ਪੜਚੋਲ ਕਰੋ

ਪੰਜਾਬ ਦਾ ਚੜ੍ਹੇਗਾ ਪਾਰਾ! ਗੱਲਬਾਤ ਟੁੱਟਣ ਮਗਰੋਂ ਕਿਸਾਨਾਂ ਦਾ ਵੱਡਾ ਐਲਾਨ

ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬੀਜੇਪੀ ਮੰਤਰੀਆਂ ਤੇ ਲੀਡਰਾਂ ਨੂੰ ਘੇਰਨ ਦਾ ਐਲਾਨ ਕੀਤਾ ਹੈ। ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਭਲਕੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਗੱਲ਼ਬਾਤ ਦਿੱਲੀ ਵਿੱਚ ਨਹੀਂ ਪੰਜਾਬ ਵਿੱਚ ਹੀ ਹੋਏਗੀ।

ਚੰਡੀਗੜ੍ਹ: ਨਵੇਂ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਗੱਲਬਾਤ ਟੁੱਟਣ ਮਗਰੋਂ ਕਿਸਾਨਾਂ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਬੀਜੇਪੀ ਮੰਤਰੀਆਂ ਤੇ ਲੀਡਰਾਂ ਨੂੰ ਘੇਰਨ ਦਾ ਐਲਾਨ ਕੀਤਾ ਹੈ। ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਭਲਕੇ ਚੰਡੀਗੜ੍ਹ ਵਿੱਚ ਮੀਟਿੰਗ ਬੁਲਾ ਲਈ ਹੈ। ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਹੁਣ ਗੱਲ਼ਬਾਤ ਦਿੱਲੀ ਵਿੱਚ ਨਹੀਂ ਪੰਜਾਬ ਵਿੱਚ ਹੀ ਹੋਏਗੀ। ਇਸ ਲਈ ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦਾ ਸਿਆਸੀ ਪਾਰਾ ਅਗਲੇ ਦਿਨੀਂ ਹੋਰ ਚੜ੍ਹੇਗਾ। ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ ਜਿਸ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਬਾਰੇ ਫੈਸਲਾ ਕੀਤਾ ਜਾਏਗਾ ਪਰ ਕਿਸਾਨਾਂ ਨੇ ਹੁਣ ਕੇਂਦਰ ਸਰਕਾਰ ਨਾਲ ਆਪ-ਪਾਰ ਦੀ ਲੜਾਈ ਵਿੱਢ ਦਿੱਤੀ ਹੈ। ਕਿਸਾਨਾਂ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਜੇਕਰ ਕੇਂਦਰ ਸਰਕਾਰ ਕੋਈ ਹਾਂਪੱਖੀ ਹੁੰਗਾਰਾ ਨਹੀਂ ਦਿੰਦੀ ਤਾਂ ਸੰਘਰਸ਼ ਨੂੰ ਦੇਸ਼ ਵਿਆਪੀ ਲਿਜਾਇਆ ਜਾਏਗਾ। ਕਿਸਾਨ ਸੰਘਰਸ਼ ਨੂੰ ਅੱਜ ਉਸ ਵੇਲੇ ਹੋਰ ਬਲ ਮਿਲਿਆ ਜਦੋਂ ਆਰਐਸਐਸ ਦੇ ਕਿਸਾਨ ਵਿੰਗ ਨੇ ਵੀ ਖੇਤੀ ਕਾਨੂੰਨਾਂ ਦਾ ਡਟ ਕੇ ਵਿਰੋਧ ਕੀਤਾ। ਇਸ ਲਈ ਅਗਲੇ ਦਿਨੀਂ ਬੀਜੇਪੀ ਲਈ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਿਸਾਨਾਂ ਨੇ ਹੁਣ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੋਂ ਇਲਾਵਾ ਹੋਰ ਮੰਗਾਂ ਵੀ ਜੋੜ ਲਈਆਂ ਹਨ। ਇਸ ਬਾਰੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਲੈਣਾ ਸੌਖਾ ਨਹੀਂ ਹੋਏਗਾ। ਕਿਸਾਨਾਂ ਨੇ ਸਾਰੇ ਤਿੰਨ ਨਵੇਂ ਖੇਤੀਬਾੜੀ ਕਾਨੂੰਨ ਰੱਦ ਕਰਨ ਤੋਂ ਇਲਾਵਾ ਸਵਾਮੀਨਾਥਨ ਰਿਪੋਰਟ ਮੁਤਾਬਕ ਫਸਲਾਂ ਦੇ ਉਚਿਤ ਮੁੱਲ ਦੇਣ ਦੀ ਮੰਗ ਕੀਤੀ ਹੈ। ਕੇਂਦਰ ਸਰਕਾਰ ਲੰਬੇ ਸਮੇਂ ਤੋਂ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਤੋਂ ਭੱਜ ਰਹੀ ਹੈ। ਕਿਸਾਨਾਂ ਨੇ ਇਹ ਵੀ ਮੰਗ ਰੱਖੀ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਮਾਨਤਾ ਦਿੱਤੀ ਜਾਵੇ ਤੇ ਸਰਕਾਰ ਐਮਐਸਪੀ 'ਤੇ ਕਣਕ ਤੇ ਝੋਨੇ ਵਾਂਗ ਹੋਰ ਫਸਲਾਂ ਵੀ ਖਰੀਦੇ। ਇਹ ਮੰਗਾਂ ਕਰਕੇ ਕਿਸਾਨ ਸੰਘਰਸ਼ ਨੂੰ ਪੂਰੇ ਦੇਸ਼ ਵਿੱਚੋਂ ਹਮਾਇਤ ਮਿਲਣ ਲੱਗੀ ਹੈ ਕਿਉਂਕਿ ਇਨ੍ਹਾਂ ਮੁੱਦਿਆਂ 'ਤੇ ਕਿਸਾਨ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget