ਪੜਚੋਲ ਕਰੋ

Farmer Protest Live: ਸ਼ੰਭੂ ਖਨੌਰੀ ਨਹੀਂ ਹੁਣ ਦਿੱਲੀ ਦੀਆਂ ਬਰੂਹਾਂ ‘ਤੇ ਲੱਗੇਗਾ ਮੋਰਚਾ, ਇੱਕ ਹੋਰ ਕਿਸਾਨ ਸ਼ਹੀਦ, ਕਿਸਾਨਾਂ ਦੇ ਹੱਕ ‘ਚ ਡਟਿਆ ਅਮਰੀਕਾ

ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਪੰਜਾਬ ਦੇ ਕਿਸਾਨਾਂ ਨੇ ਹੁਣ ਦਿੱਲੀ ਜਾਣ ਦਾ ਮੰਨ ਬਣਾ ਲਿਆ ਹੈ। ਬੀਤੀ ਰਾਤ ਵੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਸਾਨੂੰ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਸਵਿਕਾਰ ਨਹੀਂ ਹੈ।

Key Events
Farmer Protest live breaking shambu border delhi border sarvan singh pandher Farmer Protest Live: ਸ਼ੰਭੂ ਖਨੌਰੀ ਨਹੀਂ ਹੁਣ ਦਿੱਲੀ ਦੀਆਂ ਬਰੂਹਾਂ ‘ਤੇ ਲੱਗੇਗਾ ਮੋਰਚਾ, ਇੱਕ ਹੋਰ ਕਿਸਾਨ ਸ਼ਹੀਦ, ਕਿਸਾਨਾਂ ਦੇ ਹੱਕ ‘ਚ ਡਟਿਆ ਅਮਰੀਕਾ
Farmer protest

Background

Farmer Protest: ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਅੱਜ ਸੱਤਵੇਂ ਦਿਨ ਮਾਹੌਲ ਭਾਵੇਂ ਅਮਨ ਸ਼ਾਂਤੀ ਵਾਲਾ ਬਣਿਆ ਰਿਹਾ ਪਰ ਕਿਸਾਨਾਂ ’ਚ ਦਿੱਲੀ ਕੂਚ ਕਰਨ ਲਈ ਜੋਸ਼ ਤੇ ਉਤਸ਼ਾਹ ਲਗਾਤਾਰ ਬਰਕਰਾਰ ਹੈ। ਕਿਸਾਨ ਖਨੌਰੀ ਬਾਰਡਰ ’ਤੇ ਪੂਰੇ ਬੁਲੰਦ ਹੌਸਲੇ ’ਚ ਹਨ ਅਤੇ ਖਾਸ ਕਰਕੇ ਨੌਜਵਾਨ ਕਿਸਾਨ ਪੰਜਾਬ-ਹਰਿਆਣਾ ਬਾਰਡਰ ’ਤੇ ਹਰਿਆਣਾ ਪੁਲੀਸ ਤੇ ਕੇਂਦਰੀ ਸੁਰੱਖਿਆ ਬਲਾਂ ਦੀਆਂ ਗਤੀਵਿਧੀਆਂ ਉਪਰ ਤਿੱਖੀ ਨਜ਼ਰ ਰੱਖ ਰਹੇ ਹਨ। ਬੀਤੀ ਰਾਤ ਖਨੌਰੀ ਬਾਰਡਰ ’ਤੇ ਕਿਸਾਨ ਮਨਜੀਤ ਸਿੰਘ ਵਾਸੀ ਕਾਂਗਥਲਾ ਦੀ ਸ਼ਹਾਦਤ ਨੇ ਕਿਸਾਨੀ ਸੰਘਰਸ਼ ’ਚ ਜੋਸ਼ ਭਰ ਦਿੱਤਾ ਹੈ।

