Punjab news: ਅਕਸਰ ਹੀ ਵਿਵਾਦਾਂ ‘ਚ ਰਹਿਣ ਵਾਲੀ ਫ਼ਰੀਦਕੋਟ ਦੀ ਮਾਡਰਨ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ‘ਚ ਆ ਗਈ। ਦੱਸ ਦਈਏ ਜਦੋਂ ਜੇਲ੍ਹ ਦੇ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਤਾਂ ਇਸ ਦੌਰਾਨ 26 ਮੋਬਾਈਲ ਫੋਨ, 17.50 ਗ੍ਰਾਮ ਨਸ਼ੀਲਾ ਪਾਊਡਰ, 100 ਜਰਦੇ ਦੀਆਂ ਪੁੜੀਆਂ ਅਤੇ ਮੋਬਾਈਲ ਚਾਰਜਰ ਬਰਾਮਦ ਕੀਤੇ ਗਏ ਹਨ।
ਜਾਣਕਾਰੀ ਦਿੰਦਿਆਂ ਹੋਇਆਂ ਥਾਣਾ ਮੁਖੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਵੱਖ-ਵੱਖ ਕਾਰਨਾ ਨੂੰ ਲੈਕੇ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ‘ਚ ਪੰਜ ਹਵਾਲਾਤੀਆਂ ਕੋਲੋਂ ਇੱਕ-ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ ਅਤੇ ਇੱਕ ਹਵਾਲਾਤੀ ਤੋਂ 17.50 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Ludhiana News: ਸ਼ਰਾਬੀ ਨੇ ਦਿਮਾਗ਼ੀ ਤੌਰ 'ਤੇ ਕਮਜ਼ੋਰ ਔਰਤ ਨਾਲ ਕੀਤਾ ਬਲਾਤਕਾਰ, ਪੁਲਿਸ ਨੇ ਕਿਹਾ-ਮਾਮਲਾ ਸ਼ੱਕੀ
ਇਸ ਤੋਂ ਇਲਾਵਾ ਜੇਲ੍ਹ ਦੀ ਤਲਾਸ਼ੀ ਮੁਹਿੰਮ ਦੌਰਾਨ 21 ਮੋਬਾਈਲ ਫੋਨ ਲਾਵਾਰਿਸ ਹਾਲਾਤ ‘ਚ ਬਰਾਮਦ ਹੋਏ ਅਤੇ 100 ਜਰਦੇ ਦੀਆਂ ਪੁੜੀਆਂ ਅਤੇ ਮੋਬਾਈਲ ਚਾਰਜ਼ਰ ਆਦਿ ਬਰਾਮਦ ਕਰ ਕੁੱਝ ਅਣਪਛਾਤੇ ਕੈਦੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਹਵਾਲਾਤੀਆਂ ਨੂੰ ਪ੍ਰੋਡਕਸ਼ਨ ਵਰੰਟ ‘ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਕੋਲ ਜੇਲ੍ਹ ਅੰਦਰ ਇਹ ਪਾਬੰਧੀਸ਼ੁਦਾ ਸਮਾਨ ਕਿਸ ਤਰੀਕੇ ਨਾਲ ਪਹੁੰਚਿਆ ਅਤੇ ਜੇਕਰ ਕਿਸੇ ਮੁਲਾਜ਼ਮ ਦੀ ਮਿਲੀ ਭੁਗਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Lok Sabha Election: 'ਬੱਸ ਦੋ ਕੁ ਦਿਨ ਹੋਰ ਕੇਜਰੀਵਾਲ ਦੀ ਹੋ ਜਾਵੇਗੀ ਗ੍ਰਿਫ਼ਤਾਰੀ ? ਭਾਜਪਾ ਲੀਡਰ ਫੋਨ ਕਰਕੇ ਦੇ ਰਹੇ ਨੇ ਧਮਕੀਆਂ'