ਪੜਚੋਲ ਕਰੋ

ਮੋਰਚੇ 'ਤੇ JCB ਐਕਸ਼ਨ ਹੋਣ ਤੋਂ ਬਾਅਦ ਆਖ਼ਰਕਾਰ ਇਕੱਠੇ ਹੋਏ ਕਿਸਾਨ ਲੀਡਰ, ਕਿਹਾ- ਸਰਕਾਰ ਨੇ ਲਹਿਰ ਦਬਾਉਣ ਲਈ ਵਿੱਢ ਦਿੱਤਾ ਹਮਲਾ, ਹੁਣ ਇਕਜੁੱਟ ਹੋਣ ਦੀ ਲੋੜ

ਸੰਯੁਕਤ ਕਿਸਾਨ ਮੋਰਚਾ ਨੇ ਅਜਿਹੀ ਲੋੜ ਨੂੰ ਹੁੰਗਾਰਾ ਭਰਦਿਆਂ ਹੀ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਧਰਨੇ ਮੁਜ਼ਾਹਰੇ ਕਰਨ ਦਾ ਸੱਦਾ ਦਿੰਦਿਆਂ ਦੋਵਾਂ ਫੋਰਮਾ ਅਤੇ ਹੋਰ ਇਨਸਾਫਪਸੰਦ ਜੱਥੇਬੰਦੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। 

Farmer Protest: ਸੰਯੁਕਤ ਕਿਸਾਨ ਮੋਰਚਾ, ਕਿਸਾਨ ਮਜ਼ਦੂਰ ਮੋਰਚਾ ਅਤੇ ਐਸ ਕੇ ਐਮ (ਗੈਰ ਰਾਜਨੀਤਕ) ਹੁਣ ਆਖ਼ਰਕਾਰ ਇਕੱਠੇ ਹੁੰਦੇ ਦਿਖਾਈ ਦੇ ਰਹੇ ਹਨ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਇੱਕ ਸਾਂਝਾ ਪ੍ਰੋਗਰਾਮ ਵੀ ਉਲੀਕਿਆ ਗਿਆ ਸੀ ਜਿਸ ਵਿੱਚ ਉਹ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।

ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਬਲਦੇਵ ਸਿੰਘ ਜੀਰਾ ਨੇ ਦੱਸਿਆ ਕਿ ਉਨ੍ਹਾਂ ਦੇ ਦੋਵੇਂ ਫੋਰਮ ਸੰਯੁਕਤ ਕਿਸਾਨ ਮੋਰਚਾ ਵਲੋਂ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੀਤੇ ਜਾ ਰਹੇ ਪ੍ਰਦਰਸ਼ਨਾਂ ਦਾ ਸਮਰਥਨ ਕਰਦਿਆਂ ਸ਼ਮੂਲੀਅਤ ਕਰਨਗੇ।  ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਜੋਗਿੰਦਰ ਸਿੰਘ ਉਗਰਾਹਾਂ, ਰਾਮਿੰਦਰ ਸਿੰਘ ਪਟਿਆਲਾ, ਮੁਕੇਸ਼ ਚੰਦਰ ਸ਼ਰਮਾ ਅਤੇ ਝੰਡਾ ਸਿੰਘ ਜੇਠੂਕੇ ਤਰਕਸ਼ੀਲ ਹਾਲ ਵਿਖੇ ਪਹੁੰਚੇ ਸਨ।

ਜੋਗਿੰਦਰ ਸਿੰਘ ਉਗਰਾਹਾਂ ਅਤੇ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ ਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਕਿਸਾਨ ਲਹਿਰ ਨੂੰ ਜਬਰ ਕਰਕੇ ਦਬਾਉਣ ਲਈ ਹਮਲਾ ਵਿੱਢ ਦਿੱਤਾ ਹੈ। ਪਹਿਲਾ ਸੰਯੁਕਤ ਕਿਸਾਨ ਮੋਰਚਾ ਦੇ ਚੰਡੀਗੜ੍ਹ ਵਿਖੇ ਲੱਗਣ ਵਾਲੇ 7 ਦਿਨਾਂ ਦੇ ਧਰਨੇ ਨੂੰ ਪੁਲਿਸ ਜਬਰ ਰਾਹੀ ਤਾਰਪੀਡੋ ਕੀਤਾ ਗਿਆ ਹੁਣ ਸ਼ੰਭੂ ਅਤੇ ਖਨੌਰੀ ਵਿਖੇ ਚੱਲ ਰਹੇ ਕਿਸਾਨਾਂ ਦੇ ਸੰਘਰਸ਼ ਉੱਪਰ ਬੁਲਡੋਜ਼ਰ ਕਾਰਵਾਈ ਰਾਹੀਂ ਦਮਨ ਕੀਤਾ ਗਿਆ ਹੈ। ਆਗੂਆਂ ਸਮੇਤ ਸੈਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ ਹੈ। ਕਿਸਾਨਾਂ ਦੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਜ਼ੋ ਸਾਮਾਨ ਦਾ ਭਾਰੀ ਨੁਕਸਾਨ ਕੀਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਅਜਿਹੀਆਂ ਹਾਲਤਾਂ ਵਿਚ ਸਰਕਾਰੀ ਜਬਰ ਵਿਰੁੱਧ ਇਕਜੁੱਟ ਆਵਾਜ਼ ਬੁਲੰਦ ਕਰਨ ਦੀ ਲੋੜ ਹੈ। ਸੰਯੁਕਤ ਕਿਸਾਨ ਮੋਰਚਾ ਨੇ ਅਜਿਹੀ ਲੋੜ ਨੂੰ ਹੁੰਗਾਰਾ ਭਰਦਿਆਂ ਹੀ 28 ਮਾਰਚ ਨੂੰ ਜਬਰ ਵਿਰੋਧੀ ਦਿਨ ਵਜੋਂ ਧਰਨੇ ਮੁਜ਼ਾਹਰੇ ਕਰਨ ਦਾ ਸੱਦਾ ਦਿੰਦਿਆਂ ਦੋਵਾਂ ਫੋਰਮਾ ਅਤੇ ਹੋਰ ਇਨਸਾਫਪਸੰਦ ਜੱਥੇਬੰਦੀਆਂ ਨੂੰ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। 

ਇਸੇ ਦੀ ਅਗਲੀ ਕੜੀ ਵਜੋਂ ਅੱਜ ਤਰਕਸ਼ੀਲ ਹਾਲ ਬਰਨਾਲਾ ਵਿਖੇ ਦੋਵੇਂ ਫੋਰਮਾ ਨੂੰ ਛੇ ਮੈਂਬਰੀ ਕਮੇਟੀ ਵਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਬਲਦੇਵ ਸਿੰਘ ਜੀਰਾ ਨੇ ਅਚਾਨਕ ਪੈਦਾ ਹੋਏ ਕਾਰਨਾਂ ਦਾ ਹਵਾਲਾ ਦਿੰਦਿਆਂ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਅਸਮਰੱਥ ਹੋਣ ਦਾ ਸੁਨੇਹਾ ਦਿੰਦਿਆਂ ਦੱਸਿਆ ਕਿ ਦੋਵੇਂ ਫੋਰਮ 28 ਮਾਰਚ ਦੇ ਸੱਦੇ ਦਾ ਸਮਰਥਨ ਕਰਦੇ ਹਨ ਅਤੇ ਧਰਨਿਆਂ ਵਿੱਚ ਸ਼ਾਮਲ ਹੋਣਗੇ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫਤਾਰ ਕੀਤੇ ਆਗੂਆਂ ਸਮੇਤ ਸਾਰੇ ਕਿਸਾਨ ਬਿਨਾਂ ਸ਼ਰਤ ਰਿਹਾਅ ਕੀਤੇ ਜਾਣ, ਜਗਜੀਤ ਸਿੰਘ ਡੱਲੇਵਾਲ ਨੂੰ ਨਜਾਇਜ਼ ਹਿਰਾਸਤ ਵਿੱਚ ਰੱਖਣ ਦੀ ਨਿਖੇਧੀ ਕਰਦਿਆਂ ਉਨ੍ਹਾਂ ਨੂੰ ਰਿਹਾਅ ਕਰਨ ਦੇ ਨਾਲ ਨਾਲ ਕਿਸਾਨਾਂ ਦੇ ਸੰਦ ਅਤੇ ਸਾਜ਼ੋ ਸਾਮਾਨ ਵਾਪਸ ਕੀਤਾ ਜਾਵੇ। ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget