Farmer Protest might begin again, as meeting called to discussed pending demands, SKM revels


Farmer Protest: ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਇੱਕ ਵਾਰ ਫਿਰ ਕਿਸਾਨਾਂ ਦੀਆਂ ਬਾਕੀ ਮੰਗਾਂ ਦਾ ਮੁੱਦਾ ਗਰਮਾ ਸਕਦਾ ਹੈ। ਕਈ ਕਿਸਾਨ ਜਥੇਬੰਦੀਆਂ ਨੇ ਐਮਐਸਪੀ ਸਮੇਤ ਬਾਕੀ ਮੰਗਾਂ ਨੂੰ ਲੈ ਕੇ ਮੁੜ ਅੰਦੋਲਨ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। 10 ਮਾਰਚ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਅੰਦੋਲਨ ਸ਼ੁਰੂ ਕਰ ਸਕਦੀਆਂ ਹਨ।


ਇੱਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਵੇਂ ਅੰਦੋਲਨ ਲਈ ਰਣਨੀਤੀ ਬਣਾਉਣ ਲਈ 22 ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ 11 ਦਸੰਬਰ ਨੂੰ ਖ਼ਤਮ ਹੋਏ ਕਿਸਾਨ ਅੰਦੋਲਨ ਨੂੰ ਮੁੜ ਸ਼ੁਰੂ ਕਰਨ ਬਾਰੇ ਵਿਚਾਰ ਕੀਤਾ ਜਾਵੇਗਾ।


ਇੰਨਾ ਹੀ ਨਹੀਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਜਿਨ੍ਹਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲਿਆ ਸੀ, ਉਹ ਵੀ ਨਵੇਂ ਅੰਦੋਲਨ ਦਾ ਹਿੱਸਾ ਬਣ ਸਕਦੀਆਂ ਹਨ। ਅੰਦੋਲਨ ਮੁੜ ਸ਼ੁਰੂ ਕਰਨ ਲਈ ਚੋਣਾਂ ਲੜ ਰਹੀਆਂ ਜਥੇਬੰਦੀਆਂ ਨੂੰ ਵੀ ਮੀਟਿੰਗ ਲਈ ਬੁਲਾਇਆ ਜਾਵੇਗਾ।


ਬਾਕੀ ਮੰਗਾਂ ਲਈ ਅੰਦੋਲਨ ਕੀਤਾ ਜਾਵੇਗਾ


ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਕਈ ਮੰਗਾਂ ਅਜੇ ਤੱਕ ਪੂਰੀਆਂ ਨਹੀਂ ਹੋਈਆਂ। ਉਨ੍ਹਾਂ ਕਿਹਾ, ‘‘ਸਾਡੀਆਂ ਬਾਕੀ ਮੰਗਾਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਅੰਦੋਲਨ ਦੌਰਾਨ ਕਿਸਾਨਾਂ ’ਤੇ ਪਰਚੇ ਦਰਜ, ਲਖੀਮਪੁਰੀ ਖੀਰੀ ਮਾਮਲੇ ਵਿੱਚ ਮੰਤਰੀ ਦੇ ਪੁੱਤਰ ਦੀ ਗ੍ਰਿਫ਼ਤਾਰੀ, 700 ਤੋਂ ਵੱਧ ਕਿਸਾਨਾਂ ਦੀ ਮੌਤ ਦਾ ਮੁਆਵਜ਼ਾ ਸ਼ਾਮਲ ਹੈ। ਸਾਡੀਆਂ ਇਹ ਸਾਰੀਆਂ ਮੰਗਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ।


ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਨੇ 11 ਦਸੰਬਰ ਨੂੰ ਕਿਸਾਨ ਅੰਦੋਲਨ ਖ਼ਤਮ ਕਰਨ ਦਾ ਐਲਾਨ ਕੀਤਾ ਸੀ। ਪਿਛਲੇ ਮਹੀਨੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਲੀ ਵਿੱਚ ਮੀਟਿੰਗ ਸੱਦੀ ਗਈ ਸੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਐਸਕੇਐਮ ਚੋਂ ਬਾਹਰ ਕੱਢ ਦਿੱਤਾ ਗਿਆ, ਜਿਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਲਿਆ ਸੀ। ਹਾਲਾਂਕਿ, ਹੁਣ ਉਨ੍ਹਾਂ ਸੰਸਥਾਵਾਂ ਨੂੰ ਦੁਬਾਰਾ SKM ਦਾ ਹਿੱਸਾ ਬਣਨ ਦਾ ਮੌਕਾ ਮਿਲ ਸਕਦਾ ਹੈ।



ਇਹ ਵੀ ਪੜ੍ਹੋ: ਪੁਤਿਨ ਖਿਲਾਫ ਖੜ੍ਹੇ ਹੋਏ ਇਸ ਦੇਸ਼ ਦੇ ਲੋਕ, ਯੁੱਧ ਦਾ ਵਿਰੋਧ ਕਰਨ 'ਤੇ ਹਜ਼ਾਰਾਂ ਲੋਕ ਹਿਰਾਸਤ 'ਚ, ਦੇਖੋ ਵਾਇਰਲ ਵੀਡੀਓ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin
https://apps.apple.com/in/app/abp-live-news/id811114904