Rajewal Reaction on Repeal Farm Laws: ਅਜੇ ਕਿਸਾਨ ਅੰਦੋਲਨ ਜਾਰੀ ਰਹੇਗਾ, ਕਿਸਾਨ ਲੀਡਰ ਰਾਜੇਵਾਲ ਦਾ ਐਲਾਨ
Repeal Farm Laws: ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ ਤੱਕ ਸੰਸਦ ਵਿੱਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਮੋਰਚਾ ਜਾਰੀ ਰਹੇਗਾ।
Farmers Protest: ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸੰਸਦ ਵਿੱਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਨਾਂ ਸੁਨੇਹੇ ਵਿੱਚ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰਦਿਆਂ ਕਿਸਾਨਾਂ ਨੂੰ ਕਿਹਾ ਕਿ ਉਹ ਅੰਦੋਲਨ ਛੱਡ ਦੇ ਘਰਾਂ ਨੂੰ ਪਰਤ ਜਾਣ। ਉਨ੍ਹਾਂ ਕਿਹਾ ਕਿ ਸੰਸਦ ਦੇ ਅਗਲੇ ਸਦਨ ਵਿੱਚ ਕਾਨੂੰਨ ਵਪਸ ਲਏ ਜਾਣਗੇ।
ਇਸ ਬਾਰੇ ਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜਦੋਂ ਤੱਕ ਸੰਸਦ ਵਿੱਚ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੋਂ ਇਲਾਵਾ ਐਮਐਸਪੀ ਦੀ ਕਾਨੂੰਨੀ ਗਰੰਟੀ ਸਣੇ ਹੋਰ ਕਈ ਮੁੱਦੇ ਹਨ। ਸਰਕਾਰ ਨੂੰ ਉਸ ਬਾਰੇ ਵੀ ਕਿਸਾਨਾਂ ਨਾਲ ਗੱਲ ਕਰਨੀ ਚਾਹੀਦੀ ਹੈ। ਇਸ ਲਈ ਮੋਰਚਾ ਅਜੇ ਜਾਰੀ ਰਹੇਗਾ।
ਇਸੇ ਤਰ੍ਹਾਂ ਕਿਸਾਨ ਲੀਡਰ ਰਕੇਸ਼ ਟਿਕੈਤ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਤੁਰੰਤ ਵਾਪਸ ਨਹੀਂ ਲਿਆ ਜਾਵੇਗਾ, ਅਸੀਂ ਉਸ ਦਿਨ ਦਾ ਇੰਤਜ਼ਾਰ ਕਰਾਂਗੇ ਜਦੋਂ ਸੰਸਦ ਵਿੱਚ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇਗਾ। ਘੱਟੋ-ਘੱਟ ਸਮਰਥਨ ਮੁੱਲ ਦੇ ਨਾਲ ਹੀ ਸਰਕਾਰ ਨੂੰ ਕਿਸਾਨਾਂ ਦੇ ਹੋਰ ਮੁੱਦਿਆਂ 'ਤੇ ਵੀ ਚਰਚਾ ਕਰਨੀ ਚਾਹੀਦੀ ਹੈ।
ਉਧਰ, ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਇਹ ਕਾਨੂੰਨ ਸੰਸਦ ਵਿੱਚ ਰੱਦ ਹੋਣ ਦਾ ਇੰਤਜ਼ਾਰ ਕਰਾਂਗੇ। ਕਿਸਾਨ ਮੋਰਚੇ ਨੇ ਇਹ ਵੀ ਯਾਦ ਕਰਵਾਇਆ ਹੈ ਕਿ ਕਿਸਾਨ ਅੰਦੋਲਨ ਦੀ ਅਹਿਮ ਮੰਗ ਸੀ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਇਆ ਜਾਵੇ, ਜੋ ਅਜੇ ਲੰਬਿਤ ਹੈ। ਸਰਕਾਰ ਦੇ ਰਵੱਈਏ 'ਚ ਬਦਲਾਅ ਨੂੰ ਲੈ ਕੇ ਕਿਸਾਨ ਮੋਰਚੇ ਦੇ ਆਗੂਆਂ ਦੀ ਮੀਟਿੰਗ ਬੁਲਾਈ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ ਨੇ ਕਿਹਾ, "ਇਸ ਫੈਸਲੇ ਦਾ ਸਵਾਗਤ ਹੈ ਤੇ ਉਚਿਤ ਸੰਸਦੀ ਪ੍ਰਕਿਰਿਆਵ ਰਾਹੀਂ ਇਸ ਐਲਾਨ ਦੇ ਲਾਗੂ ਹੋਣ ਦੀ ਉਡੀਕ ਕਰਾਂਗੇ।" ਮੋਰਚੇ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਯਾਦ ਦਵਾਇਆ ਕਿ ਕਿਸਾਨਾਂ ਦਾ ਅੰਦੋਲਨ ਨਾ ਸਿਰਫ਼ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਵਿਰੁੱਧ ਸੀ, ਸਗੋਂ ਸਾਰੇ ਖੇਤੀਬਾੜੀ ਉਤਪਾਦਾਂ ਤੇ ਸਾਰੇ ਕਿਸਾਨਾਂ ਲਈ ਲਾਹੇਵੰਦ ਕੀਮਤਾਂ ਦੀ ਕਾਨੂੰਨੀ ਗਾਰੰਟੀ ਲਈ ਵੀ ਸੀ। ਕਿਸਾਨਾਂ ਦੀ ਇਹ ਅਹਿਮ ਮੰਗ ਅਜੇ ਲਟਕ ਰਹੀ ਹੈ। ਮੋਰਚਾ ਸਾਰੇ ਘਟਨਾਕ੍ਰਮ ਬਾਰੇ ਚਰਚਾ ਕਰੇਗਾ ਤੇ ਜਲਦੀ ਹੀ ਆਪਣੀ ਮੀਟਿੰਗ ਰੱਖੇਗਾ। ਇਸ ਮਗਰੋਂ ਅਗਲੇ ਫੈਸਲਿਆਂ ਦਾ ਐਲਾਨ ਕਰੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: