ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 43 ਦਿਨ, ਵਿਗੜੀ ਸਿਹਤ, ਪਲਸ ਰੇਟ ਅਤੇ BP ਹੋਇਆ ਘੱਟ
Farmers Protest: ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ ਦੌਰਾਨ ਸੋਮਵਾਰ (6 ਜਨਵਰੀ) ਰਾਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦਾ ਪਲਸ ਰੇਟ 42 ਅਤੇ ਬਲੱਡ ਪ੍ਰੈਸ਼ਰ (ਬੀਪੀ) ਦੀ ਅਪਰ ਰੇਂਜ 80 ਅਤੇ ਲੋਅਰ ਰੇਂਜ 56 ਹੋ ਗਈ।
Farmers Protest: ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਮਰਨ ਵਰਤ ਦੌਰਾਨ ਸੋਮਵਾਰ (6 ਜਨਵਰੀ) ਰਾਤ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਉਨ੍ਹਾਂ ਦਾ ਪਲਸ ਰੇਟ 42 ਅਤੇ ਬਲੱਡ ਪ੍ਰੈਸ਼ਰ (ਬੀਪੀ) ਦੀ ਅਪਰ ਰੇਂਜ 80 ਅਤੇ ਲੋਅਰ ਰੇਂਜ 56 ਹੋ ਗਈ। ਉੱਥੇ ਮੌਜੂਦ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੇ ਹੱਥਾਂ-ਪੈਰਾਂ ਦੀ ਮਾਲਿਸ਼ ਕੀਤੀ ਅਤੇ ਪਾਣੀ ਪਿਲਾਇਆ। ਡੱਲੇਵਾਲ ਦੀ ਸਿਹਤ ਖਰਾਬ ਹੋਣ ਦਾ ਪਤਾ ਲੱਗਦਿਆਂ ਹੀ ਮੋਰਚੇ 'ਤੇ ਮੌਜੂਦ ਸਾਰੇ ਕਿਸਾਨ ਜਾਗ ਗਏ। ਉਨ੍ਹਾਂ ਨੇ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਰਾਤ ਨੂੰ ਹੀ ਸਤਨਾਮ ਵਾਹਿਗੁਰੂ ਦਾ ਜਾਪ ਕਰਨਾ ਸ਼ੁਰੂ ਕਰ ਦਿੱਤਾ।
ਮਹਾਪੰਚਾਇਤ ਤੋਂ ਬਾਅਦ ਲੱਗੀਆਂ ਸੀ ਉਲਟੀਆਂ
4 ਜਨਵਰੀ ਨੂੰ ਖਨੌਰੀ ਬਾਰਡਰ 'ਤੇ ਮਹਾਪੰਚਾਇਤ ਹੋਈ। ਇੱਥੇ 9 ਮਿੰਟ ਬੋਲਣ ਤੋਂ ਬਾਅਦ ਡੱਲੇਵਾਲ ਨੂੰ ਚੱਕਰ ਆਉਣੇ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਕਾਫੀ ਘੱਟ ਗਿਆ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਇੱਕ ਟੀਮ ਨੂੰ ਅਲਰਟ ਮੋਡ 'ਤੇ ਰੱਖਿਆ। ਡੱਲੇਵਾਲ ਨੇ ਉਲਟੀਆਂ ਆਉਣ ਕਾਰਨ ਪਾਣੀ ਪੀਣਾ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਸਿਹਤ ਬਹੁਤ ਕਮਜ਼ੋਰ ਹੋ ਗਈ ਸੀ।
ਡੱਲੇਵਾਲ ਨੂੰ ਮਿਲੀ ਹਾਈ ਪਾਵਰ ਕਮੇਟੀ
ਸੋਮਵਾਰ (6 ਜਨਵਰੀ) ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਚੇਅਰਮੈਨ ਸਾਬਕਾ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਖਨੌਰੀ ਸਰਹੱਦ ’ਤੇ ਪੁੱਜੀ। ਕਮੇਟੀ ਡੱਲੇਵਾਲ ਨੂੰ ਮਿਲੀ। ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਉਹ ਮਰਨ ਵਰਤ ਜਾਰੀ ਰੱਖਦੇ ਹਨ ਤਾਂ ਵੀ ਉਹ ਡਾਕਟਰੀ ਸਹਾਇਤਾ ਲੈਣ। ਕਮੇਟੀ ਨੇ ਕਿਹਾ ਕਿ ਉਹ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੇਗੀ। ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਅੱਗੇ ਮੁੱਦੇ ਉਠਾਏ ਗਏ ਹਨ। ਮੁੱਦਿਆਂ ਦੀ ਗਿਣਤੀ ਵਧ ਜਾਂ ਘਟ ਸਕਦੀ ਹੈ। ਅਸੀਂ ਪੜਾਅਵਾਰ ਰਿਪੋਰਟ ਅਦਾਲਤ ਨੂੰ ਸੌਂਪਾਂਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।