Farmer Protests Shambhu Border: MSP ਤੇ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਦਿੱਲੀ ਵੱਲ ਮਾਰਚ ਕਰ ਰਹੇ 101 ਕਿਸਾਨਾਂ ਉੱਤੇ ਪੁਲਿਸ ਨੇ ਮੁੜ ਤੋਂ ਤਾਕਤ ਦੀ ਵਰਤੋਂ ਕੀਤੀ ਹੈ। ਜਦੋਂ ਕਿਸਾਨਾਂ ਨੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਤੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ, ਜਿਸ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ।


ਇਸ ਨੂੰ ਲੈ ਕੇ ਪਹਿਲਵਾਨ ਅਤੇ ਕਾਂਗਰਸ ਕਿਸਾਨ ਮੋਰਚਾ ਦੇ ਕੌਮੀ ਪ੍ਰਧਾਨ ਬਜਰੰਗ ਪੁਨੀਆ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰ ਕਹਿ ਰਹੀ ਹੈ ਕਿ ਅਸੀਂ ਕਿਸਾਨਾਂ ਨੂੰ ਨਹੀਂ ਰੋਕ ਰਹੇ, ਪਰ ਦੂਜੇ ਪਾਸੇ ਅੱਥਰੂ ਗੈਸ ਦੀ ਵਰਤੋਂ ਕੀਤੀ ਜਾ ਰਹੀ ਹੈ।


ਬਜਰੰਗ ਪੂਨੀਆ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਅਜਿਹਾ ਵਰਤਾਓ ਕੀਤਾ ਜਾ ਰਿਹਾ ਹੈ ਜਿਵੇਂ ਪਾਕਿਸਤਾਨ ਦੀ ਸਰਹੱਦ ਹੋਵੇ, ਜਦੋਂ ਨੇਤਾ ਦਿੱਲੀ ਜਾ ਕੇ ਵਿਰੋਧ ਪ੍ਰਦਰਸ਼ਨ ਕਰਨ ਜਾਂਦੇ ਹਨ ਤਾਂ ਕੀ ਉਹ ਇਜਾਜ਼ਤ ਲੈਂਦੇ ਹਨ ? ਕਿਸਾਨ ਸਿਰਫ਼ ਆਪਣੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਚਾਹੁੰਦੇ ਹਨ... ਅਸੀਂ ਹਮੇਸ਼ਾ ਕਿਸਾਨਾਂ ਦਾ ਸਮਰਥਨ ਕਰਾਂਗੇ।"


ਹਰਿਆਣਾ ਤੋਂ ਭਾਜਪਾ ਦੇ ਰਾਜ ਸਭਾ ਮੈਂਬਰ ਰਾਮਚੰਦਰ ਜਾਂਗੜਾ ਨੇ ਵਿਵਾਦਤ ਬਿਆਨ ਦਿੰਦੇ ਹੋਏ ਕਿਹਾ ਸੀ ਕਿ ਜਿਸ ਥਾਂ 'ਤੇ ਕਿਸਾਨਾਂ ਨੇ ਪ੍ਰਦਰਸ਼ਨ ਕੀਤਾ ਸੀ, ਉਸ ਥਾਂ ਤੋਂ 700 ਲੜਕੀਆਂ ਲਾਪਤਾ ਹੋ ਗਈਆਂ ਹਨ। ਇਸ ਦੇ ਜਵਾਬ ਵਿੱਚ ਬਜਰੰਗ ਪੂਨੀਆ ਨੇ ਕਿਹਾ, "ਭਾਜਪਾ ਕਹਿ ਰਹੀ ਹੈ ਕਿ 700 ਲੜਕੀਆਂ ਲਾਪਤਾ ਹਨ, ਇਹ ਬੇਤੁਕੀਆਂ ਗੱਲਾਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ 'ਚੋਂ ਨਸ਼ੇ ਫੈਲ ਰਹੇ ਹਨ, ਗੁਜਰਾਤ ਦੀਆਂ ਬੰਦਰਗਾਹਾਂ 'ਤੇ ਲੱਖਾਂ ਕਰੋੜਾਂ ਦੇ ਨਸ਼ੇ ਮਿਲ ਰਹੇ ਹਨ। ਇਸ ਲਈ ਉਨ੍ਹਾਂ ਦੀ ਜ਼ੁਬਾਨ ਨਹੀਂ ਖੁੱਲ੍ਹਦੀ।"


ਪਹਿਲਵਾਨ ਬਜਰੰਗ ਪੂਨੀਆ ਨੇ ਕਿਹਾ, "ਪੰਜਾਬ-ਹਰਿਆਣਾ ਦੀ ਭਾਈਚਾਰਕ ਸਾਂਝ ਨੂੰ ਵਿਗਾੜਨ ਲਈ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ। ਹਾਈ ਕੋਰਟ ਨੇ ਵੀ ਕਿਹਾ ਸੀ ਕਿ ਸੜਕਾਂ ਖੋਲ੍ਹ ਦਿੱਤੀਆਂ ਜਾਣ। ਸਰਕਾਰ ਕਿਸੇ ਦੀ ਗੱਲ ਨਹੀਂ ਸੁਣ ਰਹੀ। ਅਸੀਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਹਾਂ ਅਤੇ ਕਰਾਂਗੇ। 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :