Dallewal Health Update: ਅੱਜ 16ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਸਰਹੱਦ ’ਤੇ ਮਰਨ ਵਰਤ ਜਾਰੀ ਰਿਹਾ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਭਾਰ 12 ਕਿਲੋ ਤੋਂ ਵੱਧ ਘੱਟ ਗਿਆ ਹੈ ਅਤੇ ਕਿਸੇ ਵੇਲੇ ਵੀ ਉਨ੍ਹਾਂ ਦੇ ਗੁਰਦੇ ਫੇਲ੍ਹ ਹੋ ਸਕਦੇ ਹਨ। ਦਿਲ ਦਾ ਦੌਰਾ ਪੈ ਸਕਦਾ ਹੈ ਜਾਂ ਜਿਗਰ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ।


ਹੋਰ ਪੜ੍ਹੋ :  ਭਾਜਪਾ ਤੇ ਕਾਂਗਰਸ ਪਾਰਟੀ ਨੇ ਥਾਣਾ ਘਨੌਰ ਦੇ ਬਾਹਰ ਦਿੱਤਾ ਧਰਨਾ, ਬੋਲੇ- ਨਗਰ ਪੰਚਾਇਤ ਚੋਣਾਂ 'ਚ ਉਮੀਦਵਾਰਾਂ ਨੂੰ ਕੀਤਾ ਜਾ ਰਿਹਾ ਤੰਗ-ਪ੍ਰੇਸ਼ਾਨ



12 ਦਸੰਬਰ ਨੂੰ ਦੇਸ਼ ਵਾਸੀ ਕਰਨ ਇਹ ਕੰਮ


ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ਵਿੱਚ 12 ਦਸੰਬਰ ਨੂੰ ਸਾਰੇ ਦੇਸ਼ ਵਾਸੀ ਆਪਣੇ ਘਰਾਂ ਵਿੱਚ ਸ਼ਾਮ ਦਾ ਖਾਣਾ ਨਾ ਬਣਾਉਣ ਅਤੇ ਆਪਣੇ ਪਰਿਵਾਰਾਂ ਨਾਲ ਫੋਟੋਆਂ ਵੀ ਸੋਸ਼ਲ ਮੀਡੀਆ 'ਤੇ #WeSupportJagjeetSinghDallewal ਨਾਲ ਸਾਂਝੀਆਂ ਕਰਨ।


ਸਰਕਾਰਾਂ ਦੇ ਫੂਕੇ ਜਾਣਗੇ ਪੁਤਲੇ


ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ 13 ਦਸੰਬਰ ਨੂੰ ਸਮੂਹ ਦੇਸ਼ ਵਾਸੀ ਆਪੋ-ਆਪਣੇ ਪਿੰਡਾਂ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਪੁਤਲੇ ਫੂਕਣ, ਕਿਉਂਕਿ ਕੋਈ ਵੀ ਸਿਆਸੀ ਪਾਰਟੀ ਕਿਸਾਨਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਹੈ।


ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਅੱਜ ਦੇਸ਼ ਭਰ ਦੇ ਸਾਰੇ ਧਾਰਮਿਕ ਸਥਾਨਾਂ 'ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤਯਾਬੀ, ਮੋਰਚਿਆਂ ਦੀ ਤਾਕਤ ਅਤੇ ਜ਼ਖਮੀ ਕਿਸਾਨਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ ਗਈ। ਖਨੌਰੀ ਮੋਰਚੇ 'ਤੇ ਕਿਸਾਨਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ 13 ਦਸੰਬਰ ਨੂੰ ਨੌਜਵਾਨਾਂ ਅਤੇ ਔਰਤਾਂ ਦਾ ਵੱਡਾ ਜਥਾ ਮੋਰਚੇ 'ਚ ਪਹੁੰਚ ਜਾਵੇਗਾ।



 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।