ਕਿਸਾਨ ਜਥੇਬੰਦੀਆਂ ਨੇ ਬਣਾਇਆ ਦਿੱਲੀ ਜਾਣ ਦਾ ਮਨ

ਹਰਿਆਣਾ ਦੀਆਂ ਸਰਹੱਦਾਂ 'ਤੇ ਬੈਠੇ ਪੰਜਾਬ ਦੇ ਕਿਸਾਨਾਂ ਨੇ ਹੁਣ ਦਿੱਲੀ ਜਾਣ ਦਾ ਮੰਨ ਬਣਾ ਲਿਆ ਹੈ। ਬੀਤੀ ਰਾਤ ਵੀ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਸਾਨੂੰ ਕੇਂਦਰ ਸਰਕਾਰ ਦੀਆਂ ਤਜਵੀਜ਼ਾਂ ਸਵਿਕਾਰ ਨਹੀਂ ਹੈ। ਤਾਂ ਹੁਣ ਮੁੜ ਸ਼ੰਭੂ ਸਰਹੱਦ 'ਤੇ ਡਟੀਆਂ ਕਿਸਾਨ ਜਥੇਬੰਦੀਆਂ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ।ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ  21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਨੂੰ ਨਿਕਲਾਗੇ। ਕੇਂਦਰ ਸਰਕਾਰ ਸਾਡੀਆਂ ਮੰਗਾ ਪ੍ਰਤੀ ਗੰਭੀਰ ਨਹੀਂ ਹੈ। ਇਸ ਲਈ ਅਸੀਂ ਫੈਸਲਾ ਕੀਤਾ ਹੈ ਕਿ ਦਿੱਲੀ ਨੂੰ ਹਰ ਹਾਲਤ ਵਿੱਚ ਜਾਣਾ ਹੈ।

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਾਨੂੰ 4 ਫਸਲਾਂ 'ਤੇ ਨਹੀਂ 23 ਫਸਲਾਂ 'ਤੇ MSP ਚਾਹੀਦੀ ਹੈ  ਅਤੇ MSP ਖਰੀਦ ਗਰੰਟੀ ਕਾਨੂੰਨ ਵੀ ਕੇਂਦਰ ਸਰਕਾਰ ਲੈ ਕੇ ਆਵੇ। ਪੰਧੇਰ ਨੇ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚਾਹੇ ਤਾਂ ਉਹ ਇੱਕ ਦਿਨ ਲਈ ਵਿਸ਼ੇਸ਼ ਸੈਸ਼ਨ ਬੁਲਾ ਕੇ ਲੋਕ ਸਭਾ ਤੇ ਰਾਜ ਸਭਾ ਵਿੱਚ MSP ਖਰੀਦ ਗਰੰਟੀ ਬਿੱਲ ਪਾਸ ਕਰਵਾ ਸਕਦੀ ਹੈ। ਪਰ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ।

ਅਮਰੀਕਾ ਤੋਂ ਵੀ ਮਿਲਿਆ ਕਿਸਾਨ ਅੰਦੋਲਨ ਨੂੰ ਸਹਿਯੋਗ

ਕਿਸਾਨ ਅੰਦੋਲਨ ਨੂੰ ਹੁਣ ਵਿਦੇਸ਼ਾਂ ਤੋਂ ਹਮਾਇਤ ਮਿਲਣ ਲੱਗੀ ਹੈ। ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਇਕੱਠ ਸੱਦ ਕੇ ਪੰਜਾਬ ਵਿੱਚ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਇਸ ਸਬੰਧ ਵਿੱਚ ਇੱਕ ਕਨਵੈਨਸ਼ਨ ਨਿਊਜਰਸੀ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ ਕਾਰਟਰੇਟ ਵਿਖੇ ਹੋਈ। 

ਸਮਾਗਮ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਅਤੇ ਕਿਸਾਨ ਸਮਰਥਕਾਂ ਨੇ ਸਾਂਝੇ ਤੌਰ ’ਤੇ ਕਿਸਾਨਾਂ ਦੀਆਂ ਮੰਗਾਂ ਦੇ ਹੱਕ ਵਿੱਚ ਡੱਟ ਕੇ ਖੜ੍ਹੇ ਹੋਣ ਦਾ ਭਰੋਸਾ ਦਿੱਤਾ। ਇਸ ਮੌਕੇ ਕੁਝ ਮਤੇ ਵੀ ਪਾਸ ਕੀਤੇ ਗਏ। ਸਮਾਗਮ ਨੂੰ ਏਜੀਪੀਸੀ ਦੇ ਡਾਕਟਰ ਪ੍ਰਿਤਪਾਲ ਸਿੰਘ, ਸਿਖ ਕੌਆਰਡੀਨੇਸ਼ਨ ਕਮੇਟੀ ਦੇ ਹਿੰਮਤ ਸਿੰਘ, ਹਰਜਿੰਦਰ ਸਿੰਘ, ਬੂਟਾ ਸਿੰਘ, ਰਾਜਭਿੰਦਰ ਸਿੰਘ ਬਦੇਸ਼ਾਂ, ਦਵਿੰਦਰ ਸਿੰਘ ਦਿਓ, ਨਰਿੰਦਰ ਸਿੰਘ, ਰਜਿੰਦਰ ਸਿੰਘ ,ਬਲਵਿੰਦਰ ਸਿੰਘ ਚੱਠਾ, ਧਰਮ ਸਿੰਘ ,ਬਲਜਿੰਦਰ ਸਿੰਘ ,ਪ੍ਰਿਤਪਾਲ ਸਿੰਘ ਖਾਲਸਾ ,ਜਸਬੀਰ ਸਿੰਘ , ਡਾ ਬਖਸ਼ੀਸ਼ ਸਿੰਘ ਤੇ ਹੋਰ ਪਤਵੰਤਿਆਂ ਵੱਲੋਂ ਸੰਬੋਧਨ ਕੀਤਾ ਗਿਆ।

15:58 PM (IST)  •  20 Feb 2024

Farmer Protest Live: ਸਿੰਘੂ ਬਾਰਡਰ 'ਤੇ ਲਾਈਆਂ ਕੰਡਿਆਲੀ ਤਾਰਾਂ

ਕਿਸਾਨਾਂ ਦੇ 21 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਹਰਿਆਣਾ-ਦਿੱਲੀ ਦੇ ਸਿੰਘੂ ਬਾਰਡਰ 'ਤੇ ਸੁਰੱਖਿਆ ਸਖ਼ਤ ਕੀਤੀ ਜਾ ਰਹੀ ਹੈ। ਇੱਥੇ ਬੈਰੀਕੇਡਾਂ ਉਪਰ ਕੰਡਿਆਲੀਆਂ ਤਾਰਾਂ ਲਗਾਈਆਂ ਜਾ ਰਹੀਆਂ ਹਨ।

15:25 PM (IST)  •  20 Feb 2024

Farmer Protest Live: ਹਾਈ ਕੋਰਟ ਨੇ ਜਨਹਿੱਤ ਪਟੀਸ਼ਨ ਕੀਤੀ ਖਾਰਜ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਬਿਨੈਕਾਰ ਕਿਸਾਨਾਂ ਦਾ ਨੁਮਾਇੰਦਾ ਨਹੀਂ ਹੈ, ਜਿਸ ਕਾਰਨ ਅਰਜ਼ੀ ਰੱਦ ਕੀਤੀ ਗਈ ਹੈ। ਕਿਸਾਨਾਂ ਤੇ ਕੇਂਦਰ ਵਿਚਾਲੇ ਹੋਈ ਗੱਲਬਾਤ ਦੀ ਰਿਪੋਰਟ ਅਗਲੇ ਹਫ਼ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ।

Load More
New Update
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
Punjab News: ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...
ਪੰਜਾਬ 'ਚ ਸਿਆਸਤ ਭੱਖੀ, CM ਮਾਨ ਦੀ ਪਤਨੀ 'ਤੇ 5 ਕਰੋੜ ਰੁਪਏ ਦੀ ਰਿਸ਼ਵਤ ਦੇ ਲੱਗੇ ਇਲਜ਼ਾਮ, ਹੁਣ ਡਾ. ਗੁਰਪ੍ਰੀਤ ਕੌਰ ਨੇ ਸਾਬਕਾ ਜਸਟਿਸ ਰਣਜੀਤ ਸਿੰਘ ਨੂੰ ਭੇਜਿਆ ਕਾਨੂੰਨੀ ਨੋਟਿਸ...

ਵੀਡੀਓਜ਼

Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
Bhai Jagtar Singh Hawara ਦੀ Parole ਨੂੰ ਲੈਕੇ ਆਈ ਵੱਡੀ ਖ਼ਬਰ! | Qaumi Insaaf Morcha | Abp Sanjha
Zirakpur News: ਵਿਦੇਸ਼ ਜਾਣ ਦਾ ਸੁਪਨਾ ਪਿਆ ਭਾਰੀ? PG ਅੰਦਰ ਜੋੜੇ ਨੇ ਚੁੱਕਿਆ ਖੌਫਨਾਕ ਕਦਮ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget