ਪੜਚੋਲ ਕਰੋ

Farmers Protest: ਕਿਸਾਨ ਲੀਡਰ ਜਗਜੀਤ ਡੱਲੇਵਾਲ ਦੀ ਹਾਲਤ ਨਾਜ਼ੁਕ, ਇਮਿਊਨਿਟੀ ਕਮਜ਼ੋਰ, ਇਨਫੈਕਸ਼ਨ ਦਾ ਖ਼ਤਰਾ

Farmers Protest: ਖਨੌਰੀ ਸਰਹੱਦ 'ਤੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਹੋ ਗਈ ਹੈ ਪਰ ਉਨ੍ਹਾਂ ਦਾ ਮਨੋਬਲ ਅਜੇ ਵੀ ਕਾਫੀ ਉੱਚਾ ਹੈ।

Farmers Protest: ਖਨੌਰੀ ਸਰਹੱਦ 'ਤੇ ਕਿਸਾਨ ਲੀਡਰ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 28 ਦਿਨ ਹੋ ਗਏ ਹਨ। ਉਨ੍ਹਾਂ ਦੀ ਸਿਹਤ ਕਾਫੀ ਨਾਜ਼ੁਕ ਹੋ ਗਈ ਹੈ ਪਰ ਉਨ੍ਹਾਂ ਦਾ ਮਨੋਬਲ ਅਜੇ ਵੀ ਕਾਫੀ ਉੱਚਾ ਹੈ। ਡੱਲੇਵਾਲ ਦੀ ਇਮਿਊਨਿਟੀ ਵੀ ਕਾਫੀ ਕਮਜ਼ੋਰ ਹੋ ਗਈ ਹੈ। ਉਨ੍ਹਾਂ ਨੂੰ ਇਨਫੈਕਸ਼ਨ ਦਾ ਖ਼ਤਰਾ ਵੀ ਵਧ ਗਿਆ ਹੈ। ਇਸ ਕਾਰ ਹੀ  ਉਹ ਐਤਵਾਰ ਨੂੰ ਪੂਰਾ ਦਿਨ ਧਰਨੇ ਵਾਲੀ ਸਟੇਜ 'ਤੇ ਵੀ ਨਹੀਂ ਆਏ।

ਡਾਕਟਰ ਸਵੈਮਾਣ ਸਿੰਘ ਦੀ ਮੈਡੀਕਲ ਸੰਸਥਾ ਫਾਈਵ ਰੀਵਰ ਹਾਰਟ ਐਸੋਸੀਏਸ਼ਨ ਦੇ ਪੰਜਾਬ ਮੁਖੀ ਡਾਕਟਰ ਅਵਤਾਰ ਸਿੰਘ ਢਿਲੋਂ ਨੇ ਏਬੀਪੀ ਸਾਂਝਾ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਸਿਹਤ ਦਿਨੋਂ ਦਿਨ ਨਾਜ਼ੁਕ ਹੁੰਦੀ ਜਾ ਰਹੀ ਹੈ ਤੇ ਕਿਸੇ ਵੇਲੇ ਵੀ ਕੋਈ ਬੁਰੀ ਖਬਰ ਸੁਣਨ ਨੂੰ ਮਿਲ ਸਕਦੀ ਹੈ। ਉਨ੍ਹਾਂ ਦੱਸਿਆ ਬੀਤੀ ਰਾਤ ਤੋਂ ਹੋ ਰਹੀ ਭਾਰੀ ਬਾਰਸ਼ ਨੇ ਅੰਦੋਲਨਕਾਰੀ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਵਧਾ ਦਿੱਤਾ ਹੈ।

ਡਾਕਟਰ ਅਵਤਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਅੰਦੋਲਨਕਾਰੀ ਕਿਸਾਨਾਂ ਦੇ ਟੈਟਾਂ ਦੀ ਖ਼ਸਤਾ ਹਾਲਤ ਹੋਣ ਕਰਕੇ ਉਨ੍ਹਾਂ ਵਿੱਚੋਂ ਪਾਣੀ ਅੰਦਰ ਆ ਰਿਹਾ ਹੈ। ਇਸ ਦੇ ਚੱਲਦਿਆਂ ਉਹ ਸਾਰੀ ਰਾਤ ਸੌਂ ਨਹੀਂ ਸਕੇ ਤੇ ਉਨ੍ਹਾਂ ਨੂੰ ਰਾਤ ਜਾਗ ਕੇ ਕੱਟਣੀ ਪਈ ਹੈ। ਡਾਕਟਰ ਅਵਤਾਰ ਸਿੰਘ ਨੇ ਦੱਸਿਆ ਸਰਦੀ ਦੇ ਨਾਲ ਬਰਸਾਤ ਹੋਣ ਕਰਕੇ ਕਈ ਬਿਮਾਰੀਆਂ ਦਾ ਅੰਦੋਲਨਕਾਰੀ ਕਿਸਾਨਾਂ ਨੂੰ ਸਾਹਮਣਾ ਕਰਨਾ ਪੈ ਸਕਦਾ ਹੈ। ਡਾਕਟਰ ਢਿੱਲੋਂ ਨੇ ਇਹ ਵੀ ਦੱਸਿਆ ਕਿ ਕੁਝ ਕਿਸਾਨਾਂ ਨੂੰ ਡਾਕਟਰ ਸਵੈਮਾਣ ਸਿੰਘ ਦੀ ਟੀਮ ਵੱਲੋਂ ਮੀਂਹ ਤੋਂ ਬਚਣ ਲਈ ਰਾਤ ਵੇਲੇ ਰਿਹਾਇਸ਼ ਦਾ ਪ੍ਰਬੰਧ ਕਰਕੇ ਦਿੱਤਾ ਗਿਆ।

ਉਧਰ, ਡੱਲੇਵਾਲ ਦੇ ਡਾਕਟਰ ਸਵੈਮਨ ਸਿੰਘ ਨੇ ਕਿਹਾ ਕਿ ਇਹ ਸਾਡੇ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਜੇਕਰ ਕਿਸੇ ਵਿਅਕਤੀ ਨੇ 28 ਦਿਨਾਂ ਤੋਂ ਕੁਝ ਨਹੀਂ ਖਾਧਾ ਤਾਂ ਉਸ ਦੀ ਹਾਲਤ ਆਮ ਨਹੀਂ ਹੋ ਸਕਦੀ। ਇਸ ਸਭ ਦੇ ਬਾਵਜੂਦ ਸੁਪਰੀਮ ਕੋਰਟ ਨੂੰ ਦਿੱਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਡੱਲੇਵਾਲ ਦੀ ਸਿਹਤ ਨਾਰਮਲ ਹੈ। ਡੱਲੇਵਾਲ ਦੀ ਜ਼ਿੰਦਗੀ ਨਾਲ ਸਿਆਸਤ ਖੇਡੀ ਜਾ ਰਹੀ ਹੈ। ਡਾਕਟਰ ਸਵੈਮਨ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਪੱਤਰਕਾਰਾਂ ਦੇ ਫੋਨ ਆਏ ਤਾਂ ਉਨ੍ਹਾਂ ਨੂੰ ਪਤਾ ਲੱਗਾ ਕਿ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਸਾਧਾਰਨ ਸੀ। ਡੱਲੇਵਾਲ ਦੀ ਸਿਹਤ ਸਬੰਧੀ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਰਿਪੋਰਟ ਗਲਤ ਹੈ ਤੇ ਤੁਰੰਤ ਕਾਰਵਾਈ ਦੀ ਲੋੜ ਹੈ।

ਦੱਸ ਦਈਏ ਕਿ ਡੱਲੇਵਾਲ ਦੇ ਮਰਨ ਵਰਤ ਮਗਰੋਂ ਹਰਿਆਣਾ-ਪੰਜਾਬ ਦੀ ਖਨੌਰੀ ਬਾਰਡਰ ਕਿਸਾਨ ਅੰਦੋਲਨ ਦਾ ਨਵਾਂ ਕੇਂਦਰ ਬਣ ਗਿਆ ਹੈ। ਕਿਸਾਨਾਂ ਨੇ ਇੱਥੇ ਪੱਕੇ ਸ਼ੈੱਡ ਬਣਾਉਣੇ ਸ਼ੁਰੂ ਕਰ ਦਿੱਤੇ ਹਨ। ਠੰਢ ਤੋਂ ਬਚਾਅ ਲਈ ਲੱਕੜਾਂ ਵੀ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਕੰਬਲ ਤੇ ਹੋਰ ਗਰਮ ਕੱਪੜੇ ਵੀ ਕਿਸਾਨਾਂ ਕੋਲ ਪਹੁੰਚ ਗਏ ਹਨ। ਇੱਥੇ ਵਾਈਫਾਈ ਕਨੈਕਸ਼ਨ ਵੀ ਲਾਏ ਜਾ ਰਹੇ ਹਨ। ਕਿਸਾਨ ਘੱਟੋ-ਘੱਟ ਸਮਰਥਨ ਮੁੱਲ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ।

