ਪੜਚੋਲ ਕਰੋ

ਹਿਰਾਸਤ 'ਚ ਨੌਜਵਾਨ ਦੀ ਮੌਤ ਮਗਰੋਂ SSP ਦਫ਼ਤਰ ਬਾਹਰ ਧਰਨਾ, ਖਹਿਰਾ ਵੀ ਪਹੁੰਚੇ

ਬੀਬੀ ਪਰਮਜੀਤ ਕੌਰ ਖਾਲੜਾ, ਲੱਖਾਂ ਸਿਧਾਣਾ, ਕਿਸਾਨ, ਸਟੂਡੈਂਟਸ ਤੇ ਕਈ ਧਾਰਮਕ ਜਥੇਬੰਦੀਆਂ ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਗੁਹਾਰ ਲਾ ਰਿਹਾ ਹੈ।

ਫਰੀਦਕੋਟ: ਬੀਤੇ ਦਿਨੀਂ ਪੁਲਿਸ ਹਿਰਾਸਤ ਵਿੱਚ ਹੋਈ ਨੌਜਵਾਨ ਦੀ ਮੌਤ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਅੱਜ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਮਾਮਲਾ ਦਰਜ ਕਰਨ ਨੂੰ ਲੈ ਕੇ ਫਰੀਦਕੋਟ ਦੇ ਐਸਐਸਪੀ ਦਫ਼ਤਰ ਦੇ ਬਾਹਰ ਧਾਰਨਾ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਵੀ ਪਹੁੰਚੇ ਹਨ। ਇਸ ਤੋਂ ਇਲਾਵਾ ਬੀਬੀ ਪਰਮਜੀਤ ਕੌਰ ਖਾਲੜਾ, ਲੱਖਾਂ ਸਿਧਾਣਾ, ਕਿਸਾਨ, ਸਟੂਡੈਂਟਸ ਤੇ ਕਈ ਧਾਰਮਕ ਜਥੇਬੰਦੀਆਂ  ਵੀ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੀਆਂ ਹਨ। ਮ੍ਰਿਤਕ ਦਾ ਪਰਿਵਾਰ ਇਨਸਾਫ਼ ਦੀ ਗੁਹਾਰ ਲਾ ਰਿਹਾ ਹੈ। ਦੱਸ ਦੇਈਏ CIA ਦੇ ਇੰਚਾਰਜ ਇੰਸਪੈਕਟਰ ਨਰਿੰਦਰ ਸਿੰਘ ਨੇ ਤਿੰਨ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਸੀ। ਇਨ੍ਹਾਂ ਵਿੱਚੋਂ ਜਸਪਾਲ ਸਿੰਘ ਨੇ ਹਿਰਾਸਤ ਵਿੱਚ ਹੀ ਫਾਹਾ ਲਾ ਲਿਆ ਸੀ। ਇਸ ਤੋਂ ਬਾਅਦ ਇੰਸਪੈਕਟਰ ਨਰਿੰਦਰ ਸਿੰਘ ਨੇ ਵੀ ਖ਼ੁਦਕੁਸ਼ੀ ਕਰ ਲਈ ਸੀ। ਹੁਣ ਸਾਹਮਣੇ ਆਇਆ ਹੈ ਕਿ ਜਸਪਾਲ ਸਿੰਘ ਦੀ ਮੌਤ ਤੋਂ ਬਾਅਦ ਇੰਸਪੈਕਟਰ ਨਰਿੰਦਰ ਸਿੰਘ ਨੇ ਹੀ ਉਸ ਦੀ ਲਾਸ਼ ਖੁਰਦ-ਬੁਰਦ ਕੀਤੀ ਸੀ। ਫਰੀਦਕੋਟ ਦੇ ਐਸਐਸਪੀ ਰਾਜ ਬਚਨ ਸਿੰਘ ਨੇ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕਰਕੇ ਇਸ ਜਾਣਕਾਰੀ ਦਾ ਖ਼ੁਲਾਸਾ ਕੀਤਾ ਹੈ। ਹਾਲਾਂਕਿ ਉਨ੍ਹਾਂ ਇੰਸਪੈਕਟਰ ਨਰਿੰਦਰ ਸਿੰਘ ਦੀ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਕੁਝ ਖ਼ਾਸ ਨਹੀਂ ਦੱਸਿਆ। ਉਨ੍ਹਾਂ ਕਿਹਾ ਕਿ ਇਸ ਬਾਰੇ ਹਾਲੇ ਜਾਂਚ ਜਾਰੀ ਹੈ। ਐਸਐਸਪੀ ਨੇ ਦੱਸਿਆ ਕਿ ਪੁਲਿਸ ਨੂੰ 18 ਮਈ ਨੂੰ ਪਿੰਡ ਸੰਗਰਾਹੁਰ ਵਾਸੀ ਗੁਰਚਰਨ ਸਿੰਘ ਨੇ ਸ਼ਿਕਾਇਤ ਦਿੱਤੀ ਸੀ ਕਿ ਉਹ 16 ਮਈ ਨੂੰ ਪਿੰਡ ਪੰਜਾਵਾ ਮੁਕਤਸਰ ਵਿੱਚ ਭਾਂਜੇ ਲਾਡੀ ਨੂੰ ਮਿਲਣ ਗਿਆ ਸੀ। 18 ਮਈ ਨੂੰ ਉਹ ਪਿੰਡ ਰੱਤੀਰੋੜੀ ਚਲਾ ਗਿਆ ਤੇ ਉੱਥੋਂ ਲਾਪਤਾ ਹੋ ਗਿਆ। ਸਦਰ ਪੁਲਿਸ ਨੇ ਜੀਂਦ ਦੇ ਰਣਬੀਰ ਸਿੰਘ, ਪਿੰਡ ਲੰਗੇਆਣਾ (ਮੋਗਾ) ਦੇ ਬਿੱਟਾ, ਪਿੰਡ ਢੁੱਡੀ ਦੇ ਬਲਜੀਤ ਸਿੰਘ, ਪਿੰਡ ਰੱਤੋਰੋੜੀ ਦੇ ਬਾਜ ਸਿੰਘ ਤੇ ਕਪੂਰਥਲਾ ਦੀ ਮਹਿਲਾ ਪਰਮ 'ਤੇ ਅਗਵਾ ਕਰਨ ਦਾ ਕੇਸ ਦਰਜ ਕੀਤਾ ਸੀ। ਹਿਰਾਸਤ 'ਚ ਨੌਜਵਾਨ ਦੀ ਮੌਤ ਮਗਰੋਂ SSP ਦਫ਼ਤਰ ਬਾਹਰ ਧਰਨਾ, ਖਹਿਰਾ ਵੀ ਪਹੁੰਚੇ SSP ਮੁਤਾਬਕ 18 ਮਈ ਦੀ ਰਾਤ ਸਾਢੇ 9 ਵਜੇ ਪਿੰਡ ਰੱਤੋਰੋੜੀ ਦੇ ਪਰਮਜੀਤ ਸਿੰਘ ਨੇ ਜਾਣਕਾਰੀ ਦਿੱਤੀ ਸੀ ਕਿ ਲਾਡੀ, ਰੇਸ਼ਮ ਤੇ ਹੋਰ ਸਾਥੀ ਨਾਜਾਇਜ਼ ਅਸਲੇ ਸਮੇਤ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਬੈਠੇ ਹਨ। ਇੰਸਪੈਕਟਰ ਗਿੱਲ ਨੇ ਲਾਡੀ ਸਮੇਤ ਤਿੰਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ ਤੇ ਉਨ੍ਹਾਂ ਨੂੰ ਉੱਥੇ ਛੱਡ ਖ਼ੁਦ ਚੋਣ ਡਿਊਟੀ ਵਿੱਚ ਚਲੇ ਗਏ। ਉੇਸੇ ਰਾਤ ਲਾਡੀ ਨੇ ਹਿਰਾਸਤ ਵਿੱਚ ਹੀ ਚਾਦਰ ਨਾਲ ਫਾਹਾ ਲੈ ਲਿਆ। ਮਾਮਲੇ ਨੂੰ ਲੁਕਾਉਣ ਤੇ ਸਬੂਤ ਮਿਟਾਉਣ ਲਈ ਇੰਸਪੈਕਟਰ ਨਰਿੰਦਰ ਸਵੇਰੇ ਕਰੀਬ 5:30 ਵਜੇ ਲਾਸ਼ ਬਾਹਰ ਲੈ ਗਏ ਸੀ ਤੇ ਬਾਅਦ ਵਿੱਚ ਉਨ੍ਹਾਂ ਵੀ ਖ਼ੁਦਕੁਸ਼ੀ ਕਰ ਲਈ ਸੀ, ਉਨ੍ਹਾਂ 'ਤੇ ਵੀ ਕੇਸ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget