(Source: ECI/ABP News/ABP Majha)
Farmer Protest: ਉਗਰਾਹਾਂ ਜਥੇਬੰਦੀ ਨੇ ਮੁਲਤਵੀ ਕੀਤਾ ਦੁੱਨੇਵਾਲਾ ਮੋਰਚਾ, ਜਾਣੋ ਵਜ੍ਹਾ
ਇਸ ਸੰਬੰਧੀ ਡੀ ਸੀ ਬਠਿੰਡਾ ਵੱਲੋਂ ਸਟੇਜ ਤੋਂ ਭਰੋਸਾ ਦਿਵਾਉਣ ਮਗਰੋਂ ਕੱਲ੍ਹ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਉਗਰਾਹਾਂ ਵੱਲੋਂ ਕੀਤਾ ਗਿਆ।
Punjab News: ਦੁੱਨੇਵਾਲਾ, ਭਗਵਾਨਗੜ੍ਹ ਤੇ ਸ਼ੇਰਗੜ੍ਹ ਦੇ ਕਿਸਾਨਾਂ ਦੀ ਜ਼ਮੀਨ ਉੱਤੇ ਭਾਰਤ ਮਾਲਾ ਹਾਈਵੇ ਸੜਕ ਦੀ ਠੇਕੇਦਾਰ ਕਾਰਪੋਰੇਟ ਕੰਪਨੀ ਵੱਲੋਂ ਬਿਨਾਂ ਅਦਾਇਗੀ ਪੁਲਿਸ ਧੱਕੇਸ਼ਾਹੀ ਨਾਲ ਕਬਜ਼ਾ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ ‘ਤੇ ਪੁਲਿਸ ਵੱਲੋਂ ਡਾਂਗਾਂ, ਅੱਥਰੂ ਗੈਸ ਗੋਲਿਆਂ ਤੇ ਬਰਫੀਲੇ ਪਾਣੀ ਦੀਆਂ ਬੁਛਾੜਾਂ ਸਿਦਕਦਿਲੀ ਨਾਲ ਝੱਲਦਿਆਂ ਕੱਲ੍ਹ ਤੋਂ ਦੁੱਨੇਵਾਲਾ ਵਿਖੇ ਭਾਰੀ ਗਿਣਤੀ ਔਰਤਾਂ ਸਮੇਤ ਸੈਂਕੜਿਆਂ ਦੀ ਤਾਦਾਦ ਵਿੱਚ ਕਿਸਾਨ ਡਟੇ ਹੋਏ ਸਨ ਅਤੇ ਹਜ਼ਾਰਾਂ ਦੀ ਤਾਦਾਦ ਵਿੱਚ ਅੱਜ ਸਵੇਰ ਤੋਂ ਪ੍ਰਸ਼ਾਸਨ ਨੇ ਗੱਲਬਾਤ ਦੇ ਦੌਰ ਚਲਾ ਕੇ 10-12 ਪੁਲਿਸ ਨਾਕਿਆਂ ‘ਤੇ ਰੋਕੇ ਹੋਏ ਸਨ।
ਅੰਦੋਲਨ ਮੁਲਤਵੀ ਕਰਨ ਦਾ ਐਲਾਨ ਉਗਰਾਹਾਂ ਵੱਲੋਂ ਕੀਤਾ ਗਿਆ
ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਸਾਰੇ ਗ੍ਰਿਫਤਾਰ ਕਿਸਾਨਾਂ ਦੀ ਰਿਹਾਈ ਮਗਰੋਂ ਗੱਲਬਾਤ ਦੇ ਦੂਜੇ ਦੌਰ ਵਿੱਚ ਸਰਕਾਰ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸਹਿਮਤੀ ਬਣੀ ਕਿ ਪੰਜ ਦਿਨਾਂ ਵਿੱਚ ਜ਼ਮੀਨ ਦੇ ਰੇਟਾਂ ਵਿੱਚ 10 ਲੱਖ ਰੁਪਏ ਪ੍ਰਤੀ ਏਕੜ ਵਾਧਾ ਕੀਤਾ ਜਾਵੇਗਾ ਅਤੇ ਪੁਲਿਸ ਕੇਸਾਂ ਦਾ ਨਿਪਟਾਰਾ ਵੀ ਕੀਤਾ ਜਾਵੇਗਾ। ਇਸ ਸੰਬੰਧੀ ਡੀ ਸੀ ਬਠਿੰਡਾ ਵੱਲੋਂ ਸਟੇਜ ਤੋਂ ਭਰੋਸਾ ਦਿਵਾਉਣ ਮਗਰੋਂ ਕੱਲ੍ਹ ਤੋਂ ਚੱਲ ਰਿਹਾ ਕਿਸਾਨ ਅੰਦੋਲਨ ਮੁਲਤਵੀ ਕਰਨ ਦਾ ਐਲਾਨ ਉਗਰਾਹਾਂ ਵੱਲੋਂ ਕੀਤਾ ਗਿਆ।
ਕਿਸਾਨ ਆਗੂਆਂ ਨੇ ਸਿਦਕਦਿਲੀ ਨਾਲ ਪੁਲਿਸ ਜ਼ਬਰ ਤੇ ਮੌਸਮ ਦੀ ਕਰੋਪੀ ਝੱਲਦਿਆਂ ਅੰਦੋਲਨ ਵਿੱਚ ਕੱਲ੍ਹ ਤੋਂ ਸੈਂਕੜੇ ਔਰਤਾਂ ਸਮੇਤ ਹਜ਼ਾਰਾਂ ਦੀ ਤਾਦਾਦ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਕਿਸਾਨਾਂ ਮਜ਼ਦੂਰਾਂ ਦਾ ਧੰਨਵਾਦ ਕੀਤਾ। ਇਸ ਤੋਂ ਇਲਾਵਾ ਠੇਕਾ ਕਾਮਿਆਂ ਅਤੇ ਸਾਬਕਾ ਸੈਨਿਕਾਂ ਦੀਆਂ ਜਥੇਬੰਦੀਆਂ ਵੱਲੋਂ ਪੁਲਿਸ ਨਾਕਿਆਂ ਨੂੰ ਝਕਾਨੀ ਦੇ ਕੇ ਲੰਮੀਆਂ ਵਾਟਾਂ ਪੈਦਲ ਚੱਲ ਕੇ ਮੋਰਚੇ ਵਿੱਚ ਹਮਾਇਤ ਕਰਨ ਪੁੱਜੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ ਗਿਆ। ਨਾਲ ਹੀ ਅਧਿਕਾਰੀਆਂ ਦੇ ਭਰੋਸੇ ਉੱਤੇ ਅਮਲ ਦਰਾਮਦ ਸਮੇਂ ਸਿਰ ਯਕੀਨੀ ਬਣਾਉਣ ਲਈ ਤਿਆਰ ਬਰ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।