Farmer Death: ਖਨੌਰੀ ਬਾਰਡਰ ’ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ
ਖਨੌਰੀ ਬਾਰਡਰ ਤੋਂ ਇੱਕ ਵਾਰ ਫਿਰ ਤੋਂ ਦੁਖਦਾਇਕ ਖਬਰ ਨਿਕਲ ਕੇ ਸਾਹਮਣੇ ਆਈ ਹੈ। ਆਪਣੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਡਟੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਉਹ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਗਿਆ ਸੀ

Punjab News: ਖਨੌਰੀ ਬਾਰਡਰ (Khanauri Border) ਤੋਂ ਇੱਕ ਹੋਰ ਕਿਸਾਨ ਦੀ ਮੌਤ (death) ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਲਹਿਰਾਗਾਗਾ ਦੇ ਪਿੰਡ ਆਲਮਪੁਰਾ ਦਾ ਇਹ ਕਿਸਾਨ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਣ ਲਈ ਗਿਆ ਸੀ, ਜਿਸ ਦੀ ਰਸਤੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਰਿੰਦਰਜੀਤ ਸਿੰਘ ਉਮਰ 58 ਸਾਲ ਵੱਜੋਂ ਹੋਈ ਹੈ।
ਛਾਤੀ ਵਿੱਚ ਦਰਦ ਉੱਠਿਆ ਤੇ ਮੌਤ ਹੋ ਗਈ
ਕਿਸਾਨ ਯੂਨੀਅਨ (farmers union) ਦੇ ਆਗੂ ਮਨਿੰਦਰਜੀਤ ਸਿੰਘ ਨੇ ਦੱਸਿਆ ਹੈ ਕਿ ਬਈ ਕਿਸਾਨ ਲਗਾਤਾਰ ਖਨੌਰੀ ਬਾਰਡਰ ’ਤੇ ਡਟਿਆ ਹੋਇਆ ਸੀ ਅਤੇ ਬੀਤੇ ਦਿਨ ਮਹਾਂਪੰਚਾਇਤ ਵਿੱਚ ਸ਼ਾਮਲ ਹੋਇਆ ਸੀ ਜਦੋਂ ਵਾਪਸ ਆਇਆ ਤਾਂ ਰਸਤੇ ਵਿੱਚ ਉਸ ਦੀ ਛਾਤੀ ਵਿੱਚ ਦਰਦ ਉੱਠਿਆ ਤਾਂ ਉਸ ਦੀ ਮੌਤ ਹੋ ਗਈ।
ਕਿਸਾਨ ਲਗਾਤਾਰ 1 ਸਾਲ ਤੋਂ ਸਰਹੱਦਾਂ ਉੱਤੇ ਬੈਠੇ
ਉਹਨਾਂ ਮੰਗ ਕੀਤੀ ਹੈ ਕਿ ਕਿਸਾਨ ਲਗਾਤਾਰ 1 ਸਾਲ ਤੋਂ ਸਰਹੱਦਾਂ ਉੱਤੇ ਬੈਠੇ ਹਨ ਤੇ ਬਹੁਤ ਕਿਸਾਨ ਸ਼ਹੀਦ ਹੋ ਚੁੱਕੇ ਹਨ ਤੇ ਉਹਨਾਂ ਨੇ ਕਿਹਾ ਸਰਕਾਰ ਕਿਸਾਨਾਂ ਦੀਆਂ ਮੰਗਾਂ (demands of farmers) ਪੂਰੀਆਂ ਕਰੇ ਤਾਂ ਜੋ ਕਿਸਾਨ ਆਪਣੇ-ਆਪਣੇ ਘਰ ਵਾਪਸ ਪਰਤ ਜਾਣ।
ਡਾਕਟਰ ਤੁਲੇਸ਼ ਨੇ ਦੱਸਿਆ ਕਿ ਸਾਡੇ ਕੋਲ ਇੱਕ ਕਿਸਾਨ ਦੀ ਦੇਹ ਆਈ ਹੈ ਜੋ ਕਿ ਉਸ ਦੇ ਪਰਿਵਾਰ ਦੇ ਦੱਸਣ ਮੁਤਾਬਕ ਇਹ ਬੀਤੇ ਦਿਨ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਇਆ ਸੀ ਜਦੋਂ ਹਸਪਤਾਲ ਲੈ ਕੇ ਆਏ ਤਾਂ ਉਸ ਦੀ ਮੌਤ ਹੋ ਚੁੱਕੀ ਸੀ ਉਹਨਾਂ ਨੇ ਕਿਹਾ ਹੈ ਕਿ ਮ੍ਰਿਤਕ ਦੇਹ ਨੂੰ ਮੂਣਕ ਪੋਸਟਮਾਰਟਮ ਲਈ ਭੇਜਿਆ ਜਾਏਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















