Punjab Election 2022: ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਨੇ ਲਾਇਆ ਬੈਕ ਗੇਅਰ, ਚੋਣ ਲੜਨ ਤੋਂ ਇਨਕਾਰ
Farmer Leader in Punjab Election: ਰੁਲਦੂ ਸਿੰਘ ਨੇ ਕਿਹਾ ਹੈ ਕਿ ਉਹ ਹੁਣ ਪੰਜਾਬ ਭਰ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ, ਇਸ ਲਈ ਉਹ ਚੋਣ ਲੜਨ ਤੋਂ ਆਪਸੀ ਸਹਿਮਤੀ ਨਾਲ ਪਾਸੇ ਹਟ ਗਏ ਹਨ।
ਚੰਡੀਗੜ੍ਹ: ਸੰਯੁਕਤ ਸਮਾਜ ਮੋਰਚੇ (Sanyukt Kisan Morcha) ਦੇ ਵੱਡੇ ਲੀਡਰ ਚੋਣਾਂ ਲੜਨ ਤੋਂ ਕੰਨੀ ਕਤਰਾਉਣ ਲੱਗੇ ਹਨ। ਮਾਨਸਾ ਤੋਂ ਸੀਨੀਅਰ ਕਿਸਾਨ ਲੀਡਰ ਰੁਲਦੂ ਸਿੰਘ (Farmer Leader Ruldu Singh Mansa) ਤੇ ਸਰਦੂਲਗੜ੍ਹ ਹਲਕੇ ਤੋਂ ਬੋਘ ਸਿੰਘ ਚੋਣ ਲੜਨ ਤੋਂ ਪਿੱਛੇ ਹਟ ਗਏ ਹਨ। ਰੁਲਦੂ ਸਿੰਘ ਨੇ ਕਿਹਾ ਹੈ ਕਿ ਉਹ ਹੁਣ ਪੰਜਾਬ ਭਰ ਵਿੱਚ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ, ਇਸ ਲਈ ਉਹ ਚੋਣ (Punjab Assembly Election) ਲੜਨ ਤੋਂ ਆਪਸੀ ਸਹਿਮਤੀ ਨਾਲ ਪਾਸੇ ਹਟ ਗਏ ਹਨ।
ਸੰਯੁਕਤ ਸਮਾਜ ਮੋਰਚੇ ਨੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਨਾਮ ਸਿੰਘ ਭੀਖੀ ਨੂੰ ਮਾਨਸਾ ਤੋਂ ਉਮੀਦਵਾਰ ਐਲਾਨਿਆ ਹੈ ਜਦਕਿ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸੰਯੁਕਤ ਸਮਾਜ ਮੋਰਚੇ ਵੱਲੋਂ ਮੰਗਲਵਾਰ ਨੂੰ 20 ਸੀਟਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਗਈ ਹੈ।
ਇਸ ਸੂਚੀ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਦਾ ਨਾਮ ਸ਼ਾਮਲ ਨਾ ਹੋਣ ’ਤੇ ਸਭ ਨੂੰ ਹੈਰਾਨੀ ਹੋਈ ਹੈ ਕਿਉਂਕਿ ਰੁਲਦੂ ਸਿੰਘ ਮਾਨਸਾ ਤੋਂ ਚੋਣ ਲੜਨ ਲਈ ਬਕਾਇਦਾ ਰੂਪ ਵਿੱਚ ਐਲਾਨ ਕਰ ਚੁੱਕੇ ਸਨ ਤੇ ਸਰਦੂਲਗੜ੍ਹ ਦੀ ਸੀਟ ਭਾਰਤੀ ਕਿਸਾਨ ਯੂਨੀਅਨ (ਮਾਨਸਾ) ਦੇ ਸੂਬਾ ਪ੍ਰਧਾਨ ਬੋਘ ਸਿੰਘ ਦੇ ਹਿੱਸੇ ਆਈ ਦੱਸੀ ਜਾ ਰਹੀ ਸੀ ਪਰ ਉੱਥੋਂ ਨਵੇਂ ਉਮੀਦਵਾਰ ਦਾ ਨਾਮ ਸੂਚੀ ਵਿੱਚ ਆਉਣ ਮਗਰੋਂ ਹੁਣ ਕਿਆਸਅਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ।
ਉਧਰ, ਕਿਸਾਨ ਲੀਡਰ ਬੋਘ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮਾਨਸਾ ਹਲਕੇ ’ਤੇ ਵੀ ਪੂਰਾ ਹੱਕ ਸੀ ਤੇ ਰੁਲਦੂ ਸਿੰਘ ਨੇ ਹੀ ਉਨ੍ਹਾਂ ਤੋਂ ਮਾਨਸਾ ਦੀ ਸੀਟ ਛੁਡਵਾਈ ਸੀ ਤੇ ਫਿਰ ਹੀ ਉਨ੍ਹਾਂ ਨੇ ਸਰਦੂਲਗੜ੍ਹ ਜਾਣ ਦਾ ਮਨ ਬਣਾਇਆ ਸੀ। ਉਨ੍ਹਾਂ ਕਿਹਾ ਕਿ ਹੁਣ ਸੂਚੀ ਜਾਰੀ ਹੋਣ ਮਗਰੋਂ ਉਨ੍ਹਾਂ ਨੂੰ ਰੁਲਦੂ ਸਿੰਘ ਦੇ ਪਿੱਛੇ ਹਟਣ ਦਾ ਪਤਾ ਲੱਗਿਆ ਹੈ, ਜੋ ਚੰਗੀ ਗੱਲ ਨਹੀਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin