Farmer Suicide: ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ 'ਚ ਸ਼ਾਮਲ ਇੱਕ ਕਿਸਾਨ ਨੇ ਕੀਤੀ ਖੁਦਕੁਸ਼ੀ, ਟਰਾਲੀ ਨਾਲ ਰੱਸੀ ਬੰਨ੍ਹ ਸਮਾਪਤ ਕੀਤੀ ਜੀਵਨ ਲੀਲਾ
ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਤੋਂ ਬਹੁਤ ਹੀ ਦੁਖਦਾਇਕ ਖਬਰ ਸਾਹਮਣੇ ਆਈ ਹੈ, ਜਿੱਥੇ ਅੱਜ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੇ ਸਿਰ ਉੱਤੇ ਕਾਫੀ ਕਰਜ਼ਾ ਸੀ ਜਿਸ ਕਰਕੇ ਉਹ ਕਾਫੀ ਪ੍ਰੇਸ਼ਾਨ ਰਹਿੰਦਾ ਸੀ।
Farmer Died: ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ (Khanauri border) ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ, ਜਿੱਥੇ ਅੱਜ ਇੱਕ ਕਿਸਾਨ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦਾ ਨਾਂ ਗੁਰਮੀਤ ਸਿੰਘ ਦੱਸਿਆ ਜਾ ਰਿਹਾ ਹੈ। ਉਹ ਮਾਨਸਾ, ਪੰਜਾਬ ਦਾ ਵਸਨੀਕ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਤੋਂ ਕਿਸਾਨਾਂ ਦਾ ਅੰਦੋਲਨ ਚੱਲ ਰਿਹਾ ਸੀ, ਉਦੋਂ ਤੋਂ ਉਹ ਸਰਹੱਦ 'ਤੇ ਡੱਟਿਆ ਹੋਇਆ ਸੀ।
ਹੋਰ ਪੜ੍ਹੋ : ਪਿਤਾ ਵੱਲੋਂ ਲਈ ਗਈ ਪੁੱਤਰ ਦੀ ਜਾਨ, ਤਾੜ-ਤਾੜ ਵਰ੍ਹਾਈਆਂ ਗਈਆਂ ਗੋਲੀਆਂ
ਟਰਾਲੀ ਨਾਲ ਰੱਸੀ ਬੰਨ੍ਹ ਦਿੱਤੀ ਜਾਨ
ਜਾਣਕਾਰੀ ਅਨੁਸਾਰ ਗੁਰਮੀਤ ਸਿੰਘ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਸਬੰਧਤ ਸੀ। ਜਦੋਂ ਹੋਰ ਕਿਸਾਨ ਉੱਥੇ ਨਹੀਂ ਸਨ ਤਾਂ ਉਸ ਨੇ ਖੁਦਕੁਸ਼ੀ ਕਰ ਲਈ। ਉਸ ਨੇ ਅੱਜ ਸਵੇਰੇ ਕਰੀਬ 10.45 ਵਜੇ ਪਿੰਡ ਮੱਲਣ ਬਲਾਕ ਦੋਦਾ ਸ੍ਰੀ ਮੁਕਤਸਰ ਸਾਹਿਬ ਦੇ ਟੈਂਟ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ। ਜਦੋਂ ਕਿਸਾਨ ਵਾਪਸ ਆਏ ਤਾਂ ਗੁਰਮੀਤ ਨੇ ਫਾਹਾ ਲੈ ਲਿਆ। ਉਸ ਨੇ ਟਰਾਲੀ ਨਾਲ ਰੱਸੀ ਬੰਨ੍ਹੀ ਹੋਈ ਸੀ ਅਤੇ ਉਸ ਵਿੱਚ ਗਰਦਨ ਫਸਾ ਕੇ ਲੇਟ ਗਿਆ ਸੀ।
ਅੰਦੋਲਨ ਨਾਲ ਜੁੜੇ ਕਿਸਾਨਾਂ ਨੇ ਦੱਸਿਆ ਕਿ ਕਿਸਾਨ ਗੁਰਮੀਤ ਇਸ ਅੰਦੋਲਨ ਨੂੰ ਲੈ ਕੇ ਕਾਫੀ ਗੰਭੀਰ ਸੀ। ਉਹ ਘੱਟ ਹੀ ਘਰ ਜਾਂਦਾ ਸੀ। ਸੂਤਰ ਦੱਸਦੇ ਹਨ ਕਿ ਉਸ ਦੇ ਸਿਰ 'ਤੇ ਕਰਜ਼ਾ ਵੀ ਸੀ। ਇਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਕੁਝ ਸਮਾਂ ਪਹਿਲਾਂ ਉਸ ਦੇ ਲੜਕੇ ਦਾ ਵਿਆਹ ਹੋਇਆ ਸੀ। ਪਰ ਉਹ ਇਸ ਵਿੱਚ ਹਿੱਸਾ ਲੈਣ ਵੀ ਨਹੀਂ ਗਿਆ ਸੀ। ਹਾਲਾਂਕਿ ਖੁਦਕੁਸ਼ੀ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।
ਹੋਰ ਪੜ੍ਹੋ : ਪੰਜਾਬ ਦੇ 10 ਜ਼ਿਲ੍ਹਿਆਂ 'ਚ ਪੈ ਸਕਦਾ ਜ਼ੋਰਦਾਰ ਮੀਂਹ, ਲੋਕਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।