ਮੁਕਤਸਰ: ਕਿਸਾਨੀ ਸੰਘਰਸ਼ ਜਾਰੀ ਹੈ, ਇਸ ਦੌਰਾਨ ਫੂਡ ਕਾਰਪੋਰੇਸ਼ਨ ਆਫ ਇੰਡੀਆ ਐਫਸੀਆਈ ਨਵੇਂ ਫਰਮਾਨ ਜਾਰੀ ਕੀਤੇ ਹਨ। ਇਸ ਮਗਰੋਂ ਕਿਸਾਨਾਂ ਦਾ ਵਿਰੋਧ ਹੋਰ ਤਿੱਖਾ ਹੋਣ ਲੱਗਾ ਹੈ। ਦਰਅਸਲ, ਐਫਸੀਆਈ ਦੇ ਨਵੇਂ ਆਦੇਸ਼ਾਂ ਮੁਤਾਬਕ ਹੁਣ ਕਿਸਾਨਾਂ ਨੂੰ ਫਸਲ ਦੀ ਖਰੀਦ ਤੇ ਪੈਸੇ ਸਿੱਧੇ ਬੈਂਕ ਖਾਤੇ ਵਿੱਚ ਭੇਜਣ ਦੀ ਗੱਲ ਕਹੀ ਗਈ ਹੈ। ਇਸ ਆਦੇਸ਼ ਨਾਲ ਮੰਡੀਆਂ ਵਿੱਚੋਂ ਆੜ੍ਹਤੀਆਂ ਦੀ ਵਿਚੋਲਗੀ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਨਵੇਂ ਫਰਮਾਨ ਦੇ ਵਿਰੋਧ ਵਿੱਚ ਪੰਜਾਬ ਅੰਦਰ ਕਿਸਾਨ ਤੇ ਆੜ੍ਹਤੀਏ ਮਿਲ ਕੇ ਪ੍ਰਦਰਸ਼ਨ ਕਰ ਰਹੇ ਹਨ।


ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ

ਅੱਜ ਜ਼ਿਲ੍ਹਾ ਮੁਕਤਸਰ ਵਿੱਚ ਵੀ ਕਿਸਾਨਾਂ ਤੇ ਆੜਤੀਆਂ ਨੇ ਡੀਸੀ ਦਫਤਰ ਬਾਹਰ ਐਫਸੀਆਈ ਦੇ ਨਵੇਂ ਫਰਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ। ਡਿਪਟੀ ਕਮਿਸ਼ਨਰ ਦਫਤਰ ਅੱਗੇ ਕਿਸਾਨਾਂ ਤੇ ਆੜ੍ਹਤੀਆਂ ਵੱਲੋਂ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਦੀਆਂ ਮਾਰੂ ਨੀਤੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਇਸ ਸਮੇ ਕਿਸਾਨਾਂ ਤੇ ਆੜ੍ਹਤੀਆਂ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਕਿ ਕਿਸਾਨ ਤੇ ਆੜ੍ਹਤੀਆਂ ਦੇ ਨਹੁੰ ਮਾਸ ਦੇ ਰਿਸ਼ਤੇ ਨੂੰ ਨਾ ਤੋੜਿਆ ਜਾਵੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਐਫਸੀਆਈ ਇਹ ਫਰਮਾਨ ਰੱਦ ਕਰੇ ਤੇ ਆੜ੍ਹਤੀਆਂ ਦੇ ਰਾਹੀ ਫ਼ਸਲ ਦੀ ਰਕਮ ਅਦਾ ਕਰੇ।


ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