ਗੁਰਦਾਸਪੁਰ: ਕਿਸਾਨ ਪ੍ਰਦਰਸ਼ਨ ਕਰਕੇ ਦਿੱਲੀ-ਕੱਟਰਾ ਐਕਸਪ੍ਰੈਸ ਹਾਈਵੇਅ ਦਾ ਗੁਰਦਾਸਪੁਰ ਵਿਖੇ ਜ਼ਬਰਦਸਤ ਵਿਰੋਧ ਸ਼ੁਰੂ ਹੋ ਗਿਆ ਹੈ। ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਇਸ ਹਾਈਵੇ ਵਿਚ ਆਉਣਗੀਆਂ ਉਨ੍ਹਾਂ ਕਿਸਾਨਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਖਿਲਾਫ ਆਪਣਾ ਰੋਸ ਜਾਹਿਰ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਤਦੋ ਤੱਕ ਉਹ ਆਪਣੀਆਂ ਜ਼ਮੀਨ ਨਹੀਂ ਦੇਣਗੇ।

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਜ਼ਮੀਨ ਐਕਵਾਇਰ ਨਹੀਂ ਕਰਨ ਦੇਣਗੇ। ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨ ‘ਤੇ ਤੁਲੀ ਹੋਈ ਹੈ। ਦਿੱਲੀ ਵਿਚ ਕਿਸਾਨਾਂ ਨੇ ਕਮਾਨ ਸੰਭਾਈ ਹੈ ਅਤੇ ਇੱਥੇ ਅਸੀਂ ਡੱਟੇ ਹੋਏ ਹਾਂ। ਕਿਸਾਨਾਂ ਨੇ ਸਾਫ਼ ਕਿਹਾ ਹੈ ਕਿ ਖੇਤੀ ਕਾਨੂੰਨ ਨੂੰ ਰੱਦ ਕਰਨ ਤੋਂ ਬਾਅਦ ਹੀ ਇਸ ਮਸਲੇ ‘ਤੇ ਗੱਲ ਹੋਏਗੀ।

ਦੱਸ ਦਈਏ ਕਿ ਦਿੱਲੀ ਕੱਟਰਾ ਐਕਸਪ੍ਰੈਸ ਹਾਈਵੇਅ ਗੁਰਦਾਸਪੁਰ ਜ਼ਿਲ੍ਹੇ ਚੋਂ ਵੀ ਨਿਕਲਣੀ ਹੈ। ਇਸ ਐਕਸਪ੍ਰੈਸ ਹਾਈਵੇਅ ਦਾ ਵਿਰੋਧ ਕਿਸਾਨਾਂ ਵਲੋਂ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਆਪਣੀ ਕਾਰਵਾਹੀ ਤਹਿਤ ਕਿਸਾਨਾਂ ਦੀਆਂ ਖੇਤੀ ਯੋਗ ਜ਼ਮੀਨਾਂ ਐਕਵਾਇਰ ਕੀਤੀਆਂ ਜਾਣੀਆਂ। ਉਨ੍ਹਾਂ ਨੂੰ ਕੁਝ ਵੀ ਨਹੀਂ ਦੱਸ ਰਹੀ। ਹਾਲਾਂਕਿ ਕਿਸਾਨਾਂ ਨੇ ਆਪਣੇ ਵਸੀਲਿਆਂ ਤੋਂ ਪਤਾ ਕਰਵਾਇਆ ਹੈ ਕੀ ਸਰਕਾਰ ਜ਼ਮੀਨ ਦਾ ਰੇਟ ਬਹੁਤ ਘੱਟ ਰੱਖਿਆ ਗਿਆ ਹੈ।

ਕਿਸਾਨਾਂ ਨੇ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਖੇਤਾਂ ਦੀ ਕੀਮਤ ਪ੍ਰਸਾਸ਼ਨ ਸਹੀ ਤਰੀਕੇ ਨਾਲ ਤੈਅ ਨਹੀਂ ਕਰਦਾ ਉਦੋਂ ਤੱਕ ਜ਼ਮੀਨ ਐਕਵਾਇਰ ਨਹੀਂ ਕਰਨ ਦੇਣਗੇ।

ਉਧਰ ਇਸ ਮਾਮਲੇ ‘ਚ ਡੀਸੀ ਗੁਰਦਾਸਪੁਰ ਮੁਹੰਮਦ ਇਸ਼ਫਾਕ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ‘ਚ ਉਨ੍ਹਾਂ ਨੇ ਕਿਹਾ ਕਿ ਇਸ ਹਾਈਵੇਅ ਸਬੰਧੀ ਸਭ ਕਾਰਵਾਈ ਚਲ ਰਹੀ ਹੈ। ਕੁਝ ਮੁਸ਼ਕਿਲ ਹਨ ਉਨ੍ਹਾਂ ਨੂੰ ਦੂਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਵਿਰੋਧ ਬਾਰੇ ਪੁੱਛਣ ‘ਤੇ ਡੀਸੀ ਗੁਰਦਾਸਪੁਰ ਨੇ ਇਸ ਨੂੰ ਰਾਜਨੀਤਿਕ ਮਾਮਲਾ ਦੱਸਿਆ।

ਜੋਅ ਬਾਇਡਨ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਟਰੰਪ ਛੱਡ ਦੇਣਗੇ ਅਮਰੀਕਾ- ਰਿਪੋਰਟ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904