ਪੜਚੋਲ ਕਰੋ
Advertisement
ਰੋਜ਼ੀ ਰੋਟੀ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ , ਮ੍ਰਿਤਕ ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਫਰੀਦਕੋਟ ਦੇ ਕਰੀਬ 25 ਸਾਲ ਦੇ ਨੌਜਵਾਨ ਸੁਮੀਤ ਕਟਾਰੀਆ ਜੋ ਪੜ੍ਹਾਈ ਲਈ ਵਿਦੇਸ਼ ਗਿਆ ਸੀ ਦੀ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਹੈ।
ਫ਼ਰੀਦਕੋਟ : ਪੰਜਾਬ ਦੇ ਬਹੁਤ ਸਾਰੇ ਨੌਜਵਾਨ ਰੋਜ਼ੀ ਰੋਟੀ ਕਮਾਉਣ ਲਈ ਲੱਖ ਮੁਸੀਬਤਾਂ ਝੱਲ ਕੇ ਵਿਦੇਸ਼ਾਂ ਦਾ ਰਾਹ ਆਪਣਾ ਰਹੇ ਹਨ ਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਲੱਗੇ ਹੋਏ ਹਨ ਪਰ ਕਈ ਵਾਰ ਕਈਆਂ ਦੇ ਸੁਪਨੇ ਅਧੂਰੇ ਰਹਿ ਜਾਂਦੇ ਹਨ ਅਤੇ ਆਪਣੀ ਜਾਨ ਤੱਕ ਗਵਾਉਣੀ ਪਾ ਜਾਂਦੀ ਹੈ।
ਹੁਣ ਫ਼ਿਰ ਵਿਦੇਸ਼ ਦੀ ਧਰਤੀ ਤੋਂ ਇਕ ਹੋਰ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ (Faridkot youth killed ) ਦੇ ਕਰੀਬ 25 ਸਾਲ ਦੇ ਨੌਜਵਾਨ ਸੁਮੀਤ ਕਟਾਰੀਆ (Sumeet Kataria )ਜੋ ਪੜ੍ਹਾਈ ਲਈ ਵਿਦੇਸ਼ ਗਿਆ ਸੀ ਦੀ ਇੱਕ ਸੜਕ ਹਾਦਸੇ (Road accident ) 'ਚ ਮੌਤ ਹੋ ਗਈ ਹੈ। ਸੁਮੀਤ ਕਟਾਰੀਆ ਦੀ ਕੈਨੇਡਾ ਦੇ ਬਰੈਂਪਟਨ ਵਿਖੇ ਬੀਤੀ ਰਾਤ 9:15 ਵਜੇ ਮੇਵਿਸ/ਕਲੇਮਨਟਾਇਨ (Mavis/ Clementine) ਖੇਤਰ ਵਿਚ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ।
ਫਰੀਦਕੋਟ ਦਾ ਸੁਮਿਤ ਕਟਾਰੀਆ ਪਰਿਵਾਰ ਦਾ ਇਕਲੌਤਾ ਪੁੱਤਰ ਸੀ ,ਜੋ ਕਰੀਬ ਚਾਰ ਸਾਲ ਪਹਿਲਾਂ ਪੜਾਈ ਲਈ ਕੈਨੇਡਾ ਗਿਆ ਸੀ, ਜਿਸ ਦੀ ਪੜਾਈ ਖ਼ਤਮ ਹੋ ਚੁਕੀ ਸੀ ਅਤੇ ਥੋੜੇ ਦਿਨਾਂ ਤੱਕ PR ਹੋ ਜਾਣਾ ਸੀ ਪਰ ਉਸ ਤੋਂ ਪਹਿਲੇ ਹੀ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਵੱਲੋਂ ਉਸ ਦੀ ਮਿਰਤਕ ਦੇਹ ਨੂੰ ਭਾਰਤ ਲਿਆਉਣ ਲਈ ਸਰਕਾਰ ਕੋਲੋ ਮਦਦ ਦੀ ਗੁਹਾਰ ਲਗਾਈ ਹੈ।
ਦੱਸ ਦੇਈਏ ਕਿ ਪੰਜਾਬ ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਦੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ। ਜ਼ਿਕਰਯੋਗ ਹੈ ਕਿ ਕੈਨੇਡਾ ‘ਚ ਸੜਕੀ ਹਾਦਸਿਆਂ ‘ਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਤਕਨਾਲੌਜੀ
Advertisement