ਉਧਰ, ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ 24 ਦਸੰਬਰ ਨੂੰ ਸ਼ਾਮ 5:30 ਵਜੇ ਮੋਮਬੱਤੀ ਮਾਰਚ ਕੱਢਿਆ ਜਾਵੇਗਾ। ਉਨ੍ਹਾਂ ਸਮੁੱਚੇ ਦੇਸ਼ ਵਾਸੀਆਂ ਨੂੰ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਮਾਇਤ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਅੰਦੋਲਨ ਦੇ ਸਮਰਥਨ 'ਚ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਦੂਜੇ ਪਾਸੇ ਦਿੱਲੀ ਵਿੱਚ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰਨ ਵਾਲੇ ਸੰਯੁਕਤ  ਕਿਸਾਨ ਮੋਰਚੇ ਨੇ ਇਸ ਅੰਦੋਲਨ ਵਿੱਚ ਸਿੱਧੇ ਤੌਰ ’ਤੇ ਸ਼ਮੂਲੀਅਤ ਨਹੀਂ ਕੀਤੀ। ਹਾਲਾਂਕਿ ਉਹ ਹਮਾਇਤ ਕਰਨ ਲਈ ਤਿਆਰ ਹੈ। ਇਸ ਸਬੰਧੀ ਮੀਟਿੰਗ 21 ਦਸੰਬਰ ਨੂੰ ਪਟਿਆਲਾ ਵਿਖੇ ਹੋਈ ਸੀ। ਇਸ ਮੀਟਿੰਗ ਵਿੱਚ ਅੰਦੋਲਨ ਵਿੱਚ ਸ਼ਾਮਲ ਆਗੂ ਸਰਵਣ ਪੰਧੇਰ ਤੋਂ ਇਲਾਵਾ ਐਸਕੇਐਮ ਤੋਂ ਡਾ. ਦਰਸ਼ਨ ਪਾਲ ਨੇ ਵੀ ਸ਼ਮੂਲੀਅਤ ਕੀਤੀ ਸੀ। ਹੁਣ ਦੂਜੀ ਮੀਟਿੰਗ 24 ਦਸੰਬਰ ਨੂੰ ਹੋਵੇਗੀ।

ਟਾਪ ਹੈਡਲਾਈਨ

Shiromani Akali Dal ਨੇ 2027 ਚੋਣਾਂ ਲਈ ਵਿੱਢੀਆਂ ਤਿਆਰੀਆਂ, ਇਸ ਵਿਧਾਨ ਸਭਾ ਹਲਕੇ ਨੂੰ ਮਿਲਿਆ ਨਵਾਂ ਇੰਚਾਰਜ
Shiromani Akali Dal ਨੇ 2027 ਚੋਣਾਂ ਲਈ ਵਿੱਢੀਆਂ ਤਿਆਰੀਆਂ, ਇਸ ਵਿਧਾਨ ਸਭਾ ਹਲਕੇ ਨੂੰ ਮਿਲਿਆ ਨਵਾਂ ਇੰਚਾਰਜ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
ਪੰਜਾਬ ਕਾਂਗਰਸ ਪ੍ਰਧਾਨ ਦਾ ਆਗੂਆਂ ਨੂੰ ਸਖ਼ਤ ਸੰਦੇਸ਼, ਪਰਗਟ ਬੋਲੇ- ਉਹ ਲੀਡਰ ਪਾਰਟੀ ਛੱਡ ਦੇਣ, ਜਿਨ੍ਹਾਂ ਦੀਆਂ...
Big News: ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
ਸਿਆਸੀ ਜਗਤ 'ਚ ਪਸਰਿਆ ਮਾਤਮ, CM ਦੀ ਮਾਤਾ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Embed widget