Farmers Protest: ਮਰਨ ਵਰਤ 'ਤੇ ਬੈਠੇ ਕਿਸਾਨ ਲੀਡਰ ਡੱਲੇਵਾਲ ਦੀ ਸਿਹਤ ਕਮਜ਼ੋਰ ਪਰ ਹੌਸਲੇ ਬੁਲੰਦ, ਸਰਕਾਰ ਨੇ ਅਜੇ ਤੱਕ ਨਹੀਂ ਦਿੱਤਾ ਗੱਲਬਾਤ ਦਾ ਸੱਦਾ
Farmers Protest: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਮੰਨਵਾਉਣ ਲਈ ਮਰਨ ਵਰਤ ਉੱਪਰ ਦ੍ਰਿੜ੍ਹ ਹਨ। ਉਨ੍ਹਾਂ ਦੀ ਸਿਹਤ ਕਾਫ਼ੀ ਕਮਜ਼ੋਰ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ...
Farmers Protest: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਕਿਸਾਨੀ ਮੰਗਾਂ ਮੰਨਵਾਉਣ ਲਈ ਮਰਨ ਵਰਤ ਉੱਪਰ ਦ੍ਰਿੜ੍ਹ ਹਨ। ਉਨ੍ਹਾਂ ਦੀ ਸਿਹਤ ਕਾਫ਼ੀ ਕਮਜ਼ੋਰ ਹੋ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਉਣ ਲਈ ਕਿਹਾ ਹੈ ਪਰ ਉਹ ਨਹੀਂ ਮੰਨੇ। ਦੂਜੇ ਪਾਸੇ ਪੰਜਾਬ ਸਰਕਾਰ ਇੱਕ ਕੋਸ਼ਿਸ਼ ਤੋਂ ਬਾਅਦ ਖਾਮੋਸ਼ ਹੈ। ਬੁੱਧਵਾਰ ਨੂੰ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਧਰਨੇ ਵਾਲੀ ਥਾਂ ਦਾ ਦੌਰਾ ਤਾਂ ਕੀਤਾ ਪਰ ਕਿਸਾਨੀ ਮੰਗਾਂ ਬਾਰੇ ਕੋਈ ਗੱਲਬਾਤ ਨਹੀਂ ਕੀਤੀ।
ਦੱਸ ਦਈਏ ਕਿ ਫਰੀਦਕੋਟ ਵਿਖੇ ਨੈਸ਼ਨਲ ਹਾਈਵੇ-54 ਨੂੰ ਜਾਮ ਕਰਕੇ ਪਿਛਲੇ ਛੇ ਦਿਨਾਂ ਤੋਂ ਕਿਸਾਨ ਧਰਨੇ ’ਤੇ ਬੈਠੇ ਹਨ। ਅਜੇ ਤੱਕ ਪੰਜਾਬ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਨਹੀਂ ਦਿੱਤਾ ਜਿਸ ਕਰਕੇ ਜਥੇਬੰਦੀਆਂ ਅੰਦਰ ਰੋਸ ਵਧਦਾ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨੀ ਮੰਗਾਂ ਬਾਰੇ ਹਮੇਸ਼ਾ ਗੱਲਬਾਤ ਕਰਨ ਲਈ ਤਿਆਰ ਹਨ ਪਰ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਵਾਪਸ ਨਹੀਂ ਲਿਆ ਜਾਵੇਗਾ।
ਉਧਰ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਧਰਨੇ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਅਕਾਲੀ ਦਲ ਕਿਸਾਨਾਂ ਦੇ ਅੰਦੋਲਨ ਦੀ ਹਮਾਇਤ ਕਰਦਾ ਹੈ। ਹਫ਼ਤੇ ਬਾਅਦ ਵੀ ਗੱਲਬਾਤ ਦਾ ਦੌਰ ਸ਼ੁਰੂ ਨਾ ਹੋਣ ’ਤੇ ਚਿੰਤਾ ਜ਼ਾਹਿਰ ਕਰਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਲਈ ਆਏ ਸਨ। ਇਸ ਮੁਲਾਕਾਤ ਤੋਂ ਬਾਅਦ ਡੱਲੇਵਾਲ ਨੇ ਕਿਹਾ ਕਿ ਕੁਲਤਾਰ ਸਿੰਘ ਸੰਧਵਾਂ ਪੰਜਾਬ ਸਰਕਾਰ ਦੀ ਤਰਫੋਂ ਨਹੀਂ ਬਲਕਿ ਇਲਾਕੇ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਦੀ ਸਿਹਤ ਬਾਰੇ ਹਾਲ-ਚਾਲ ਪੁੱਛਣ ਆਏ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ:
Amritsar News: ਬੰਦੀ ਸਿੰਘਾਂ ਦੀ ਰਿਹਾਈ 'ਤੇ ਘਿਰੀ 'ਆਪ' ਸਰਕਾਰ, ਹਾਈਕੋਰਟ 'ਚ ਦਿੱਤੀ ਰਿਪੋਰਟ 'ਤੇ ਭੜਕਿਆ ਅਕਾਲੀ ਦਲ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