(Source: ECI/ABP News)
Punjab News: ਸੀਐਮ ਭਗਵੰਤ ਮਾਨ ਕੋਲ ਕਿਸਾਨ ਲੀਡਰਾਂ ਨੇ ਉਠਾਏ ਮਸਲੇ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ
Punjab Farmers: ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ।
![Punjab News: ਸੀਐਮ ਭਗਵੰਤ ਮਾਨ ਕੋਲ ਕਿਸਾਨ ਲੀਡਰਾਂ ਨੇ ਉਠਾਏ ਮਸਲੇ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ farmer leaders meet with punjab cm bhagwant mann know what issues disscussed during the meet Punjab News: ਸੀਐਮ ਭਗਵੰਤ ਮਾਨ ਕੋਲ ਕਿਸਾਨ ਲੀਡਰਾਂ ਨੇ ਉਠਾਏ ਮਸਲੇ, ਇਨ੍ਹਾਂ ਮੁੱਦਿਆਂ 'ਤੇ ਹੋਈ ਚਰਚਾ](https://feeds.abplive.com/onecms/images/uploaded-images/2023/12/19/a2ae2c1922c2322b703e57e0c1fe41461702977321151469_original.png?impolicy=abp_cdn&imwidth=1200&height=675)
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਭਵਨ ਵਿੱਚ ਕਿਸਾਨ ਲੀਡਰਾਂ ਨਾਲ ਮੀਟਿੰਗ ਕੀਤੀ ਹੈ। ਉਨ੍ਹਾਂ ਦੀ ਮੀਟਿੰਗ ਸੰਯੁਕਤ ਕਿਸਾਨ ਮੋਰਚਾ ਦੇ ਲੀਡਰਾਂ ਨਾਲ ਸੀ ਜਿਸ ਵਿੱਚ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਤੋਂ ਇਲਾਵਾ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਵੀ ਸੀਐਮ ਮਾਨ ਨਾਲ ਗੱਲਬਾਤ ਹੋਈ।
ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਲੰਬੇ ਸਮੇਂ ਤੋਂ ਲਟਕ ਰਹੀਆਂ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਮੁਲਾਕਾਤ ਦਾ ਸਮਾਂ ਦਿੱਤਾ ਗਿਆ ਸੀ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਐਮਐਸਪੀ ਮੁੱਖ ਮੁੱਦਾ ਵੀ ਹੈ। ਇਸ ਤੋਂ ਇਲਾਵਾ ਇਸ ਮੰਗ ਪੱਤਰ ਵਿੱਚ ਲਟਕਦੀਆਂ ਮੰਗਾਂ ਵੀ ਸ਼ਾਮਲ ਕੀਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਕਿਸਾਨ ਜਥੇਬੰਦੀਆਂ ਨੇ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ਜਾਮ ਕਰ ਦਿੱਤਾ ਸੀ। ਇਸ ਦੇ ਨਾਲ ਹੀ ਵੱਖ-ਵੱਖ ਕਿਸਾਨ ਜਥੇਬੰਦੀਆਂ 2 ਤੇ 6 ਜਨਵਰੀ ਨੂੰ ਅੰਮ੍ਰਿਤਸਰ ਤੇ ਬਠਿੰਡਾ ਵਿੱਚ ਇਕੱਠ ਕਰਨ ਜਾ ਰਹੀਆਂ ਹਨ। ਇਸ ਦੌਰਾਨ ਕਿਸਾਨਾਂ ਨੇ ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਸਬੰਧੀ ਵੀ ਮੰਗਾਂ ਰੱਖੀਆਂ।
View this post on Instagram
ਇਸ ਤੋਂ ਇਲਾਵਾ ਰਾਜ ਮਾਰਗਾਂ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਹੋਈਆਂ ਬੇਨਿਯਮੀਆਂ ਦੀ ਜਾਂਚ ਦਾ ਮੁੱਦਾ ਵੀ ਉਠਾਇਆ ਗਿਆ ਹੈ। ਪੰਜਾਬ ਵਿੱਚ ਧਰਨੇ ਦੌਰਾਨ ਕਿਸਾਨਾਂ ਖ਼ਿਲਾਫ਼ ਕੀਤੇ ਪਰਚੇ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)