ਕਿਸਾਨ ਅੰਦੋਲਨ ਮੁੜ ਭਖਿਆ! 12 ਜੂਨ ਨੂੰ ਦੇਸ਼ ਭਰ ਦੇ ਕਿਸਾਨ ਪਿਪਲੀ 'ਚ ਹੋਣਗੇ ਇੱਕਜੁਟ
ਕਿਸਾਨ ਲੀਡਰ ਨੇ ਦੱਸਿਆ ਕਿ ਸ਼ਾਹਬਾਦ 'ਚ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ 12 ਜੂਨ ਨੂੰ ਸਾਰੇ ਸੂਬਿਆਂ ਦੇ ਕਿਸਾਨ ਪਿਪਲੀ ਦੀ ਦਾਣਾ ਮੰਡੀ 'ਚ ਇਕੱਠੇ ਹੋ ਕੇ ਐਮਐਸਪੀ ਲਿਆਓ ਕਿਸਾਨ ਬਚਾਓ ਅੰਦੋਲਨ ਸ਼ੁਰੂ ਕਰਨਗੇ।
Ludhiana News: ਕਿਸਾਨ ਅੰਦੋਲਨ ਮੁੜ ਭਖਦਾ ਨਜ਼ਰ ਆ ਰਿਹਾ ਹੈ। ਹਰਿਆਣਾ ਵਿੱਚ ਕਿਸਾਨਾਂ ਉਪਰ ਲਾਠੀਚਾਰਜ ਮਗਰੋਂ ਕਿਸਾਨਾਂ ਦਾ ਗੁੱਸਾ ਭੜਕ ਗਿਆ ਹੈ। ਬੁੱਧਵਾਰ ਨੂੰ ਹਰਿਆਣਾ ਵਿੱਚ ਹੋਏ ਲਾਠੀਚਾਰਜ ਦਾ ਸੇਕ ਪੰਜਾਬ ਤੱਕ ਵੀ ਪਹੁੰਚਿਆ।
ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਬੁੱਧਵਾਰ ਨੂੰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਮੰਡਲ ਪ੍ਰਧਾਨਾਂ ਦੇ ਸਹਿਯੋਗ ਨਾਲ ਲਾਡੋਵਾਲ ਟੋਲ ਪਲਾਜ਼ਾ ’ਤੇ ਧਰਨਾ ਦਿੱਤਾ ਤੇ ਲਾਡੋਵਾਲ ਟੋਲ ਪਲਾਜ਼ਾ ਨੂੰ ਕਰੀਬ ਤਿੰਨ ਘੰਟੇ ਬੰਦ ਰੱਖਿਆ।
ਇਸ ਦੌਰਾਨ ਜਿੰਨਾ ਚਿਰ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ, ਓਨਾ ਚਿਰ ਟੋਲ ਫਰੀ ਕਰ ਦਿੱਤਾ ਗਿਆ। ਜਿਵੇਂ ਹੀ 3 ਵਜੇ ਪ੍ਰਦਰਸ਼ਨ ਖਤਮ ਕੀਤਾ ਤਾਂ ਟੋਲ ਫਿਰ ਤੋਂ ਸ਼ੁਰੂ ਕਰ ਦਿੱਤਾ ਗਿਆ। ਟੋਲ ਪਲਾਜ਼ਾ ਦੇ ਮੈਨੇਜਰ ਅਨੂਪ ਦਾਸ ਨੇ ਦੱਸਿਆ ਕਿ ਤਿੰਨ ਘੰਟਿਆਂ ਵਿੱਚ 10 ਲੱਖ ਦਾ ਨੁਕਸਾਨ ਹੋਇਆ ਹੈ।
ਕਿਸਾਨ ਲੀਡਰ ਨੇ ਦੱਸਿਆ ਕਿ ਸ਼ਾਹਬਾਦ 'ਚ ਹੋਈ ਮੀਟਿੰਗ ਤੋਂ ਬਾਅਦ ਫੈਸਲਾ ਕੀਤਾ ਗਿਆ ਹੈ ਕਿ 12 ਜੂਨ ਨੂੰ ਸਾਰੇ ਸੂਬਿਆਂ ਦੇ ਕਿਸਾਨ ਪਿਪਲੀ ਦੀ ਦਾਣਾ ਮੰਡੀ 'ਚ ਇਕੱਠੇ ਹੋ ਕੇ ਐਮਐਸਪੀ ਲਿਆਓ ਕਿਸਾਨ ਬਚਾਓ ਅੰਦੋਲਨ ਸ਼ੁਰੂ ਕਰਨਗੇ।
ਇਹ ਵੀ ਪੜ੍ਹੋ: Punjab News: ਦੋ ਵਿਆਹਾਂ ਬਾਰੇ ਛਿੜੀ ਬਹਿਸ 'ਚ ਨਵਾਂ ਮੋੜ ! ਸੀਐਮ ਮਾਨ ਦੇ ਦਾਅਵੇ ਮਗਰੋਂ ਡਾ. ਨਵਜੋਤ ਸਿੱਧੂ ਦਾ ਵੱਡਾ ਖੁਲਾਸਾ
ਕਿਸਾਨ ਲੀਡਰ ਗਿੱਲ ਨੇ ਕਿਹਾ ਕਿ ਕਿਸਾਨਾਂ ਨੇ ਸਰਕਾਰ ਨੂੰ ਪਿਛਲੇ ਇੱਕ ਮਹੀਨੇ ਤੋਂ 6 ਜੂਨ 2023 ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਜਦੋਂ ਸਰਕਾਰ ਨੇ ਕੋਈ ਹੱਲ ਨਾ ਕੱਢਿਆ ਤਾਂ ਕਿਸਾਨਾਂ ਨੇ ਸ਼ਾਹਬਾਦ ਵਿੱਚ ਸੜਕ ਜਾਮ ਕਰ ਦਿੱਤੀ।
ਇਸ ਦੌਰਾਨ ਪੁਲਿਸ ਨੇ ਲਾਠੀਚਾਰਜ ਕੀਤਾ, ਜਿਸ ਵਿੱਚ ਇੱਕ ਕਿਸਾਨ ਸ਼ਹੀਦ ਹੋ ਗਿਆ। ਕਈ ਹੋਰ ਕਿਸਾਨਾਂ ਦੇ ਗੰਭੀਰ ਸੱਟਾਂ ਲੱਗੀਆਂ ਹਨ, ਜਦਕਿ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।