੀ 29.04.2025 ਅਧੀਨ ਧਾਰਾ 308(2), 352(2) ਬੀ.ਐਨ.ਐਸ ਤਹਿਤ ਦਰਜ ਰਜਿਸਟਰ ਕੀਤਾ ਗਿਆ ਸੀ।
ਜਿਸ ਦੌਰਾਨ ਇਸ ਮਾਮਲੇ ਵਿੱਚ ਐਸ.ਪੀ(ਇੰਨਵੈਸਟੀਗੇਸ਼ਨ) ਸ਼੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੀ.ਐਸ.ਪੀ (ਇੰਨਵੈਸਟੀਗੇਸ਼ਨ) ਸ਼੍ਰੀ ਅਰੁਣ ਮੁੰਡਨ ਅਤੇ ਡੀ.ਐਸ.ਪੀ ਕੋਟਕਪੂਰਾ ਸ਼੍ਰੀ ਜਤਿੰਦਰ ਸਿੰਘ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਫਰੀਦਕੋਟ ਅਤੇ ਥਾਣਾ ਸਿਟੀ ਕੋਟਕਪੂਰਾ ਦੀਆਂ ਪੁਲਿਸ ਟੀਮਾਂ ਵੱਲੋ ਟੈਕਨੀਕਲ ਇੰਨਪੁੰਟ ਅਤੇ ਹਿਊਮਨ ਇਟੈਲੀਜੈਸ ਦੇ ਅਧਾਰ ਤੇ ਕਾਰਵਾਈ ਕਰਦਿਆ ਫਾਇਰਿੰਗ ਦੀ ਘਟਨਾ ਵਿੱਚ ਸ਼ਾਮਿਲ ਦੋਨਾਂ ਦੋਸ਼ੀਆਂ ਸੰਦੀਪ ਸਿੰਘ ਉਰਫ ਲਵਲੀ ਅਤੇ ਰਾਮਜੋਤ ਸਿੰਘ ਉਰਫ ਜੋਤ ਨੂੰ ਮਿਤੀ 07.09.2025 ਨੂੰ ਲੱਕੜ ਦਾਣਾ ਮੰਡੀ ਕੋਟਕਪੂਰਾ ਪਾਸੋ ਗ੍ਰਿਫਤਾਰ ਕੀਤਾ ਗਿਆ ਸੀ, ਜੋ ਕਿ ਦੋਨੋ ਦੋਸ਼ੀ ਮੋਗਾ ਜਿਲਾ ਨਾਲ ਸਬੰਧਿਤ ਸਨ।
ਜਿਸ ਉਪਰੰਤ ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਦੋਸ਼ੀਆਂ ਵੱਲੋ ਇਸ ਵਾਰਦਾਤ ਨੂੰ ਦਵਿੰਦਰ ਬੰਬੀਹਾ ਗੈਗ ਨਾਲ ਸਬੰਧਿਤ ਗੈਗਸਟਰ ਸਿਮਾ ਬਹਿਬਲ ਅਤੇ ਜੱਸ ਬਹਿਬਲ ਦੇ ਇਸ਼ਾਰੇ ਤੇ ਅੰਜਾਮ ਦਿੱਤਾ ਗਿਆ ਸੀ ਅਤੇ ਇਸ ਵਾਰਦਾਤ ਲਈ ਹਥਿਆਰ ਮੋਗਾ ਜਿਲ੍ਹਾ ਨਾਲ ਹੀ ਸਬੰਧਿਤ ਮਲਕੀਤ ਸਿੰਘ ਵੱਲੋਂ ਮੁਹੱਇਆ ਕਰਵਾਏ ਗਏ ਹਨ, ਜਿਸਨੂੰ ਕਿ ਮਿਤੀ 08.09.2025 ਨੂੰ ਕੇਂਦਰੀ ਜੇਲ ਫਰੀਦਕੋਟ ਜੇਲ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਹੈ।
ਰਿਕਵਰੀ ਦੌਰਾਨ ਪੁਲਿਸ ਪਾਰਟੀ 'ਤੇ ਕੀਤਾ ਹਮਲਾ
ਮੁਲਜ਼ਮ ਦਾ ਕ੍ਰਿਮੀਨਲ ਰਿਕਾਰਡ
ਇਸ ਤੋ ਇਲਾਵਾ ਇਸ ਮੁਕੱਦਮੇ ਵਿੱਚ ਗ੍ਰਿਫਤਾਰ ਦੋਸ਼ੀ ਮਲਕੀਤ ਸਿੰਘ ਦੇ ਖਿਲਾਫ ਵੀ ਨਸ਼ੇ ਦੀ ਤਸਕਰੀ, ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਕੁੱਲ 05 ਮੁਕੱਦਮੇ ਦਰਜ ਰਜਿਸਟਰ ਹਨ ਅਤੇ ਤੀਸਰੇ ਦੋਸ਼ੀ ਸੰਦੀਪ ਸਿੰਘ ਦੇ ਖਿਲਾਫ ਵੀ 01 ਮੁਕੱਦਮਾ ਦਰਜ ਹੈ। ਇਸਦੇ ਨਾਲ ਹੀ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਨੇ ਕਿਹਾ ਕਿ ਫਰੀਦਕੋਟ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਚ ਜਾਰੀ ਹੈ ਅਤੇ ਇਸ ਮਾਮਲੇ ਨਾਲ ਜੁੜੇ ਹੋਰ ਦੋਸ਼ੀਆ ਨੂੰ ਵੀ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।






















