ਪੰਜਾਬ ਰਾਜਸਥਾਨ ਬਾਰਡਰ ਤੇ ਪਿੰਡ ਗੁੰਮਜਾਲ 'ਤੇ ਪਿਛਲੇ 47 ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਲਾਇਆ ਹੋਇਆ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਹੋਏ ਹਨ ਜਿਸ ਕਾਰਨ ਕਿਸਾਨਾਂ ਵੱਲੋਂ ਹਾਈਵੇ ਜਾਮ ਕਰਕੇ ਪ੍ਰਦਰਸ਼ਨ ਵੀ ਕੀਤਾ ਜਾ ਰਿਹਾ ਹੈ। ਇਸ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।


ਧਰਨੇ ਵਿੱਚ ਕਿਸਾਨ ਦੀ ਮੌਤ ਹੋਣ ਤੋਂ ਬਾਅਦ ਦੂਜੇ ਕਿਸਾਨਾਂ ਵਿੱਚ ਸਰਕਾਰ ਖ਼ਿਲਾਫ਼ ਰੋਹ ਪਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੇ ਸੜਕ ਉੱਤੇ ਹੀ ਕਿਸਾਨ ਦੀ ਲਾਸ਼ ਰੱਖ ਕੇ ਨਾਅਰੇਬਾਜ਼ੀ ਕਰ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ।


 ਕੀ ਹੈ ਪੂਰਾ ਮਾਮਲਾ


ਜ਼ਿਕਰ ਕਰ ਦਈਏ ਕਿਸਾਨਾਂ ਵੱਲੋਂ ਪਿਛਲੇ ਤਕਰੀਬਨ 50 ਦਿਨਾਂ ਤੋਂ ਕੌਮੀ ਸਰਹੱਦ ਤੇ ਧਰਨਾ ਲਾ ਕੇ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਇਸ ਵਰ੍ਹੇ ਗਰਮੀ ਜ਼ਿਆਦਾ ਪੈਣ ਨਾਲ ਉਨ੍ਹਾਂ ਦੀ ਕਿੰਨੂਆਂ ਦਾ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦਾ ਮੁਆਵਜ਼ਾ ਦਿੱਤਾ ਜਾਵੇ।


ਇਸ ਤੋਂ ਇਲਾਵਾ ਨਹਿਰਬੰਦੀ ਹੋਣ ਕਰ ਕੇ ਅਤੇ ਕਿਸਾਨਾਂ ਨੂੰ ਚੰਗੇ ਬੀਜ਼ ਤੇ ਕੀਟਨਾਸ਼ਕ ਨਾ ਮਿਲਣ ਕਰ ਕੇ ਨਰਮੇ ਦੀ ਫ਼ਸਲ ਵੀ ਪੂਰੀ ਤਰ੍ਹਾਂ ਨਾਲ ਖ਼ਤਮ ਹੋ ਗਈ ਸੀ ਇਸ ਲਈ ਵੀ ਕਿਸਾਨਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਸੀ ਪਰ ਹਾਲੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਵੀ  ਧਿਆਨ ਨਹੀਂ ਦਿੱਤਾ ਗਿਆ  ਜਿਸ ਕਾਰਨ ਕਿਸਾਨਾਂ ਵੱਲੋਂ ਲਗਾਤਾਰ ਮੰਗਾੰ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਇਸ ਦੌਰਾਨ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।


ਇਹ ਵੀ ਪੜ੍ਹੋ: Punjab News: ਸਿੱਧੂ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮ ਦੇ ਫਰਾਰ ਹੋਣ 'ਤੇ ਪੰਜਾਬ ਸਰਕਾਰ ਸਖਤ, ਮਾਮਲੇ 'ਚ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।