ਮੋਗਾ: ਮੋਗਾ ਵਿੱਚ ਵੱਖ-ਵੱਖ ਕਿਸਾਨ ਜਾਥੇਵੰਦੀਆਂ ਵੱਲੋਂ ਖੇਤੀ ਕਾਨੂੰਨਾਂ ਵਿਰੁਧ ਅੱਜ ਦੂਜੇ ਦਿਨ ਵੀ ਰਿਲਾਇੰਸ ਪੈਟਰੋਲ ਪੰਪਾਂ ਦਾ ਵਿਰੋਧ ਜਾਰੀ ਰਿਹਾ ਹੈ। ਅੱਜ ਦੂਜੇ ਦਿਨ ਵੀ ਮੋਗਾ ਵਿੱਚ ਰਿਲਾਇੰਸ ਪੈਟਰੋਲ ਪੰਪ ਨੂੰ ਕਿਰਤੀ ਕਿਸਾਨ ਯੂਨੀਅਨ ਤੇ ਵੱਖ ਵੱਖ ਜਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ। ਕਿਸਾਨ ਜਥੇਬੰਦੀਆਂ ਵੱਲੋਂ ਪੈਟਰੋਲ ਪੰਪ ਬਾਹਰ ਅਣਮਿੱਥੇ ਸਮੇਂ ਲਈ ਧਰਨਾ ਲਾਇਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨ ਨੂੰ ਰੱਦ ਨਹੀਂ ਕੀਤਾ ਜਾਂਦਾ ਕਿਸਾਨਾਂ ਦਾ ਰੋਸ ਜਾਰੀ ਰਹੇਗਾ।
ਕਿਸਾਨਾਂ ਵੱਲੋਂ ਪੈਟਰੋਲ ਪੰਪ ਨੂੰ ਬਿਲਕੁਲ ਬੰਦ ਕਰ ਦਿੱਤਾ ਗਿਆ ਹੈ। ਕਿਸਾਨ ਯੂਨੀਅਨ ਦਾ ਕਹਿਣਾ ਹੈ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਜੀਓ ਸਿਮ, ਰਿਲਾਇੰਸ ਮਾਲ ਤੇ ਰਿਲਾਇੰਸ ਪੈਟਰੋਲ ਪੰਪ ਦਾ ਬਾਈਕਾਟ ਕੀਤਾ ਜਾ ਰਿਹਾ ਹੈ।