ਪੜਚੋਲ ਕਰੋ

ਕਿਸਾਨ ਜੇਲ੍ਹਾਂ ਭਰਨ ਲਈ ਤਿਆਰ, ਸਰਕਾਰ ਵੱਟ ਰਹੀ ਗ੍ਰਿਫਤਾਰੀ ਤੋਂ ਟਾਲਾ

ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੰਘਰਸ਼ ਮਘਾ ਲਿਆ ਹੈ। ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਡਟੇ ਕਿਸਾਨਾਂ ਨੇ ਕੇਂਦਰ ਵਿੱਚਲੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਜੇਲ੍ਹਾਂ ਦੇ ਬੂਹੇ ਖੋਲ੍ਹੋ ਜਾਂ ਫਿਰ ਖੇਤੀ ਆਰਡੀਨੈਂਸ ਰੱਦ ਕਰੋ। ਕਿਸਾਨਾਂ ਜੇਲ੍ਹ ਭਰੋ ਅੰਦੋਲਨ ਤਹਿਤ ਸੜਕਾਂ 'ਤੇ ਆ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੇਲ੍ਹ ਭਰੋ ਅੰਦੋਲਨ ਦੇ ਅੱਜ ਤੀਜੇ ਦਿਨ ਵੀ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ।

ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੇ ਕੇਂਦਰੀ ਖੇਤੀ ਆਰਡੀਨੈਂਸਾਂ ਖ਼ਿਲਾਫ਼ ਸੰਘਰਸ਼ ਮਘਾ ਲਿਆ ਹੈ। ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਡਟੇ ਕਿਸਾਨਾਂ ਨੇ ਕੇਂਦਰ ਵਿੱਚਲੀ ਮੋਦੀ ਸਰਕਾਰ ਤੇ ਪੰਜਾਬ ਦੀ ਕੈਪਟਨ ਸਰਕਾਰ ਨੂੰ ਸਪਸ਼ਟ ਕੀਤਾ ਹੈ ਕਿ ਜੇਲ੍ਹਾਂ ਦੇ ਬੂਹੇ ਖੋਲ੍ਹੋ ਜਾਂ ਫਿਰ ਖੇਤੀ ਆਰਡੀਨੈਂਸ ਰੱਦ ਕਰੋ। ਕਿਸਾਨਾਂ ਜੇਲ੍ਹ ਭਰੋ ਅੰਦੋਲਨ ਤਹਿਤ ਸੜਕਾਂ 'ਤੇ ਆ ਰਹੇ ਹਨ ਪਰ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਾ ਵੱਟ ਰਹੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜੇਲ੍ਹ ਭਰੋ ਅੰਦੋਲਨ ਦੇ ਅੱਜ ਤੀਜੇ ਦਿਨ ਵੀ ਕਾਫੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਿਨਾਮ ਸਿੰਘ ਪੰਨੂ ਮੁਤਾਬਕ ਮਾਝੇ ਤੇ ਮਾਲਵੇ ਦੇ ਨੌਂ ਜ਼ਿਲ੍ਹਿਆਂ ਵਿੱਚ ਕਿਸਾਨ ਜਥੇ ਗ੍ਰਿਫਤਾਰੀਆਂ ਲਈ ਪੇਸ਼ ਹੋਏ ਪਰ ਸਰਕਾਰ ਨੇ ਗ੍ਰਿਫ਼ਤਾਰ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਔਰਤਾਂ ਲੰਗਰ ਲੈ ਕੇ ਮੋਰਚਿਆਂ ਵਿੱਚ ਪੁੱਜ ਰਹੀਆਂ ਹਨ। ਸਰਕਾਰ ਇਸ ਗੱਲੋਂ ਫਿਕਰਮੰਦ ਹੋਈ ਹੈ ਕਿ ਕਿਸਾਨ ਇਕੱਠਾਂ ਵਿੱਚ ਹੁਣ ਨੌਜਵਾਨਾਂ ਤੇ ਔਰਤਾਂ ਦੀ ਗਿਣਤੀ ਕਾਫ਼ੀ ਵਧ ਗਈ ਹੈ। ਅਗਸਤ ਦੇ ਅਖੀਰਲੇ ਹਫਤੇ ਵਿੱਚ ਮਾਲਵੇ ਦੇ 600 ਪਿੰਡਾਂ ਵਿੱਚ ‘ਪਿੰਡ ਜਗਾਓ ਮੋਰਚਾ’ ਚੱਲਿਆ ਹੈ, ਜਿਸ ਵਿੱਚ ਇੱਕ ਦਿਨ ਔਰਤਾਂ ਦਾ ਇਕੱਠ ਹੋਇਆ ਜਿਸ ਵਿੱਚ 26 ਹਜ਼ਾਰ ਔਰਤਾਂ ਜੁੜੀਆਂ। ਉਧਰ, ਬੀਕੇਯੂ (ਡਕੌਂਦਾ) ਤੇ ਹੋਰਨਾਂ ਧਿਰਾਂ ਨੇ 14 ਸਤੰਬਰ ਨੂੰ ਪੰਜ ਜ਼ਿਲ੍ਹਿਆਂ ਵਿਚ ਵੰਗਾਰ ਰੈਲੀਆਂ ਕਰਨ ਦਾ ਫੈਸਲਾ ਕੀਤਾ ਹੈ ਜਦੋਂਕਿ ਬੀਕੇਯੂ (ਰਾਜੇਵਾਲ) ਤੇ ਲੱਖੋਵਾਲ ਤੋਂ ਇਲਾਵਾ 11 ਕਿਸਾਨ ਧਿਰਾਂ ਨੇ 15 ਸਤੰਬਰ ਨੂੰ ਦੋ ਘੰਟੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਬੀਕੇਯੂ (ਉਗਰਾਹਾਂ) ਨੇ ਪਿੰਡ ਬਾਦਲ ਤੇ ਪਟਿਆਲਾ ਵਿੱਚ 15 ਤੋਂ 20 ਸਤੰਬਰ ਤੱਕ ਮੋਰਚਾ ਲਾਉਣ ਦਾ ਫੈਸਲਾ ਕੀਤਾ ਹੈ। ਇਹ ਵੀ ਅਹਿਮ ਹੈ ਕਿ ਦੇਸ਼ ਦੀਆਂ 250 ਕਿਸਾਨ ਜਥੇਬੰਦੀਆਂ ਨਾਲ ਰਲ ਕੇ ਜਿਥੇ ਪੰਜਾਬ ਦੀਆਂ ਸੰਘਰਸ਼ੀਲ 10 ਕਿਸਾਨ ਜਥੇਬੰਦੀਆਂ ਪਹਿਲਾਂ ਹੀ ਕਿਸਾਨ ਮੁੱਦਿਆਂ ਬਾਰੇ ਸੰਘਰਸ਼ ਕਰ ਰਹੀਆਂ ਹਨ, ਉੱਥੇ ਪੰਜਾਬ ਦੀਆਂ 11 ਹੋਰ ਕਿਸਾਨ ਜਥੇਬੰਦੀਆਂ ਨੇ ਵੀ ‘ਕਿਸਾਨ ਕੋਆਰਡੀਨੇਸ਼ਨ ਕਮੇਟੀ’ ਦੇ ਬੈਨਰ ਹੇਠ ਇੱਕ ਵੱਖਰਾ ਤੇ ਨਵਾਂ ਸੰਗਠਨ ਖੜ੍ਹਾ ਕੀਤਾ ਹੈ। ਖਾਸ ਕਰਕੇ ਖੇਤੀ ਵਿਰੋਧੀ ਆਰਡੀਨੈਂਸਾਂ ਤੇ ਬਿਜਲੀ ਐਕਟ-2020 ਖ਼ਿਲਾਫ਼ ਬਣੀ ਇਸ ਕੋਆਰਡੀਨੇਸ਼ਨ ਕਮੇਟੀ ਵੱਲੋਂ 15 ਸਤੰਬਰ ਨੂੰ ਪਲੇਠਾ ਤੇ ਵੱਡਾ ਐਕਸ਼ਨ ਕਰਕੇ ਕੇਂਦਰ ਖ਼ਿਲਾਫ਼ ਸਾਂਝੇ ਸੰਘਰਸ਼ ਦਾ ਪਿੜ ਬੰਨ੍ਹਿਆ ਜਾ ਰਿਹਾ ਹੈ। ਉਸ ਦਿਨ ਪੰਜਾਬ ’ਚ ਪੰਦਰਾਂ ਥਾਵਾਂ ’ਤੇ ਧਰਨੇ ਦੇ ਕੇ ਕੌਮੀ ਮਾਰਗ ਜਾਮ ਕੀਤੇ ਜਾਣਗੇ, ਜਿਸ ਦੀਆਂ ਤਿਆਰੀਆਂ ਵਜੋਂ ਅੱਜ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਮੀਟਿੰਗਾਂ ਕੀਤੀਆਂ ਗਈਆਂ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ
ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Embed widget