LIVE UPDATES Punjab Farmers Protest: ਖੇਤੀਬਾੜੀ ਕਾਨੂੰਨਾਂ ਖਿਲਾਫ਼ ਪੰਜਾਬ ਭਰ ਵਿੱਚ ਹੋਏ ਪ੍ਰਦਰਸ਼ਨ, ਕੇਂਦਰ ਖਿਲਾਫ ਕੀਤੀ ਗਈ ਨਾਅਰੇਬਾਜ਼ੀ
Agricultural law: ਪੰਜਾਬ ਸੂਬੇ 'ਚ ਕਿਸਾਨਾਂ ਦਾ ਕੇਂਦਰ ਵਲੋਂ ਲਾਗੂ ਖੇਤੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਇਸੇ ਲੜੀ 'ਚ ਸ਼ਨੀਵਾਰ ਨੂੰ ਵੀ ਕਿਸਾਨਾਂ ਵਲੋਂ ਸੂਬੇ 'ਚ ਵੱਖ-ਵੱਖ ਥਾਂਵਾਂ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ।
LIVE
Background
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਕਿਸਾਨ ਪਿਛਲੇ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਲੰਬੇ ਸਮੇਂ ਤੋਂ ਰੇਲਵੇ ਟਰੈਕਾਂ, ਟੋਲ ਪਲਾਜ਼ਿਆਂ 'ਤੇ ਬੈਠੇ ਹਨ। ਹੁਣ ਉਨ੍ਹਾਂ ਨੇ ਰਿਲਾਇੰਸ ਪੈਟਰੋਲ ਪੰਪਾਂ ਤੇ ਰਿਸਾਇੰਸ ਮਾਰਕਿਟ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ ਹੈ।
ਮੁਹਾਲੀ ਦੇ ਬਾਗੋਵਾਲ ਟੋਲ ਪਲਾਜ਼ਾ 'ਤੇ ਸ਼ੁਰੂ ਕਰਕੇ ਕਿਸਾਨਾਂ ਦਾ ਰੋਸ ਮਾਰਚ ਵੀਆਰ ਪੰਜਾਬ ਮੌਲ ਦੇ ਰਿਲਾਇੰਸ ਮਾਰਕੀਟ ਦੇ ਬਾਹਰ ਖ਼ਤਮ ਹੋਇਆ। ਦੱਸ ਦਈਏ ਕਿ ਟਰੈਕਟਰਾਂ ਅਤੇ ਜੀਪਾਂ ਦੇ ਵਿੱਚ ਸਵਾਰ ਹੋ ਕੇ ਕਿਸਾਨਾਂ ਨੇ ਕੇਂਦਰ ਸਰਕਾਰ ਦੇ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਵਿੱਚ ਬਹੁਤੇ ਨੌਜਵਾਨ ਵੀ ਸੀ। ਇਸ ਦੇ ਨਾਲ ਹੀ ਰੋਸ ਮਾਰਚ ਖ਼ਤਮ ਕਰਨ ਤੋਂ ਪਹਿਲਾਂ ਕਿਸਾਨਾਂ ਨੇ @ਰਿਲਾਇੰਸ ਮਾਰਕੀਟ ਦੇ ਬਾਹਰ ਧਰਨਾ ਦਿੱਤਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।
ਮੋਹਾਲੀ 'ਚ ਕਿਸਾਨਾਂ ਦਾ ਪ੍ਰਦਰਸ਼ਨ, ਮੋਦੀ ਦਾ ਪੁਤਲਾ ਫੂਕ ਜਤਾਉਣਗੇ ਰੋਸ
ਗੁਰਦਾਸਪੁਰ:
ਸ਼ਨੀਵਾਰ ਨੂੰ ਕਿਸਾਨ ਪ੍ਰਦਰਸ਼ਨ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੈਨਰ ਹੇਠ ਕਿਸਾਨਾਂ ਨੇ ਬਟਾਲਾ ਜਲੰਧਰ ਰੋਡ 'ਤੇ ਮਜੂਦ ਰਿਲਾਇੰਸ ਪੈਟਰੋਲ ਪੰਪ ਨੂੰ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ। ਕੇਂਦਰ ਸਰਕਾਰ ਨੇ ਪੈਟਰੋਲ ਪੰਪ ਨੂੰ ਘੇਰਨ ਖ਼ਿਲਾਫ਼ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮਾਰਨ ‘ਤੇ ਤੁਲੀ ਹੋਈ ਹੈ। ਪਰ ਕਿਸਾਨ ਅਜਿਹਾ ਨਹੀਂ ਹੋਣ ਦੇਣਗੇ। ਕਿਸਾਨਾਂ ਨੇ ਕਿਹਾ ਕਿ ਕਿਸਾਨ ਸੰਗਠਨ ਕੇਂਦਰ ਸਰਕਾਰ ਦੇ ਇਨ੍ਹਾਂ ਤਿੰਨੇ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਾ ਹੈ। ਜਦੋਂ ਤੱਕ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ ਅਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਖੰਨਾ:
ਖੰਨਾ 'ਚ ਵੀ ਕਿਸਾਨ ਯੂਨੀਅਨਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਵਲੋਂ ਕੇਂਦਰ ਸਰਕਾਰ ਵੱਲੋ ਲਿਆਂਦੇ ਖੇਤੀ ਕਾਨੂੰਨਾਂ ਖਿਲਾਫ ਸੜਕਾਂ 'ਤੇ ਉੱਤਰ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੇ ਮੋਦੀ ਦਾ ਪੁਤਲਿਆ ਫੂਕਿਆ ਅਤੇ ਕੀਰਨੇ ਪਾ ਕੇ ਕੇਦਰ ਸਰਕਾਰ ਖਿਲਾਫ ਪ੍ਰਦਸ਼ਨ ਕੀਤਾ। ਇਸ ਦੌਰਾਨ ਕਿਸਾਨਾਂ ਨੂੰ ਕਲਾਕਾਰਾਂ ਦਾ ਵੀ ਸਾਥ ਮਿਲਿਆ। ਇੱਥੇ ਕਲਾਕਾਰ ਬਿੱਟੂ ਖੰਨਾ ਵਾਲੇ ਨੇ ਕਿਹਾ ਜਦੋਂ ਤਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਉਦੋਂ ਤਕ ਇਹ ਪ੍ਰਦਸ਼ਨ ਜਾਰੀ ਰਹੇਗਾ। ਨਾਲ ਹੀ ਬਿੱਟੂ ਖੰਨਾ ਵਾਲੇ ਦਾ ਕਹਿਣਾ ਕਿ ਰਾਜਨੀਤਕ ਪਾਰਟੀਆਂ ਨੂੰ ਆਪਣੇ ਝੰਡੇ ਘਰ ਰੱਖ ਕਿਸਾਨਾਂ ਦਾ ਸਾਥ ਦੇਣਾ ਚਾਹਿਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦੁਸਹਿਰਾ ਵਾਲੇ ਦਿਨ ਅਡਾਨੀ, ਅਬਾਨੀ ਅਤੇ ਮੋਦੀ ਦੇ ਪੁਤਲਿਆ ਨੂੰ ਜਲਾਇਆ ਜਾਏਗਾ।
ਬਰਨਾਲਾ:
ਕਿਸਾਨ ਜੱਥੇਬੰਦੀਆਂ ਵੱਲੋਂ ਖੇਤੀ ਕਾਨੂੰਨ ਬਿੱਲਾਂ ਦੇ ਵਿਰੋਧ ਵਿੱਚ 17ਵੇਂ ਦਿਨ ਵੀ ਬਰਨਾਲਾ ਰੇਲਵੇ ਟਰੈਕ ’ਤੇ ਅਤੇ ਭਾਜਪਾ ਨੇਤਾਵਾਂ ਦੇ ਘਰਾਂ ਦੇ ਬਾਹਰ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਸ਼ਨੀਵਾਰ ਨੂੰ ਕਿਸਾਨ ਜੱਥੇਬੰਦੀਆਂ ਵੱਲੋਂ ਸਾਰੇ ਬਰਨਾਲਾ ਵਿੱਚ ਧਰਨੇ ਮੁਜ਼ਾਹਰੇ ਕਰਕੇ ਕੇਂਦਰ ਸਰਕਾਰ ਦੇ ਅਰਥੀ ਸਾੜ ਪ੍ਰਦਰਸ਼ਨ ਹੋਏ।
ਖੇਤੀਬਾੜੀ ਕਾਨੂੰਨ ਬਿੱਲਾਂ ਦੇ ਵਿਰੋਧ ਵਿੱਚ ਕੀਤੇ ਗਏ ਪ੍ਰਦਰਸ਼ਨ 'ਚ ਵੱਡੀ ਗਿਣਤੀ ਵਿਚ ਨੌਜਵਾਨਾਂ, ਬਜ਼ੁਰਗ ਔਰਤਾਂ ਅਤੇ ਬੱਚਿਆਂ ਨੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਨੇਤਾਵਾਂ ਨੇ ਆਪਣਾ ਗੁੱਸਾ ਜ਼ਾਹਰ ਕੀਤਾ ਕਿ 19 ਅਕਤੂਬਰ ਨੂੰ ਪੰਜਾਬ ਸਰਕਾਰ ਵਿਧਾਨ ਸਭਾ ਦੀ ਚੋਣ ਬੁਲਾ ਰਹੀ ਸੀ ਜਿਸ ਵਿੱਚ ਉਨ੍ਹਾਂ ਨੂੰ ਸ਼ੱਕ ਸੀ ਕਿ ਕਿਸਾਨਾਂ ਨਾਲ ਇਨਸਾਫ ਨਹੀਂ ਕੀਤਾ ਜਾਵੇਗਾ ਅਤੇ ਕਿਸਾਨਾਂ ਦੀ ਪੰਜਾਬ ਸਰਕਾਰ ਵੱਲੋਂ ਕੀਤੀਆਂ ਮੰਗਾਂ ਨੂੰ ਵੀ ਪੂਰਾ ਨਹੀਂ ਕੀਤਾ ਜਾਵੇਗਾ। ਜਿਸਦੇ ਨਾਲ ਪੰਜਾਬ ਭਰ ਤੋਂ ਲੱਖਾਂ ਕਿਸਾਨ, ਔਰਤਾਂ ਅਤੇ ਛੋਟੇ ਬੱਚੇ ਵਿਧਾਨ ਸਭਾ ਸਦਨ ਦੀ ਘੇਰਾਬੰਦੀ ਕਰ ਰੋਸ ਪ੍ਰਦਰਸ਼ਨ ਕਰਨਗੇ।
ਚੰਡੀਗੜ੍ਹ 'ਚ ਲੱਗੇ ਖਾਲਿਸਤਾਨੀ ਸਮਰਥਕ ਪੋਸਟਰ, ਪੁਲਿਸ ਚੌਕਸ
ਬਾਂਦਰਾ ਕੋਰਟ ਨੇ ਕੰਗਨਾ ਖਿਲਾਫ਼ FIR ਦਰਜ ਕਰਨ ਦੇ ਦਿੱਤੇ ਆਦੇਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904