ਪੰਜਾਬ 'ਚ PM ਮੋਦੀ ਦੀ ਸੁਰੱਖਿਆ 'ਚ ਕੁਤਾਹੀ 'ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਜਾਣੋ ਕੀ ਬੋਲੇ ?
ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਨਵੀਂ ਦਿੱਲੀ: ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। 'ਏਬੀਪੀ ਨਿਊਜ਼' ਨਾਲ ਵਿਸ਼ੇਸ਼ ਗੱਲਬਾਤ 'ਚ ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਇਹ ਕੇਂਦਰ ਤੇ ਸੂਬਾ ਸਰਕਾਰ ਦੀ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ 120 ਕਿਲੋਮੀਟਰ ਦਾ ਰਸਤਾ ਪ੍ਰਧਾਨ ਮੰਤਰੀ ਨੂੰ ਨਹੀਂ ਤੈਅ ਕਰਨਾ ਚਾਹੀਦਾ।
ਰਾਕੇਸ਼ ਟਿਕੈਤ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਕਹਿਣਾ ਹੈ ਕਿ ਉੱਥੇ ਭੀੜ ਘੱਟ ਸੀ। ਇਸ ਲਈ ਸੜਕ ਦਾ ਰਸਤਾ ਫੜਿਆ ਤੇ ਵਾਪਸ ਜਾਣ ਦੀ ਤਿਆਰੀ ਸੀ। ਅੱਗੇ ਕਿਸਾਨਾਂ ਦਾ ਪ੍ਰਦਰਸ਼ਨ ਸੀ ਪਰ ਪ੍ਰਦਰਸ਼ਨ ਸੜਕ ਜਾਮ ਕਰਨ ਦਾ ਨਹੀਂ ਸੀ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਪੀਐਮ ਮੋਦੀ ਆ ਰਹੇ ਹਨ ਤਾਂ ਉਹ ਸੜਕ 'ਤੇ ਆ ਗਏ।
ਪੰਜਾਬ ਸਰਕਾਰ ਦੀ ਵੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਕੀਤੀ ਜਾਂਦੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਏਅਰਪੋਰਟ ਛੱਡ ਕੇ ਇਸ ਤਰ੍ਹਾਂ ਰੋਡ ਰਾਹੀਂ ਜਾਣ ਦਾ ਫੈਸਲਾ ਨਹੀਂ ਕਰਨਾ ਚਾਹੀਦਾ ਸੀ। ਦੋਵਾਂ (ਪੰਜਾਬ ਤੇ ਕੇਂਦਰ) ਨੇ ਸਿਆਸੀ ਲਾਹਾ ਲੈਣ ਲਈ ਇਹ ਕੰਮ ਕੀਤਾ ਹੈ।
ਪੀਐਮ ਮੋਦੀ ਨੂੰ ਕਿਸੇ ਨੇ ਬੰਧਕ ਨਹੀਂ ਬਣਾਇਆ - ਟਿਕੈਤ
ਰਾਕੇਸ਼ ਟਿਕੈਤ ਨੇ ਕਿਹਾ ਕਿ ਕੱਲ੍ਹ ਤੋਂ ਮੀਡੀਆ ਵਿੱਚ ਇਹ ਗੱਲ ਚੱਲ ਰਹੀ ਹੈ ਕਿ ਪੀਐਮ ਮੋਦੀ ਦੀ ਜਾਨ ਬਚ ਗਈ ਹੈ। ਪ੍ਰਧਾਨ ਮੰਤਰੀ ਜਾਨ ਬਚਾ ਕੇ ਉਥੋਂ ਨਿਕਲੇ, ਜਦਕਿ ਅਜਿਹਾ ਕੁਝ ਵੀ ਨਹੀਂ ਸੀ। ਪੀਐਮ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ, ਭਾਜਪਾ ਦੇ ਪ੍ਰਧਾਨ ਮੰਤਰੀ ਨਹੀਂ। ਪੀਐਮ ਮੋਦੀ ਨੂੰ ਕਿਸੇ ਨੇ ਬੰਧਕ ਨਹੀਂ ਬਣਾਇਆ।
ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਹਟਾਉਣਾ ਚਾਹੀਦਾ ਸੀ। ਦੋਵੇਂ ਪਾਰਟੀਆਂ ਸਿਰਫ਼ ਵੋਟਾਂ ਚਾਹੁੰਦੀਆਂ ਹਨ। ਟਿਕੈਤ ਨੇ ਕਾਂਗਰਸ ਨੇਤਾਵਾਂ ਦਾ ਹਵਾਲਾ ਦਿੰਦੇ ਹੋਏ ਇਹ ਵੀ ਕਿਹਾ ਕਿ ਪੀਐਮ ਮੋਦੀ ਦੇ ਪ੍ਰੋਗਰਾਮ ਵਿੱਚ ਭੀੜ ਨਹੀਂ ਸੀ ਤੇ ਕੁਰਸੀਆਂ ਖਾਲੀ ਸਨ, ਜਿਸ ਕਾਰਨ ਪੀਐਮ ਮੋਦੀ ਵਾਪਸ ਪਰਤ ਗਏ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ : CM ਚੰਨੀ ਨੇ ਰੈਲੀ 'ਚ ਉਡਾਈਆਂ ਕੋਰੋਨਾ ਨਿਯਮਾਂ ਦੀਆਂ ਧੱਜੀਆਂ, ਇੱਕ ਮੰਤਰੀ ਕਹਿੰਦਾ ਬੱਚਿਆਂ ਲਈ ਜ਼ਿਆਦਾ ਖਤਰਨਾਕ ਬਿਮਾਰੀ