Farmer Protest: ਪੰਜਾਬ ਦੇ ਕਿਸਾਨਾਂ ਵੱਲੋਂ ਆਪਣੀ ਹਕੂਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨਾਂ ਵੱਲੋਂ ਰੇਲ ਰੋਕੋ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਵੱਲੋਂ 12 ਥਾਵਾਂ ਉੱਤੇ ਰੇਲਾਂ ਰੋਕ ਕੇ ਸਰਕਾਰ ਦੇ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਕਿਹੜੀਆਂ ਥਾਵਾਂ ਉੱਤੇ ਹੋ ਰਹੇ ਨੇ ਪ੍ਰਦਰਸ਼ਨ


ਰੇਲ ਰੋਕੋ ਅੰਦੋਲਨ ਵਾਲੇ ਦਿਨ ਤੜਕਸਾਰ ਤੋਂ ਹੀ ਕਿਸਾਨ ਰੇਲ ਦੀਆਂ ਪਟੜੀਆਂ ਉੱਤੇ ਇਕੱਠੇ ਹੋ ਰਹੇ ਹਨ। ਇਸ ਪ੍ਰਦਰਸ਼ਨ ਵਿੱਚ ਪੰਜਾਬ ਦੀਆਂ  19 ਕਿਸਾਨ ਜਥੇਬੰਦੀਆਂ ਹਿੱਸਾ ਲੈ ਰਹੀਆਂ ਹਨ। ਇਸ ਤਹਿਤ ਮੋਗਾ, ਹੁਸ਼ਿਆਰਪੁਰ, ਗੁਰਦਾਸਪੁਰ, ਬਟਾਲਾ, ਜਲੰਧਰ ਕੈਂਟ, ਤਰਨਤਾਰਨ, ਸੁਨਾਮ, ਨਾਭਾ, ਮੱਲਾਂਵਾਲੀ, ਰਾਮਪੁਰਾ ਫੂਲ਼ ਤੇ ਦੇਵੀਦਾਸਪੁਰਾ ਸਟੇਸ਼ਨਾਂ ਉੱਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।


ਕੀ ਹਨ ਕਿਸਾਨਾਂ ਦੀਆਂ ਮੰਗਾਂ


ਜ਼ਿਕਰ ਕਰ ਦਈਏ ਕਿ ਕਿਸਾਨਾਂ ਦੀਆਂ ਮੰਗਾ ਹਨ ਕਿ ਕੇਂਦਰ ਸਰਕਾਰ ਇਸ ਮੀਂਹ ਦੇ ਮੌਸਮ ਵਿੱਚ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਲਈ 50 ਹਜ਼ਾਰ ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰੇ। ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਘੱਟੋ-ਘੱਟ ਸਮਰਥਨ ਮੁੱਲ 'ਤੇ ਹੋਣੀ ਚਾਹੀਦੀ ਹੈ ਅਤੇ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਤੈਅ ਕੀਤਾ ਜਾਣਾ ਚਾਹੀਦਾ ਹੈ। 


ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦੀ ਮੰਗ


ਇਸ ਦੇ ਨਾਲ ਹੀ ਕਿਸਾਨਾਂ ਦੀ ਮੰਗ ਹੈ ਕਿ ਬੀਤੇ ਸਮੇਂ ਤਿੰਨੋ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵਲੋਂ ਕੀਤੇ ਗਏ ਅੰਦੋਲਨ ਦੌਰਾਨ ਕਿਸਾਨਾਂ 'ਤੇ ਦਰਜ ਸਾਰੇ ਕੇਸ ਰੱਦ ਕੀਤੇ ਜਾਣ? ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਤੇ ਕਿਸਾਨਾਂ ਦੀ ਤਰਸਯੋਗ ਹਾਲਤ ਦਾ ਜ਼ਿਕਰ ਕਰਦਿਆਂ ਕਿਹਾ ਕਿ  ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ।




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।