ਪੜਚੋਲ ਕਰੋ

ਕਿਸਾਨਾਂ ਵੱਲੋਂ ਸਰਕਾਰ ਨੂੰ ਹਫਤੇ ਦਾ ਅਲਟੀਮੇਟਮ

ਪਟਿਆਲਾ: ਭਾਰਤੀ ਕਿਸਾਨ ਯੂਨੀਅਨ ਨੇ ਟਿਊਬਵੈਲ ਕੁਨੈਕਸ਼ਨ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਨੇ ਸਰਕਾਰ ਨੂੰ ਹਫਤੇ ਦਾ ਸਮਾਂ ਦਿੰਦਿਆਂ ਕਿਹਾ ਹੈ ਕਿ ਜੇਕਰ ਹਫਤੇ ਅੰਦਰ ਕਿਸਾਨਾਂ ਨੂੰ ਕੂਨੈਕਸ਼ਨ ਨਾ ਦਿੱਤੇ ਗਏ ਤਾਂ ਮੁੜ ਪ੍ਰਦਰਸ਼ਨ ਵਿੱਢ ਦਿੱਤੇ ਜਾਣਗੇ।     ਕਿਸਾਨਾਂ ਨੇ ਇਲਜ਼ਾਮ ਲਾਇਆ ਹੈ ਕਿ ਸਾਲ 2103 ਵਿੱਚ ਪੰਜਾਬ ਸਰਕਾਰ ਵੱਲੋਂ ਪੰਜ ਏਕੜ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਬਿਜਲੀ ਟਿਊਬਵੈਲ ਦੇ ਕੁਨੈਕਸ਼ਨ ਦੇਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਆਪਣੀ ਇਸੇ ਮੰਗ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਦਾ ਵੱਲੋਂ ਪਟਿਆਲਾ ਸਥਿਤ ਪਾਵਰਕਾਮ ਦੇ ਮੁੱਖ ਦਫਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਇਸ ਵਿੱਚ ਨਰਮਾ ਪੱਟੀ ਦੇ ਹਜ਼ਾਰਾਂ ਕਿਸਾਨਾਂ ਨੇ ਸ਼ਮੂਲੀਅਤ ਕੀਤੀ।     ਪਾਵਰਕਾਮ ਦੇ ਮੁੱਖ ਦਫਤਰ ਅੱਗੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਲ 2013 ਵਿੱਚ ਢਾਈ ਤੋਂ ਪੰਜ ਏਕੜ ਜ਼ਮੀਨ ਵਾਲੇ ਕਿਸਾਨਾਂ ਨੂੰ ਟਿਊਬਵੈਲ ਕੁਨੈਕਸ਼ਨ ਦੇਣ ਦਾ ਵਾਅਦਾ ਕੀਤਾ ਸੀ। ਸਾਲ 2014 ਦੀਆਂ ਚੋਣਾਂ ਨੂੰ ਦੇਖਦਿਆਂ ਸਰਕਾਰ ਨੇ ਘਰ-ਘਰ ਜਾ ਕੇ ਵੀ ਕੁਨੈਕਸ਼ਨ ਵੰਡੇ ਸੀ ਪਰ ਚੋਣਾਂ ਨਿਕਲਣ ਤੋਂ ਬਾਅਦ ਸਰਕਾਰ ਨੇ ਕਿਸਾਨਾਂ ਨੂੰ ਕੂਨੈਕਸ਼ਨ ਦੇਣੇ ਬੰਦ ਕਰ ਦਿੱਤੇ ਜਦੋਂਕਿ ਕਿਸਾਨਾਂ ਵੱਲੋਂ ਕੂਨੈਕਸ਼ਨਾਂ ਲਈ ਪਾਵਰਕਾਮ ਨੂੰ ਲੱਖਾਂ ਰੁਪਏ ਦੀ ਅਦਾਇਗੀ ਵੀ ਕਰ ਦਿੱਤੀ ਸੀ।     ਯੂਨੀਅਨ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਤੇ ਸੂਬਾ ਜਨਰਲ ਸਕੱਤਰ ਜਗਮੋਹਣ ਸਿੰਘ ਨੇ ਦੱਸਿਆ ਕਿ ਆਪਣੇ ਵਾਅਦੇ ਤੋਂ ਬਾਅਦ ਹੁਣ ਤੱਕ ਸਰਕਾਰ ਵੱਲੋਂ 15 ਫੀਸਦੀ ਤੋਂ ਵੀ ਘੱਟ ਕੂਨੈਕਸ਼ਨ ਜਾਰੀ ਕੀਤੇ ਹਨ ਜਦੋਂਕਿ ਸਰਕਾਰ ਨੇ ਨਰਮਾ ਪੱਟੀ ਦੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਕੂਨੈਕਸ਼ਨ ਦੇਣ ਦੀ ਗੱਲ ਆਖੀ ਸੀ। ਆਗੂਆਂ ਨੇ ਐਲਾਨ ਕੀਤਾ ਕਿ ਉਹ ਹਫਤੇ ਦਾ ਸਮਾਂ ਸਰਕਾਰ ਤੇ ਪਾਵਰਕਾਮ ਨੂੰ ਦੇ ਰਹੇ ਹਨ। ਇਸ ਤੋਂ ਬਾਅਦ ਪਿਛਲੇ ਸਾਲ ਦੀ ਤਰ੍ਹਾਂ ਹੀ ਸੜਕਾਂ 'ਤੇ ਉਤਰਿਆ ਜਾਵੇਗਾ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
Embed widget