ਪੜਚੋਲ ਕਰੋ

ਆਖਰ ਕਿਸਾਨਾਂ ਨੇ ਕਿਉਂ ਠੁਕਰਾਇਆ ਮੋਦੀ ਸਰਕਾਰ ਦਾ ਸੱਦਾ? ਕਿਸਾਨ ਲੀਡਰ ਨੇ ਦੱਸੀ ਸੱਚਾਈ

ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਚਰਚਾ ਛਿੜ ਹੈ ਕਿ ਕੀ ਕਿਸਾਨ ਜਥੇਬੰਦੀਆਂ ਨੇ ਗੱਲ਼ਬਾਤ ਠੁਕਰਾ ਕੇ ਸਹੀ ਕੀਤਾ। ਕੁਝ ਲੋਕਾਂ ਦਾ ਮੰਨਣਾ ਹੈ ਕਿ ਕਿਸਾਨਾਂ ਨੂੰ ਗੱਲ਼ਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਇੱਥੋਂ ਤੱਕ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਵੀ ਗੱਲਬਾਤ ਦੇ ਹਮਾਇਤੀ ਹਨ।

ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਸ ਬਾਰੇ ਚਰਚਾ ਛਿੜ ਹੈ ਕਿ ਕੀ ਕਿਸਾਨ ਜਥੇਬੰਦੀਆਂ ਨੇ ਗੱਲ਼ਬਾਤ ਠੁਕਰਾ ਕੇ ਸਹੀ ਕੀਤਾ। ਕੁਝ ਲੋਕਾਂ ਦਾ ਮੰਨਣਾ ਹੈ ਕਿ ਕਿਸਾਨਾਂ ਨੂੰ ਗੱਲ਼ਬਾਤ ਦਾ ਰਾਹ ਅਪਣਾਉਣਾ ਚਾਹੀਦਾ ਹੈ। ਇੱਥੋਂ ਤੱਕ ਮੁੱਖ ਮੰਤਰੀ ਕੈਪਟਨ ਅਰਮਿੰਦਰ ਸਿੰਘ ਵੀ ਗੱਲਬਾਤ ਦੇ ਹਮਾਇਤੀ ਹਨ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਅਜੇ ਵੀ ਜਿੱਦ 'ਤੇ ਅੜੀ ਹੋਈ ਹੈ। ਅਜਿਹੇ ਵਿੱਚ ਮੀਟਿੰਗ ਦਾ ਕੀ ਫਾਇਦਾ ਹੋਏਗਾ। ਕਿਸਾਨ ਲੀਡਰ ਡਾ. ਦਰਸ਼ਨ ਪਾਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਭੇਜੇ ਗਏ ਸੱਦਾ ਪੱਤਰ ਤੋਂ ਸਾਫ਼ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਜ਼ਿੱਦੀ ਰਵੱਈਏ ’ਤੇ ਕਾਇਮ ਰਹਿੰਦਿਆਂ ਕਿਸਾਨ ਮੰਗਾਂ ਮੰਨਣ ਦੀ ਕੋਈ ਪੇਸ਼ਕਸ਼ ਨਹੀਂ ਕੀਤੀ, ਸਗੋਂ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਸਬੰਧੀ ਕਿਸਾਨਾਂ ਨੂੰ ਸਮਝਾਉਣ ਲਈ ਹੀ ਦਿੱਲੀ ਬੁਲਾਇਆ ਜਾ ਰਿਹਾ ਹੈ। ਦਰਅਸਲ ਮੋਦੀ ਸਰਕਾਰ ਅਜੇ ਵੀ ਇਸ ਗੱਲ 'ਤੇ ਕਾਇਮ ਹੈ ਕਿ ਇਹ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ। ਇਸ ਲਈ ਸਰਕਾਰੀ ਅਧਿਕਾਰੀਆਂ ਦੀ ਡਿਊਟੀ ਲੱਗੀ ਹੈ ਕਿ ਕਿਸੇ ਤਰ੍ਹਾਂ ਕਿਸਾਨਾਂ ਨੂੰ ਸਹਿਮਤ ਕੀਤਾ ਜਾਵੇ। ਇਸ ਤੋਂ ਪਹਿਲਾਂ ਸਰਕਾਰ ਨੇ ਬੀਜੇਪੀ ਲੀਡਰਾਂ ਦੀ ਡਿਊਟੀ ਲਾਈ ਸੀ ਕਿ ਕਿਸਾਨਾਂ ਨੂੰ ਸਮਝਾਇਆ ਜਾਵੇ ਪਰ ਉਨ੍ਹਾਂ ਦਾ ਘਿਰਾਓ ਹੋਣ ਲੱਗ ਪਿਆ। ਇਸ ਲਈ ਸਰਕਾਰ ਹੁਣ ਅਫਸਰਾਂ ਰਾਹੀਂ ਕਿਸਾਨਾਂ ਨੂੰ ਸਹਿਮਤ ਕਰਨਾ ਚਾਹੁੰਦੀ ਹੈ। ਕਿਸਾਨ ਲੀਡਰ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਕਾਰਨ ਹੀ ਅੰਦੋਲਨ ਨੂੰ 15 ਅਕਤੂਬਰ ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਅੰਬਾਨੀ-ਅਡਾਨੀ ਸਮੇਤ ਵੱਡੇ ਕਾਰੋਬਾਰੀਆਂ ਦੇ ਟਿਕਾਣਿਆਂ, ਟੌਲ ਪਲਾਜ਼ਿਆਂ ਤੇ ਪੈਟਰੋਲ ਪੰਪਾਂ ਆਦਿ ਸਾਹਮਣੇ ਪ੍ਰਦਰਸ਼ਨਾਂ ਨੂੰ ਪਹਿਲਾਂ ਨਾਲੋਂ ਵੀ ਤੇਜ਼ ਕੀਤਾ ਜਾਵੇਗਾ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget