ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ, ਕਿਸਾਨਾਂ 'ਚ ਰੋਸ, ਜ਼ਿਆਦਾ ਤੋਂ ਜ਼ਿਆਦਾ ਕਿਸਾਨ ਆਗੂਆਂ ਨੂੰ ਇਕੱਠਾ ਹੋਣ ਦੀ ਕੀਤੀ ਅਪੀਲ
Punjab News: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕ ਲਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।
Punjab News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੇ ਖਨੌਰੀ ਬਾਰਡਰ ਵਿਖੇ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਨੇ ਇਹ ਐਲਾਨ 4 ਨਵੰਬਰ ਨੂੰ ਹੀ ਕੀਤਾ ਸੀ। ਹਾਲਾਂਕਿ, ਜਿਵੇਂ ਹੀ ਤਰੀਕ ਆਈ, ਪੁਲਿਸ ਨੇ ਉਨ੍ਹਾਂ ਨੂੰ ਰਾਤੋਂ-ਰਾਤ ਹਿਰਾਸਤ ਵਿੱਚ ਲੈ ਲਿਆ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਹੈ ਕਿ ਡੱਲੇਵਾਲ ਨੂੰ ਸੋਮਵਾਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਚੁੱਕ ਲਿਆ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਡੱਲੇਵਾਲ ਨੂੰ ਚੁੱਕਣ ਵਾਲੇ ਪੁਲਿਸ ਵਾਲੇ ਕਈ ਹਿੰਦੀ ਵਿੱਚ ਬੋਲ ਰਹੇ ਸਨ।
ਪੰਧੇਰ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਜ਼ੁਲਮ ਕਰ ਰਹੀ ਹੈ। ਡੱਲੇਵਾਲ ਨੂੰ ਸੀ.ਐਮ.ਭਗਵੰਤ ਮਾਨ ਦੇ ਅਧਿਕਾਰ ਖੇਤਰ ਤੋਂ ਲਿਆ ਗਿਆ ਹੈ, ਇਸ ਲਈ ਪੰਜਾਬ ਸਰਕਾਰ ਨੂੰ ਕਿਸਾਨਾਂ ਪ੍ਰਤੀ ਆਪਣੀ ਸਥਿਤੀ ਸਪੱਸ਼ਟ ਕਰਨੀ ਪਵੇਗੀ। ਦੱਸਣਾ ਹੋਵੇਗਾ ਕਿ ਉਹ ਕਿੱਥੇ ਲੈ ਗਏ ਹਨ? ਨਹੀਂ ਤਾਂ ਇਸ ਦੇ ਗੰਭੀਰ ਨਤੀਜੇ ਹੋਣਗੇ।
ਦੱਸ ਦਈਏ ਕਿ 13 ਫਰਵਰੀ ਤੋਂ ਐਮਐਸਪੀ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਕਿਸਾਨ ਆਗੂਆਂ ਦੇ ਵੱਲੋਂ ਬੀਤੇ ਸਮੇਂ ਦੌਰਾਨ ਵੱਡੇ ਐਲਾਨ ਕੀਤੇ ਗਏ ਸਨ। ਇਸ ਦੇ ਵਿੱਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਵੱਲੋਂ ਅੱਜ 26 ਨਵੰਬਰ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ ਉੱਤੇ ਬੈਠਣਾ ਸੀ ਤੇ ਰਾਤ 2 ਵਜੇ ਦੇ ਕਰੀਬ ਜਗਜੀਤ ਸਿੰਘ ਡੱਲੇਵਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਹਰਿਆਣਾ ਦੇ ਪ੍ਰਧਾਨ ਅਮਰਜੀਤ ਸਿੰਘ ਮੋਹੜੀ ਦੇ ਵੱਲੋਂ ਪੁਸ਼ਟੀ ਕਰਦਿਆਂ ਹੋਇਆਂ ਸਾਰੇ ਹੀ ਕਿਸਾਨਾਂ ਅਤੇ ਵੱਡੇ ਆਗੂਆਂ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਉੱਪਰ ਇਕੱਠਾ ਹੋਣ ਦੀ ਅਪੀਲ ਕੀਤੀ ਗਈ ਹੈ।