(Source: ECI/ABP News)
Farmer Protest: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਮੁੜ ਇੱਕਠਾ ਹੋਣਾ ਸ਼ੁਰੂ ਹੋਏ ਕਿਸਾਨ, ਪੰਜਾਬ ਤੋਂ ਕਿਸਾਨਾਂ ਦੇ ਜੱਥੇ ਰਵਾਨਾ
Farmer Protest: ਪੰਜਾਬ ਦੇ ਹਜ਼ਾਰਾਂ ਕਿਸਾਨ ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰ ਵੱਲ ਰਵਾਨਾ ਹੋ ਗਏ ਹਨ। 26 ਨਵੰਬਰ ਨੂੰ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ।
![Farmer Protest: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਮੁੜ ਇੱਕਠਾ ਹੋਣਾ ਸ਼ੁਰੂ ਹੋਏ ਕਿਸਾਨ, ਪੰਜਾਬ ਤੋਂ ਕਿਸਾਨਾਂ ਦੇ ਜੱਥੇ ਰਵਾਨਾ Farmer Protest, as one year going to complete thousand of farmers of Punjab coming to Singhu and Tikri Border Farmer Protest: ਖੇਤੀ ਕਾਨੂੰਨ ਰੱਦ ਹੋਣ ਮਗਰੋਂ ਸਿੰਘੂ ਅਤੇ ਟਿੱਕਰੀ ਬਾਰਡਰ 'ਤੇ ਮੁੜ ਇੱਕਠਾ ਹੋਣਾ ਸ਼ੁਰੂ ਹੋਏ ਕਿਸਾਨ, ਪੰਜਾਬ ਤੋਂ ਕਿਸਾਨਾਂ ਦੇ ਜੱਥੇ ਰਵਾਨਾ](https://feeds.abplive.com/onecms/images/uploaded-images/2021/11/25/5e016973fce272b3d3cad39587559c49_original.jpg?impolicy=abp_cdn&imwidth=1200&height=675)
Farmer Protest: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਦਿੱਲੀ ਦੀ ਸਰਹੱਦ 'ਤੇ ਕਿਸਾਨਾਂ ਦੀ ਗਿਣਤੀ ਵਧਦੀ ਜਾ ਰਹੀ ਹੈ। 26 ਨਵੰਬਰ ਨੂੰ ਕਿਸਾਨ ਅੰਦੋਲਨ ਦਾ ਇੱਕ ਸਾਲ ਪੂਰਾ ਹੋਣ ਜਾ ਰਿਹਾ ਹੈ ਅਤੇ ਸੰਯੁਕਤ ਕਿਸਾਨ ਮੋਰਚਾ (SKM) ਨੇ ਇੱਕ ਸਾਲ ਪੂਰਾ ਹੋਣ 'ਤੇ ਕਿਸਾਨਾਂ ਨੂੰ ਸਰਹੱਦ 'ਤੇ ਪਹੁੰਚਣ ਦਾ ਸੱਦਾ ਦਿੱਤਾ ਹੈ। ਐਸਕੇਐਮ ਦੇ ਸੱਦੇ 'ਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ 'ਚ ਕਿਸਾਨ ਟਰੈਕਟਰ-ਟਰਾਲੀਆਂ ਲੈ ਕੇ ਦਿੱਲੀ ਵੱਲ ਵਧਣ ਲੱਗੇ ਹਨ।
ਇਸ ਦੇ ਨਾਲ ਹੀ ਬੀਤੇ ਦਿਨੀਂ ਕਿਸਾਨਾਂ ਦਾ ਇੱਕ ਜਥਾ ਅੰਮ੍ਰਿਤਸਰ ਦੇ ਬਿਆਸ ਤੋਂ ਦਿੱਲੀ ਲਈ ਰਵਾਨਾ ਹੋਇਆ। ਕਿਸਾਨ ਮੰਗ ਕਰ ਰਹੇ ਹਨ ਕਿ ਸੰਸਦ ਵਿੱਚ ਖੇਤੀ ਸਬੰਧੀ ਤਿੰਨ ਕਾਨੂੰਨ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਇਆ ਜਾਵੇ।
ਰਵਾਨਾ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਅੱਗੇ ਅਰਦਾਸ ਕੀਤੀ। ਕਿਸਾਨਾਂ ਨੇ ਦਾਅਵਾ ਕੀਤਾ ਹੈ ਕਿ ਇਹ 35ਵਾਂ ਜੱਥਾ ਅੰਮ੍ਰਿਤਸਰ ਤੋਂ ਰਵਾਨਾ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ 5 ਦਸੰਬਰ ਨੂੰ 36ਵਾਂ ਜੱਥਾ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ। ਇਹ ਜੱਥਾ ਦਿੱਲੀ ਦੇ ਸਿੰਘੂ ਬਾਰਡਰ ਪਹੁੰਚੇਗਾ।
ਜੱਥੇ ਵਿੱਚ ਸ਼ਾਮਲ ਕਿਸਾਨਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਕੀਤੀ ਗਈ ਹੈ ਪਰ ਇਸ ਨੂੰ ਪਹਿਲਾਂ ਸੰਸਦ ਵਿੱਚ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਬਣਾਉਣ ਦੀ ਮੰਗ ਵੀ ਦੁਹਰਾਈ। ਕਿਸਾਨਾਂ ਨੇ ਦਾਅਵਾ ਕੀਤਾ ਕਿ ਘੱਟੋ-ਘੱਟ ਸਮਰਥਨ ਮੁੱਲ 'ਤੇ ਕਾਨੂੰਨ ਦੀ ਮੰਗ ਲਈ ਕਿਸਾਨ ਲਗਾਤਾਰ ਦਿੱਲੀ ਵੱਲ ਕੂਚ ਕਰ ਰਹੇ ਹਨ।
ਰਿਪੋਰਟ ਮੁਤਾਬਕ ਪੰਜਾਬ ਦੇ ਪਿੰਡਾਂ ਚੋਂ ਵੱਡੀ ਗਿਣਤੀ ਵਿੱਚ ਲੋਕ ਦਿੱਲੀ ਸਰਹੱਦ ਵੱਲ ਵਧ ਰਹੇ ਹਨ। ਕਿਸਾਨਾਂ ਦਾ ਵੱਡਾ ਜੱਥਾ ਸੰਗਰੂਰ ਤੋਂ ਦਿੱਲੀ ਦੇ ਸਿੰਘੂ ਬਾਰਡਰ 'ਤੇ ਪੁੱਜਣ ਲਈ ਰਵਾਨਾ ਹੋਇਆ ਹੈ। ਰਿਪੋਰਟ ਮੁਤਾਬਕ 24 ਅਤੇ 25 ਨਵੰਬਰ ਨੂੰ ਹਜ਼ਾਰਾਂ ਕਿਸਾਨ ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਪਹੁੰਚ ਸਕਦੇ ਹਨ।
ਅਜੇ ਜਾਰੀ ਰਹੇਗਾ ਕਿਸਾਨ ਅੰਦੋਲਨ
ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਸਯੁਕਤ ਕਿਸਾਨ ਮੋਰਚਾ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਅੰਦੋਲਨ ਜਾਰੀ ਰਹੇਗਾ। ਇਸ ਦੇ ਨਾਲ ਹੀ SKM ਨੇ ਆਪਣੇ ਕਿਸੇ ਵੀ ਪ੍ਰੋਗਰਾਮ 'ਚ ਬਦਲਾਅ ਨਾ ਕਰਨ ਦੀ ਗੱਲ ਵੀ ਕਹੀ ਹੈ। ਐਸਕੇਐਮ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਵਿੱਚ ਬਿੱਲ ਪਾਸ ਨਹੀਂ ਹੋ ਜਾਂਦਾ, ਉਦੋਂ ਤੱਕ ਉਹ ਪਿੱਛੇ ਹਟਣ ਵਾਲੇ ਨਹੀਂ ਹਨ।
ਇਸ ਤੋਂ ਇਲਾਵਾ ਕਿਸਾਨ ਅੰਦੋਲਨ ਵਿੱਚ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਾਨੂੰਨ ਬਣਾਉਣ ਦੀ ਮੰਗ ਵੀ ਉਠਾਈ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਨੇ ਸਾਡੀ ਸਿਰਫ਼ ਇੱਕ ਮੰਗ ਹੀ ਮੰਨੀ ਹੈ ਅਤੇ ਸਾਡੀਆਂ ਬਾਕੀ ਮੰਗਾਂ ਪੂਰੀਆਂ ਹੋਣ ਤੱਕ ਅੰਦੋਲਨ ਜਾਰੀ ਰਹੇਗਾ।
ਇਹ ਵੀ ਪੜ੍ਹੋ: Channi letter to Modi: CM ਚੰਨੀ ਨੇ ਪੀਐਮ ਮੋਦੀ ਨੂੰ ਚਿੱਠੀ ਲਿਖ ਕੀਤੀ ਮੁਆਵਜ਼ੇ ਦੀ ਮੰਗ, ਜਾਣੋ ਪੂਰੀ ਖ਼ਬਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)