ਇੱਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ
ਏਬੀਪੀ ਸਾਂਝਾ | 28 Sep 2018 07:40 PM (IST)
ਤਰਨਤਾਰਨ: ਪੱਟੀ ਤੋਂ ਕੁਝ ਦੂਰੀ ’ਤੇ ਪਿੰਡ ਠੱਠਾ ਵਿੱਚ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਮੁਤਾਬਕ ਸਾਹਿਬ ਸਿੰਘ ਪੁੱਤਰ ਅਮਰ ਸਿੰਘ ਕਰਜ਼ੇ ਦੀ ਵਜ੍ਹਾ ਕਰਕੇ ਬੇਹੱਦ ਪਰੇਸ਼ਾਨ ਰਹਿੰਦਾ ਸੀ, ਜਿਸ ਕਰਕੇ ਅੱਜ ਉਸਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਦੇ ਪਿਤਾ ਅਮਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ 2 ਏਕੜ ਜ਼ਮੀਨ ਵਾਹੀ ਯੋਗ ਹੈ। ਸਾਹਿਬ ਸਿੰਘ ’ਤੇ 3 ਲੱਖ ਰੁਪਏ ਦਾ ਆੜ੍ਹਤੀਏ ਦਾ ਕਰਜ਼ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ, ਇੱਕ ਲੜਕੀ ਤੇ ਇੱਕ ਲੜਕਾ ਛੱਡ ਗਿਆ। ਇਸ ਸਬੰਧੀ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ, ਉਸਦੇ ਬਾਅਦ ਅਦਾਲਤੀ ਕਾਰਵਾਈ ਕੀਤੀ ਜਾਏਗੀ।