Punjab Vidhan Sabha: ਪੰਜਾਬ ਵਿਧਾਨ ਸਭਾ ਦਾ ਤਿੰਨ ਰੋਜ਼ਾ ਮਾਨਸੂਨ ਸੈਸ਼ਨ ਅੱਜ (ਸੋਮਵਾਰ) ਤੋਂ ਸ਼ੁਰੂ ਹੋ ਗਿਆ। ਇਸ ਦੌਰਾਨ ਸਭ ਤੋਂ ਪਹਿਲਾਂ ਦੋ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ਉੱਤੇ ਸਵਾਲਾਂ ਦਾ ਬੁਝਾੜ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਯਾਲੀ ਨੇ ਕਿਸਾਨਾਂ ਦੀ ਜ਼ਮੀਨ ਐਕੁਆਇਰ ਕਰਨ ਦਾ ਮੁੱਦਾ ਚੁੱਕਿਆ।
ਅਕਾਲੀ ਵਿਧਾਇਕ ਮਨਪ੍ਰੀਤ ਇਆਲੀ ਨੇ ਸੈਸ਼ਨ ਵਧਾਉਣ ਦਾ ਮੁੱਦਾ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੇ ਭਾਰਤ ਮਾਮਲਾ ਪ੍ਰਾਜੈਕਟ ਲਈ ਜੋ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ, ਉਸ ਜ਼ਮੀਨ ਦੀ ਵਾਜਬ ਕੀਮਤ ਨਹੀਂ ਮਿਲ ਰਹੀ। ਪੰਜਾਬ ਵਿੱਚ ਜ਼ਮੀਨ ਦੀ ਕੀਮਤ ਡੇਢ ਕਰੋੜ ਰੁਪਏ ਤੋਂ ਘੱਟ ਨਹੀਂ ਹੈ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਪੂਰਾ ਮੁੱਲ ਮਿਲਣਾ ਚਾਹੀਦਾ ਹੈ। ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬੁੱਢੇ ਨਾਲੇ ਦਾ ਮੁੱਦਾ ਵੀ ਉਠਾਇਆ। ਸਪੀਕਰ ਨੇ ਕਿਹਾ ਕਿ ਇਸ ਮਾਮਲੇ ਵਿੱਚ ਇੱਕ ਕਮੇਟੀ ਬਣਾਈ ਗਈ ਹੈ। ਕਮੇਟੀ ਲਗਾਤਾਰ ਕੰਮ ਕਰ ਰਹੀ ਹੈ।
ਮਨਪ੍ਰੀਤ ਸਿੰਘ ਇਯਾਲੀ ਨੇ ਪੁੱਛੇ ਗਏ ਸਵਾਲਾਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਂਝੀ ਕਰਦਿਆਂ ਲਿਖਿਆ, ਪੰਜਾਬ ਦੇ ਸਭ ਤੋ ਗੰਭੀਰ ਅਤੇ ਜਰੂਰੀ ਮਸਲੇ ਬੁੱਢੇ ਦਰਿਆ ਦੀ ਸਾਫ ਸਫ਼ਾਈ, ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸਾਨਾਂ ਦੀਆਂ ਜਮੀਨਾਂ ਘੱਟ ਰੇਟ ਤੇ ਕੀਤੀਆਂ ਜਾ ਰਹੀਆਂ ਐਕਵਾਇਰ ਤੇ ਕਿਸਾਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦੇ ਸੰਬੰਧ ਵਿੱਚ ਅੱਜ ਵਿਧਾਨ ਸਭਾ ਦੇ ਮੋਨਸੂਨ ਸੈਸ਼ਨ ਦੇ ਪਹਿਲੇ ਦਿਨ ਇਹਨਾਂ ਮੁੱਦਿਆਂ ਨੂੰ ਚੁੱਕਿਆ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।