ਪੜਚੋਲ ਕਰੋ

ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਖਿਲਾਫ ਦਰਜ ਕੇਸ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ

Barnala News : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਖਿਲਾਫ ਦਰਜ ਕੇਸ ਰੱਦ ਕਰਵਾਉਣ ਲਈ ਅੱਜ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਐੱਸਐੱਸਪੀ ਬਰਨਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਭਾਨਾ ਸਿੱਧੂ 'ਤੇ ਐੱਸਸੀ/ਐੱਸਟੀ

Barnala News : ਸੋਸ਼ਲ ਮੀਡੀਆ ਸਟਾਰ ਭਾਨਾ ਸਿੱਧੂ ਖਿਲਾਫ ਦਰਜ ਕੇਸ ਰੱਦ ਕਰਵਾਉਣ ਲਈ ਅੱਜ ਕਿਸਾਨ ਜਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਐੱਸਐੱਸਪੀ ਬਰਨਾਲਾ ਦੇ ਦਫ਼ਤਰ ਦਾ ਘਿਰਾਓ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਭਾਨਾ ਸਿੱਧੂ 'ਤੇ ਐੱਸਸੀ/ਐੱਸਟੀ ਧਾਰਾ ਹਟਾਉਣ ਦੀ ਮੰਗ ਕੀਤੀ ਹੈ ਧਰਨੇ ਵਿੱਚ ਬੀਕੇਯੂ ਡਕੌਂਦਾ ਦੇ ਵਰਕਰ ,ਲੱਖਾ ਸਿਧਾਣਾ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਪੁੱਜੇ।


ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੁਲਿਸ ਨੇ ਭਾਨਾ ਸਿੱਧੂ 'ਤੇ ਝੂਠਾ ਮਾਮਲਾ ਦਰਜ ਕੀਤਾ ਹੈ, ਇਸ ਮਾਮਲੇ 'ਚ ਐਸ.ਸੀ.ਐਸ.ਟੀ ਦੀ ਧਾਰਾ ਨਹੀਂ ਲਗਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਨਾ ਸਿੱਧੂ ਸਰਕਾਰ ਦੀਆਂ ਨਾਕਾਮੀਆਂ ਅਤੇ ਸਮਾਜਿਕ ਮੁੱਦਿਆਂ 'ਤੇ ਆਵਾਜ਼ ਉਠਾਉਂਦਾ ਹੈ, ਇਸੇ ਸਾਜਿਸ਼ ਤਹਿਤ ਉਸ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਧਰਨਾਕਾਰੀਆਂ ਨੇ ਪਰਚਾ ਰੱਦ ਨਾ ਹੋਣ ’ਤੇ ਇਸ ਸੰਘਰਸ਼ ਨੂੰ ਪੱਕੇ ਮੋਰਚੇ ਵਿੱਚ ਬਦਲਣ ਦੀ ਚਿਤਾਵਨੀ ਦਿੱਤੀ ਹੈ। 

ਲੱਖਾ ਸਿਧਾਣਾ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਤਹਿਤ ਭਾਨਾ ਸਿੱਧੂ ਖਿਲਾਫ ਝੂਠਾ ਕੇਸ ਦਰਜ ਕੀਤਾ ਗਿਆ ਹੈ। ਸਰਕਾਰ ਖਿਲਾਫ਼ ਉੱਠ ਰਹੇ ਹਰ ਸ਼ਖ਼ਸ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਭਾਨਾ ਸਿੱਧੂ ਦੀ ਗਲਤੀ ਦਾ ਸਮਰਥਨ ਨਹੀਂ ਕਰਦੇ ਪਰ ਉਸ ਵਿਰੁੱਧ ਐਸਸੀ/ਐਸਟੀ ਐਕਟ ਤਹਿਤ ਕੇਸ ਦਰਜ ਕਰਨਾ ਗਲਤ ਹੈ। ਜਿਸ ਦਾ ਉਹ ਵਿਰੋਧ ਕਰ ਰਹੇ ਹਨ। ਭਾਨਾ ਸਿੱਧੂ ਹਮੇਸ਼ਾ ਲੋਕ ਹਿੱਤਾਂ ਲਈ ਆਵਾਜ਼ ਉਠਾਉਂਦੇ ਰਹੇ ਹਨ। ਉਹ ਹਮੇਸ਼ਾ ਨਸ਼ਿਆਂ ਖਿਲਾਫ ਬੋਲਦਾ ਰਿਹਾ ਹੈ। ਜਿਸ ਕਾਰਨ ਸਰਕਾਰ ਖਿਲਾਫ ਬੋਲਣ ਵਾਲਿਆਂ 'ਤੇ ਝੂਠੇ ਕੇਸ ਦਰਜ ਕਰਕੇ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਨੇ ਸਿੱਧੂ ਖ਼ਿਲਾਫ਼ ਦਰਜ ਕੀਤੇ ਝੂਠੇ ਕੇਸ ਨੂੰ ਜਲਦੀ ਤੋਂ ਜਲਦੀ ਰੱਦ ਕੀਤਾ ਜਾਵੇ।
 
ਓਥੇ ਹੀ ਭਾਨਾ ਸਿੱਧੂ ਦੇ ਹੱਕ ਵਿੱਚ ਪੁੱਜੇ ਕਿਸਾਨ ਆਗੂ ਨੇ ਦੱਸਿਆ ਕਿ ਮਾਨਸਾ ਅਤੇ ਬਰਨਾਲਾ ਜ਼ਿਲ੍ਹੇ ਦੇ ਚਾਰ ਬਲਾਕਾਂ ਤੋਂ ਉਨ੍ਹਾਂ ਦੇ ਵਰਕਰ ਅੱਜ ਦੇ ਧਰਨੇ 'ਤੇ ਆਏ ਹਨ। ਉਨ੍ਹਾਂ ਕਿਹਾ ਕਿ ਭਾਨਾ ਸਿੱਧੂ ਖ਼ਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਹੈ। ਇਸ ਪਰਚੇ ਨੂੰ ਰੱਦ ਕਰਵਾਉਣ ਲਈ ਉਹ ਐਸਐਸਪੀ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਹਨ। ਉਨ੍ਹਾਂ ਕਿਹਾ ਕਿ ਭਾਨਾ ਸਿੱਧੂ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਸਾਹਮਣੇ ਉਭਾਰ ਰਿਹਾ ਹੈ। ਇਸ ਲਈ ਉਹ ਉਸ ਨੂੰ ਛੁਡਵਾਉਣ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਲਈ ਬਣਾਈ ਗਈ ਪੰਜ ਮੈਂਬਰੀ ਕਾਰਜਕਾਰਨੀ ਕਮੇਟੀ ਸ਼ਾਮ ਨੂੰ ਸਖ਼ਤ ਐਕਸ਼ਨ ਦਾ ਐਲਾਨ ਕਰੇਗੀ।
 
ਇਸ ਮੌਕੇ ਭਾਨਾ ਸਿੱਧੂ ਦੇ ਭਰਾ ਅਮਨਦੀਪ ਸਿੰਘ ਨੇ ਦੱਸਿਆ ਕਿ ਉਹ ਪਹਿਲਾਂ ਵੀ ਭਾਨਾ ਸਿੱਧੂ ਖਿਲਾਫ ਦਰਜ ਝੂਠੇ ਕੇਸ ਨੂੰ ਰੱਦ ਕਰਵਾਉਣ ਲਈ ਮੰਗ ਪੱਤਰ ਦੇ ਚੁੱਕੇ ਹਨ। ਇਸ ਤੋਂ ਦੁਖੀ ਹੋ ਕੇ ਅੱਜ ਉਹ ਕਿਸਾਨ ਜਥੇਬੰਦੀਆਂ ਅਤੇ ਹੋਰ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਐਸਐਸਪੀ ਦਫ਼ਤਰ ਬਰਨਾਲਾ ਵਿਖੇ ਧਰਨਾ ਦੇਣ ਪੁੱਜੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਨੇ ਪਰਚਾ ਰੱਦ ਕਰਨ ਸਬੰਧੀ ਕੋਈ ਭਰੋਸਾ ਨਾ ਦਿੱਤਾ ਤਾਂ ਉਹ ਆਪਣਾ ਸੰਘਰਸ਼ ਪੱਕੇ ਤੌਰ ’ਤੇ ਜਾਰੀ ਰੱਖ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤਵੱਡੀ ਖਬਰ: Khanauri Border ਪਹੁੰਚੇ ਪੰਜਾਬ ਪੁਲਸ ਦੇ ਅਧਿਕਾਰੀAmritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget