ਪੜਚੋਲ ਕਰੋ

Farmer shot dead: 25 ਏਕੜ ਜ਼ਮੀਨ 'ਤੇ ਕਬਜ਼ੇ ਦੀ ਕੋਸ਼ਿਸ਼...ਕਿਸਾਨ ਦਾ ਗੋਲੀ ਮਾਰ ਕੇ ਕਤਲ

Farmer shot dead in Kapurthala: ਕਪੂਰਥਲਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

Farmer shot dead in Kapurthala: ਕਪੂਰਥਲਾ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਦੇਰ ਸ਼ਾਮ ਜ਼ਿਲ੍ਹੇ ਦੇ ਪਿੰਡ ਝੱਲ ਠੀਕਰੀਵਾਲ ਵਿੱਚ ਇੱਕ ਕਿਸਾਨ ਦੇ ਸਿਰ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਸੂਤਰਾਂ ਅਨੁਸਾਰ ਜ਼ਮੀਨੀ ਵਿਵਾਦ ਨੂੰ ਲੈ ਕੇ ਕਤਲ ਕੀਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਕਪੂਰਥਲਾ ਭੇਜ ਦਿੱਤਾ ਗਿਆ।

ਇਸ ਮਾਮਲੇ ਵਿੱਚ ਕਪੂਰਥਲਾ ਪੁਲਿਸ ਨੇ ਰਤਨ ਸਿੰਘ ਵਾਸੀ ਪਿੰਡ ਬਲਟੋਹਾ, ਤਰਸੇਮ ਸਿੰਘ ਵਾਸੀ ਮੋਗਾ, ਬੱਗਾ ਸਿੰਘ ਤੇ ਨਾਹਰ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ ਖ਼ਿਲਾਫ਼ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਸ ਦੀ ਪੁਸ਼ਟੀ ਡੀਐਸਪੀ ਸਬ-ਡਵੀਜ਼ਨ ਦੀਪਕਰਨ ਸਿੰਘ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਡਾਕਟਰਾਂ ਦੇ ਪੈਨਲ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਪੁਲਿਸ ਨੇ ਦੱਸਿਆ, ''ਮੰਗਲਵਾਰ ਦੇਰ ਸ਼ਾਮ ਪਿੰਡ ਝੱਲ ਠੀਕਰੀਵਾਲ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਲੜਾਈ ਹੋ ਗਈ। ਮਾਮਲਾ ਇੰਨਾ ਵਧ ਗਿਆ ਕਿ ਇੱਕ ਧਿਰ ਨੇ ਦੂਜੀ ਧਿਰ ਉਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਵਿੱਚ 60 ਸਾਲਾ ਕਿਸਾਨ ਜਸਪਾਲ ਸਿੰਘ ਨੂੰ ਗੋਲੀ ਲੱਗ ਗਈ। ਜਸਪਾਲ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ: ਮੁਹਾਲੀ ਪੁਲਿਸ ਨੇ ਗੈਂਗਸਟਰ ਸਣੇ 2 ਬਦਮਾਸ਼ ਕੀਤੇ ਕਾਬੂ, ਗਹਿਣਿਆਂ ਦੀ ਦੁਕਾਨ 'ਤੇ ਕੀਤੀ ਸੀ ਲੁੱਟ, ਜਾਣੋ ਪੂਰਾ ਮਾਮਲਾ

ਮ੍ਰਿਤਕ ਦੇ ਪੁੱਤਰ ਗੁਰਮੁੱਖ ਸਿੰਘ ਵਾਸੀ ਪਿੰਡ ਸੁਖੀਆ ਨੰਗਲ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਪਿਛਲੇ 8-9 ਸਾਲਾਂ ਤੋਂ ਪਿੰਡ ਠੀਕਰੀਵਾਲ ਵਿੱਚ 25 ਏਕੜ ਜ਼ਮੀਨ ਠੇਕੇ ’ਤੇ ਲਈ ਸੀ। 22 ਅਕਤੂਬਰ ਦੀ ਦੁਪਹਿਰ ਨੂੰ ਉਹ ਆਪਣੇ ਪਿਤਾ ਜਸਪਾਲ ਸਿੰਘ ਨਾਲ ਆਪਣੀ ਵੋਲਕਸਵੈਗਨ ਕਾਰ (ਪੀਬੀ-08-ਡੀਯੂ-8818) 'ਤੇ ਝੱਲ ਠੀਕਰੀਵਾਲ ਵਿਖੇ ਖੇਤਾਂ ਨੂੰ ਦੇਖਣ ਗਿਆ ਸੀ।

ਉਦੋਂ ਹੀ ਰਤਨ ਸਿੰਘ, ਤਰਸੇਮ ਸਿੰਘ, ਬੱਗਾ ਸਿੰਘ, ਉਸ ਦਾ ਭਰਾ ਤੇ ਇੱਕ ਅਣਪਛਾਤਾ ਵਿਅਕਤੀ ਉਥੇ ਖੜ੍ਹੇ ਸਨ, ਜੋ ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਆਏ ਸਨ। ਇਕ ਅਣਪਛਾਤੇ ਵਿਅਕਤੀ ਨੇ ਉਸ ਦੀ ਕਾਰ ਨੇੜੇ ਆ ਕੇ ਉਸ ਦੇ ਪਿਤਾ ਨੂੰ ਗੋਲੀ ਮਾਰ ਦਿੱਤੀ ਤੇ ਸਾਰੇ ਉਥੋਂ ਭੱਜ ਗਏ।

ਗੋਲੀ ਲੱਗਣ ਨਾਲ ਜ਼ਖਮੀ ਹੋਏ ਕਿਸਾਨ ਜਸਪਾਲ ਸਿੰਘ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਕਪੂਰਥਲਾ ਪੁਲਿਸ ਮਾਮਲੇ ਵਿੱਚ ਕਾਤਲਾਂ ਦੀ ਭਾਲ ਕਰ ਰਹੀ ਹੈ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ, ਜ਼ਿਮਨੀ ਚੋਣਾਂ ਨੂੰ ਲੈਕੇ ਬਣੇਗੀ ਰਣਨੀਤੀ, ਚਾਰ ਹਲਕਿਆਂ ਦੇ ਆਗੂ ਰਹਿਣਗੇ ਮੌਜੂਦ

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget