Farmers Shubkaran Postmortom Report: ਪੰਜਾਬ-ਹਰਿਆਣਾ ਦੀ ਹੱਦ ਉਪਰ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਇਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਸ਼ੁਭਕਰਨ ਦੀ ਮੌਤ ਕਿਸੇ ਫਾਇਰ ਆਰਮ ਦੀ ਸੱਟ ਨਾਲ ਹੋਈ ਹੈ। ਸਿੱਧੇ ਸ਼ਬਦਾਂ ਵਿੱਚ ਕਹੀਏ ਤਾਂ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸ਼ੁਭਕਰਨ ਸਿੰਘ ਦੀ ਮੌਤ ਬੰਦੂਕ ਦੀ ਗੋਲੀ ਨਾਲ ਹੋਈ ਹੈ। 




ਦੱਸ ਦਈਏ ਕਿ ਖਨੌਰੀ ਸਰਹੱਦ ਉਪਰ ਕਿਸਾਨ ਸੰਘਰਸ਼ ਦੌਰਾਨ ਹਰਿਆਣਾ ਪੁਲਿਸ ਤੇ ਅਰਧ ਸੈਨਿਕ ਬਲਾਂ ਨੇ ਕਿਸਾਨਾਂ ਨੂੰ ਰੋਕਣ ਲਈ ਅੰਨ੍ਹੇਵਾਹ ਅੱਥਰੂ ਗੈਸ ਦੇ ਗੋਲੇ ਤੇ ਰਬੜ ਦੀਆਂ ਗੋਲੀਆਂ ਦਾਗੀਆਂ ਸੀ। ਇਸ ਦੌਰਾਨ ਸ਼ੁਭਕਰਨ ਸਿੰਘ ਨੂੰ ਸਿਰ ਵਿੱਟ ਸੱਟ ਲੱਗੀ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਸੁਰੱਖਿਆ ਬਲਾਂ ਨੇ ਸ਼ੁਭਕਰਨ ਨੂੰ ਗੋਲੀ ਮਾਰੀ ਸੀ ਪਰ ਹਰਿਆਣਾ ਪੁਲਿਸ ਇਸ ਤੋਂ ਇਨਕਾਰ ਕਰ ਰਹੀ ਹੈ।


ਦੱਸ ਦਈਏ ਕਿ ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ 'ਤੇ ਹਿੰਸਕ ਝੜਪ 'ਚ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਇੱਕ ਪਾਸੇ ਧਰਨੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਚੱਲ ਰਹੀ ਹੈ ਤੇ ਉਥੇ ਹੀ ਦੂਜੇ ਪਾਸੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਸ਼ੁਭਕਰਨ ਸਿੰਘ ਦੀ ਪੋਸਟਮਾਰਟਮ ਰਿਪੋਰਟ ਦਾ ਇੱਕ ਪੇਜ ਸਾਂਝਾ ਕੀਤਾ ਹੈ।


ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਰਿਪੋਰਟ ਦਾ ਪੰਨਾ ਸਾਂਝਾ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮਿਲੀਭੁਗਤ ਦਾ ਨਤੀਜਾ ਹੈ। ਅੱਜ ਤੱਕ ਕਿਸੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਈ। 250 ਤੋਂ ਵੱਧ ਕਿਸਾਨ ਜ਼ਖ਼ਮੀ ਹੋ ਗਏ ਤੇ ਕਈਆਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ। 4 ਕਿਸਾਨ ਸ਼ਹੀਦ ਹੋ ਗਏ। ਗੋਲੀ ਲੱਗਣ ਕਾਰਨ ਸ਼ੁਭਕਰਨ ਦੀ ਮੌਤ ਹੋ ਗਈ। ਰਿਪੋਰਟ ਆਉਣ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।


ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਰਿਪੋਰਟ 'ਚ ਮੌਤ ਦਾ ਕਾਰਨ ਵੀ ਦੱਸਿਆ ਗਿਆ ਹੈ। ਡਾਕਟਰਾਂ ਦੇ ਪੈਨਲ ਨੇ ਰਿਪੋਰਟ ਵਿੱਚ ਲਿਖਿਆ, "ਸਾਡੀ ਰਾਏ ਵਿੱਚ ਇਸ ਕੇਸ ਵਿੱਚ ਮੌਤ ਦਾ ਕਾਰਨ ਹਥਿਆਰ (ਗੋਲੀ) ਦੇ ਨਤੀਜੇ ਵਜੋਂ ਸਿਰ ਵਿੱਚ ਸੱਟ ਹੈ, ਜੋ ਕੁਦਰਤ ਦੀ ਆਮ ਸਥਿਤੀ ਵਿੱਚ ਮੌਤ ਦਾ ਕਾਰਨ ਬਣ ਸਕਦੀ ਹੈ।"



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।