Farmers Protest: ਅੰਦੋਲਨ 'ਚ ਹੁਣ ਤੱਕ 400 ਤੋਂ ਵੱਧ ਕਿਸਾਨ ਜ਼ਖ਼ਮੀ, ਪੰਧੇਰ ਦਾ ਦਾਅਵਾ, ਸਰਕਾਰ ਨੇ ਪੂਰੀ ਤਾਕਤ ਝੋਕੀ
ਪਿਛਲੀ ਵਾਰ ਵੀ ਜਦੋਂ ਕਿਸਾਨ ਅੰਦੋਲਨ ਹੋਇਆ ਸੀ ਤਾਂ ਪ੍ਰਦਰਸ਼ਨਕਾਰੀਆਂ ਨੇ ਆਪੋ-ਆਪਣੇ ਅਖ਼ਬਾਰ ਸ਼ੁਰੂ ਕਰ ਦਿੱਤੇ ਸਨ ਤੇ ਨਾਲ ਹੀ ਸੋਸ਼ਲ ਮੀਡੀਆ ਪੇਜ ਬਣਾਏ ਸਨ।
Farmers Protest: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਅੰਦੋਲਨ ਵਿੱਚ ਹੁਣ ਤੱਕ 400 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਡੇ ਖ਼ਿਲਾਫ਼ ਪੂਰੀ ਤਾਕਤ ਵਰਤੀ ਜਾ ਰਹੀ ਹੈ। ਅਸੀਂ ਸਰਕਾਰ ਕੋਲ ਇਹ ਮੁੱਦਾ ਉਠਾਇਆ ਹੈ। ਸਾਡੇ ਸੋਸ਼ਲ ਮੀਡੀਆ ਹੈਂਡਲ ਬੰਦ ਕੀਤੇ ਜਾ ਰਹੇ ਹਨ। ਸਾਨੂੰ ਦੇਸ਼ ਵਿਰੋਧੀ ਕਿਹਾ ਜਾ ਰਿਹਾ ਹੈ। ਸਾਡੇ 70 ਯੂਟਿਊਬ ਚੈਨਲ ਬੰਦ ਕਰ ਦਿੱਤੇ ਗਏ ਹਨ। ਸਰਕਾਰ ਸਾਡੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਸੀਂ ਦਿੱਲੀ ਜਾਣ ਦੇ ਆਪਣੇ ਫੈਸਲੇ 'ਤੇ ਕਾਇਮ ਹਾਂ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ ਜਲਦੀ ਤੋਂ ਜਲਦੀ ਆਪਣਾ ਟਵਿੱਟਰ ਹੈਂਡਲ ਤੇ ਫੇਸਬੁੱਕ ਪੇਜ ਬਣਾਉਣ ਜਾ ਰਹੇ ਹਾਂ। ਪਿਛਲੀ ਵਾਰ ਵੀ ਜਦੋਂ ਕਿਸਾਨ ਅੰਦੋਲਨ ਹੋਇਆ ਸੀ ਤਾਂ ਪ੍ਰਦਰਸ਼ਨਕਾਰੀਆਂ ਨੇ ਆਪੋ-ਆਪਣੇ ਅਖ਼ਬਾਰ ਸ਼ੁਰੂ ਕਰ ਦਿੱਤੇ ਸਨ ਤੇ ਨਾਲ ਹੀ ਸੋਸ਼ਲ ਮੀਡੀਆ ਪੇਜ ਬਣਾਏ ਸਨ। ਪੰਧੇਰ ਨੇ ਦੱਸਿਆ ਕਿ ਅਗਲੀ ਗੱਲਬਾਤ ਐਤਵਾਰ ਨੂੰ ਹੋਵੇਗੀ। ਅਸੀਂ ਦੇਸ਼ ਦੇ ਕਿਸਾਨ ਤੇ ਮਜ਼ਦੂਰ ਹਾਂ। ਪੂਰੇ ਦੇਸ਼ ਦੇ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (MSP) ਚਾਹੁੰਦੇ ਹਨ। ਇਹ ਅੰਦੋਲਨ ਪੂਰੇ ਦੇਸ਼ ਦਾ ਅੰਦੋਲਨ ਹੈ। ਕਿਸਾਨ ਤੇ ਮਜ਼ਦੂਰ ਸਾਡੇ ਨਾਲ ਹਨ।
ਦੱਸ ਦਈਏ ਕਿ ਸ਼ੰਭੂ ਸਰਹੱਦ 'ਤੇ ਸੁਰੱਖਿਆ ਬਲਾਂ ਨੇ ਕਿਸਾਨਾਂ ਉਪਰ ਅੰਨ੍ਹਾ ਤਸ਼ੱਦਦ ਢਾਹਿਆ ਗਿਆ। ਇਹ ਖੁਲਾਸਾ ਜ਼ਖ਼ਮੀਆਂ ਦੇ ਇਲਾਜ ਦੌਰਾਨ ਹੋਇਆ ਹੈ। ਜ਼ਖ਼ਮੀਆਂ ਨੂੰ ਲੱਗੀਆਂ ਸੱਟਾਂ ਬਿਆਨ ਕਰ ਰਹੀਆਂ ਹਨ ਕਿ ਸੁਰੱਖਿਆ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਸਾਰੀਆਂ ਹੱਦਾਂ ਪਾਰ ਕੀਤੀਆਂ। ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਉਪਰ ਅੰਨ੍ਹੇਵਾਹ ਗੈਸ ਦੇ ਗੋਲੇ ਦਾਗੇ ਗਏ ਤੇ ਪੈਲੇਟ ਗੰਨ ਨਾਲ ਫਾਇਰੰਗ ਕੀਤੀ ਗਈ।
13 ਫਰਵਰੀ ਨੂੰ ਪੰਜਾਬ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ 'ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਪੁਲਿਸ ਨੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਪੈਲੇਟ ਗੰਨ ਨਾਲ ਫਾਇਰੰਗ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।