ਨਵੀਂ ਦਿੱਲੀ: ਦੇਸ਼ ਭਰ ‘ਚ ਨਵੇਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਜਾਰੀ ਹੈ। ਹਰ ਕੋਈ ਆਪਣੇ ਢੰਗ ਨਾਲ ਕਿਸਾਨਾਂ ਦਾ ਸਮਰਥਨ ਕਰ ਰਿਹਾ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਸੁਰਖੀਆਂ 'ਚ ਆਈ ਹੈ। ਦਰਅਸਲ, ਇਸ ਵੀਡੀਓ ਵਿਚ ਇੱਕ ਵਿਅਕਤੀ ਨੇ ਕਿਸਾਨਾਂ ਦਾ ਸਮਰਥਨ ਕਰਨ ਦਾ ਸਭ ਤੋਂ ਵਿਲੱਖਣ ਤਰੀਕਾ ਅਪਣਾਇਆ। ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਇੱਕ ਕਿਸਾਨ ਪੰਜਾਬ ਤੋਂ ਟਰੈਕਟਰ ਨੂੰ ਰਿਵਰਸ ਗੇਅਰ ਵਿੱਚ ਚਲਾ ਕੇ ਪਹੁੰਚਿਆ ਹੈ।

ਸੋਸ਼ਲ ਮੀਡੀਆ 'ਤੇ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿਚ ਕਿਸਾਨ ਦਾ ਕਹਿਣਾ ਹੈ ਕਿ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਇਸੇ ਤਰੀਕੇ ਨਾਲ ਵਾਪਸ ਲਿਆ ਜਾਣਾ ਚਾਹੀਦਾ ਹੈ ਜਿਵੇਂ ਉਹ ਉਲਟਾ ਟਰੈਕਟਰ ਚਲਾਉਂਦੇ ਹੋਏ ਪੰਜਾਬ ਤੋਂ ਦਿੱਲੀ ਪਹੁੰਚਿਆ ਹੈ। ਇਸ ਕਿਸਾਨ ਨੂੰ ਪੰਜਾਬ ਤੋਂ ਦਿੱਲੀ ਤੱਕ ਸਾਰੇ ਰਸਤੇ ਉਲਟਾ ਗੇਅਰ ਵਿਚ ਟਰੈਕਟਰ ਚਲਾਉਂਦੇ ਵੇਖਣ ਲਈ ਭਾਰੀ ਭੀੜ ਸੀ।



ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਕਿਸਾਨ ਨੇ ਇਸ ਸਟੰਟ ਲਈ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਇਸੇ ਤਰ੍ਹਾਂ ਨਵੇਂ ਬਿੱਲਾਂ ਨੂੰ ਵਾਪਸ ਲੈ ਸਕਦੇ ਹਨ। ਦੱਸ ਦਈਏ ਕਿ ਗਣਤੰਤਰ ਦਿਵਸ 'ਤੇ ਹੋਣ ਜਾ ਰਹੀ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹਿੱਸਾ ਲੈਣ ਲਈ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਤੋਂ ਵੱਡੀ ਗਿਣਤੀ ਵਿਚ ਕਿਸਾਨ ਦਿੱਲੀ ਪਹੁੰਚ ਗਏ ਹਨ। ਟਰੈਕਟਰ ਪਰੇਡ ਵਿਚ ਵੱਖ-ਵੱਖ ਸੂਬਿਆਂ ਦੀਆਂ ਬਹੁਤ ਸਾਰੀਆਂ ਝਾਂਕੀਆਂ ਰਾਹੀਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅੰਦੋਲਨਕਾਰੀਆਂ ਦੀ ਹਿੰਮਤ ਦਰਸਾਈ ਜਾਵੇਗੀ।

ਇਹ ਵੀ ਪੜ੍ਹੋFarmer Letter to Hiraben Modi: ਪੰਜਾਬ ਦੇ ਕਿਸਾਨ ਨੇ ਮੋਦੀ ਦੀ ਮਾਂ ਨੂੰ ਲਿੱਖੀ ਖਾਸ ਚਿੱਠੀ, ਕਿਹਾ ਇੱਕ ਮਾਂ ਹੀ ਆਪਣੇ ਬੇਟੇ ਦੇ ਕੰਨ ਖਿੱਚ ਸਕਦੀ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904