Punjab News: ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨ ਮੋਰਚੇ 'ਤੇ ਇਕ ਹੋਰ ਕਿਸਾਨ ਦੀ ਸ਼ੁੱਕਰਵਾਰ ਰਾਤ ਨੂੰ ਮੌਤ ਹੋ ਗਈ। ਉਨ੍ਹਾਂ ਦੀ ਸਿਹਤ ਵਿਗੜਨ ਤੋਂ ਬਾਅਦ ਕਿਸਾਨ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਆਗੂ ਦੀ ਪਛਾਣ ਬਲਵਿੰਦਰ ਸਿੰਘ (72) ਵਜੋਂ ਹੋਈ ਹੈ। ਉਹ ਮੋਗਾ ਦੇ ਰਹਿਣ ਵਾਲੇ ਸੀ। ਬਲਵਿੰਦਰ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਸੀ। ਹਾਲ ਹੀ ਵਿੱਚ ਸਰਕਾਰ ਦੀ ਬੇਰੁਖੀ ਅਤੇ ਅਣਗਹਿਲੀ ਕਰਕੇ ਉਹ ਸ਼ੰਭੂ ਸਰਹੱਦ ’ਤੇ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਏ ਸਨ।
ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਤੇ ਦਰਦਨਾਕ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਤੱਕ ਲਿਜਾਣਾ ਪੈ ਰਿਹਾ ਹੈ। ਬਲਵਿੰਦਰ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਅਤੇ ਪਿੰਡ ਵਾਸੀ ਗਹਿਰੇ ਸੋਗ ਵਿੱਚ ਹਨ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਦੁਖਦਾਈ ਸਥਿਤੀ ਹੈ। ਕਿਸਾਨਾਂ ਨੂੰ ਆਪਣੇ ਅਜ਼ੀਜ਼ਾਂ ਦੀਆਂ ਲਾਸ਼ਾਂ ਨੂੰ ਮੋਢਿਆਂ 'ਤੇ ਚੁੱਕ ਕੇ ਪਿੰਡ ਲਿਜਾਣਾ ਪੈਂਦਾ ਹੈ।
ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ ਕਿਸਾਨ
ਬਲਵਿੰਦਰ ਸਿੰਘ ਕੁਝ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਦੀ ਸਿਹਤ ਵਿਗੜਨ ’ਤੇ ਉਨ੍ਹਾਂ ਨੂੰ ਪਹਿਲਾਂ ਰਾਜਪੁਰਾ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਅਤੇ ਅਖੀਰ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਦੇਰ ਰਾਤ ਉਨ੍ਹਾਂ ਦੀ ਮੌਤ ਹੋ ਗਈ। ਮੌਤ ਤੋਂ ਬਾਅਦ ਉਨ੍ਹਾਂ ਦੀ ਲਾਸ਼ ਨੂੰ ਪੋਸਟਮਾਰਟਮ ਲਈ ਪੀ.ਜੀ.ਆਈ. ਵਿੱਚ ਰੱਖਿਆ ਗਿਆ ਹੈ।