ਪੜਚੋਲ ਕਰੋ

Faridkot 'ਚ ਭਿਆਨਕ ਸੜਕ ਹਾਦਸਾ, 3 ਦੋਸਤਾਂ ਦੀ ਮੌਤ , ਵਿਆਹ ਸਮਾਗਮ ਤੋਂ ਆ ਰਹੇ ਸਨ ਵਾਪਸ  

Faridkot Road Accident : ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨੇ

Faridkot Road Accident : ਫਰੀਦਕੋਟ ਦੇ ਕੋਟਕਪੂਰਾ ਰੋਡ 'ਤੇ ਜੋੜੀਆਂ ਨਹਿਰਾਂ ਨੇੜੇ ਸ਼ਨੀਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ 3 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਤਿੰਨੇ ਨੌਜਵਾਨ ਕੋਟਕਪੂਰਾ ਵਿੱਚ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੇ ਘਰ ਵਾਪਸ ਆ ਰਹੇ ਸਨ। ਰਸਤੇ ਵਿੱਚ ਉਨ੍ਹਾਂ ਦੀ ਮੋਟਰਸਾਈਕਲ ਸੜਕ 'ਤੇ ਖੜ੍ਹੇ ਇੱਕ ਖਰਾਬ ਟਰੱਕ ਦੇ ਪਿਛਲੇ ਹਿੱਸੇ ਨਾਲ ਜਾ ਟਕਰਾਈ।

ਮ੍ਰਿਤਕਾਂ ਦੀ ਪਛਾਣ ਡੋਗਰ ਬਸਤੀ ਦੇ ਰਹਿਣ ਵਾਲੇ ਨਵਜੋਤ ਸਿੰਘ (30), ਰਵੀ (28) ਅਤੇ ਜਸਵਿੰਦਰ ਉਰਫ਼ ਜੱਸ (24) ਵਜੋਂ ਹੋਈ ਹੈ। ਤਿੰਨੇ ਆਪਸ ਵਿੱਚ ਗੂੜ੍ਹੇ ਦੋਸਤ ਸਨ। ਮਿਲੀ ਜਾਣਕਾਰੀ ਮੁਤਾਬਕ ਹਾਦਸੇ ਵਿੱਚ ਨਵਜੋਤ ਅਤੇ ਜੱਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਨੌਜਵਾਨ ਰਵੀ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਤਿੰਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

ਮ੍ਰਿਤਕ ਨਵਜੋਤ ਦੇ ਚਾਚਾ ਰਣਜੀਤ ਸਿੰਘ ਨੇ ਦੱਸਿਆ ਕਿ ਤਿੰਨੇ ਦੋਸਤ ਕੋਟਕਪੂਰਾ ਤੋਂ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋ ਕੇ ਵਾਪਸ ਆ ਰਹੇ ਸਨ। ਉਨ੍ਹਾਂ ਆਰੋਪ ਲਗਾਇਆ ਕਿ ਸੜਕ ਦੇ ਵਿਚਕਾਰ ਇੱਕ ਖਰਾਬ ਟਰੱਕ ਖੜ੍ਹਾ ਸੀ ਪਰ ਉਸ ਦੇ ਡਰਾਈਵਰ ਨੇ ਨਾ ਤਾਂ ਇੰਡੀਕੇਟਰ ਚਾਲੂ ਕੀਤੇ ਹੋਏ ਸਨ ਅਤੇ ਨਾ ਹੀ ਪਿੱਛੇ ਕੋਈ ਚੇਤਾਵਨੀ ਬੋਰਡ, ਰਿਫਲੈਕਟਰ ਜਾਂ ਹੋਰ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਰਾਤ ਦੇ ਹਨੇਰੇ ਕਾਰਨ ਟਰੱਕ ਦਿਖਾਈ ਨਾ ਦਿੱਤਾ, ਜਿਸ ਕਰਕੇ ਇਹ ਦਰਦਨਾਕ ਹਾਦਸਾ ਵਾਪਰਿਆ।

ਸਾਬਕਾ ਕੌਂਸਲਰ ਬੱਬੀ ਭਾਉ ਨੇ ਦੁੱਖ ਪ੍ਰਗਟਾਇਆ

ਸਾਬਕਾ ਕੌਂਸਲਰ ਬੱਬੀ ਭਾਉ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਜੇ ਟਰੱਕ ਦੇ ਪਿੱਛੇ ਲੋੜੀਂਦੇ ਸੁਰੱਖਿਆ ਸੰਕੇਤ ਲਗਾਏ ਗਏ ਹੁੰਦੇ ਤਾਂ ਸ਼ਾਇਦ ਇਹ ਹਾਦਸਾ ਟਲ ਸਕਦਾ ਸੀ। ਉਨ੍ਹਾਂ ਕਿਹਾ ਕਿ ਤਿੰਨੇ ਮ੍ਰਿਤਕ ਗਰੀਬ ਪਰਿਵਾਰਾਂ ਨਾਲ ਸੰਬੰਧਿਤ ਸਨ ਅਤੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਕਰਦੇ ਸਨ।

ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੜਕ 'ਤੇ ਖਰਾਬ ਵਾਹਨ ਬਿਨਾਂ ਸੁਰੱਖਿਆ ਪ੍ਰਬੰਧਾਂ ਦੇ ਖੜ੍ਹੇ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਯੋਗ ਆਰਥਿਕ ਸਹਾਇਤਾ ਦਿੱਤੀ ਜਾਵੇ।

ਟਾਪ ਹੈਡਲਾਈਨ

Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
Punjab Holiday Calendar 2027 : ਪੰਜਾਬ 'ਚ 2027 ਦੀਆਂ ਸਰਕਾਰੀ ਛੁੱਟੀਆਂ ਨੂੰ ਲੈ ਕੇ ਵੱਡਾ ਐਲਾਨ , ਜਾਣੋ ਕਿਹੜੇ ਮਹੀਨੇ 'ਚ ਸਭ ਤੋਂ ਵੱਧ ਛੁੱਟੀਆਂ
ਪੰਜਾਬ 'ਚ ਵਾਪਰਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਉੱਤਰੇ ਕਈ ਡੱਬੇ; ਮੱਚੀ ਹਫੜਾ-ਦਫੜੀ
ਪੰਜਾਬ 'ਚ ਵਾਪਰਿਆ ਵੱਡਾ ਰੇਲ ਹਾਦਸਾ, ਪਟੜੀ ਤੋਂ ਉੱਤਰੇ ਕਈ ਡੱਬੇ; ਮੱਚੀ ਹਫੜਾ-ਦਫੜੀ
ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...
ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
Embed widget